‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼ ਅਗਨੀਹੋਤਰੀ

Wednesday, Feb 04, 2026 - 07:59 AM (IST)

‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼ ਅਗਨੀਹੋਤਰੀ

ਜਲੰਧਰ (ਧਵਨ) : ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ‘ਪੰਜਾਬ ਕੇਸਰੀ’ ਨੂੰ ਇਕ ਬੋਹੜ ਦੇ ਰੁੱਖ ਦਾ ਨਾਂ ਦਿੰਦਿਆਂ ਕਿਹਾ ਕਿ ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ। ਦੇਸ਼ ਤੇ ਪੰਜਾਬ ਦੇ ਇਤਿਹਾਸ ਵਿਚ ਇਸ ਦਾ ਯੋਗਦਾਨ ਅਮਿੱਟ ਹੈ। ਉਹ ਅੱਜ ‘ਪੰਜਾਬ ਕੇਸਰੀ’ ਦੇ ਦਫ਼ਤਰ ਪਹੁੰਚੇ, ਜਿਥੇ ਉਨ੍ਹਾਂ ਨੇ ‘ਪੰਜਾਬ ਕੇਸਰੀ ਸਮੂਹ’ ਦੇ ਮੁੱਖ ਸੰਪਾਦਕ ਵਿਜੇ ਚੋਪੜਾ ਅਤੇ ਅਵਿਨਾਸ਼ ਚੋਪੜਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁਕੇਸ਼ ਅਗਨੀਹੋਤਰੀ ਨੇ ਵਿਜੇ ਚੋਪੜਾ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ। 

ਇਹ ਵੀ ਪੜ੍ਹੋ : ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ ਵੱਡੀ ਛਲਾਂਗ

ਉਨ੍ਹਾਂ ਕਿਹਾ ਕਿ ‘ਪੰਜਾਬ ਕੇਸਰੀ’ ਦਾ ਦੇਸ਼ ਅਤੇ ਪੰਜਾਬ ਪ੍ਰਤੀ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੇ ਆਜ਼ਾਦੀ ਸੰਗਰਾਮ ਵਿਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਨਾਂ ਹਮੇਸ਼ਾ ਸਤਿਕਾਰ ਨਾਲ ਲਿਆ ਜਾਂਦਾ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਅੱਤਵਾਦ ਦੇ ਔਖੇ ਦੌਰ ਵਿਚ ‘ਪੰਜਾਬ ਕੇਸਰੀ’ ਨੇ ਅਨੇਕਾਂ ਕੁਰਬਾਨੀਆਂ ਦਿੱਤੀਆਂ ਅਤੇ ਪੰਜਾਬ ਨੂੰ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ‘ਪੰਜਾਬ ਕੇਸਰੀ’ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਅਣਉਚਿਤ ਦੱਸਦਿਆਂ ਕਿਹਾ ਕਿ ਰਾਜ ਸਰਕਾਰ ਨੂੰ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ : 'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ ਮਾਲਕ ਨੂੰ ਪਾਈ ਝਾੜ

ਉਨ੍ਹਾਂ ਕਿਹਾ ਕਿ ‘ਪੰਜਾਬ ਕੇਸਰੀ’ ਨੇ ਹਮੇਸ਼ਾ ਨਿਰਪੱਖ, ਨਿਡਰ ਅਤੇ ਰਾਸ਼ਟਰ ਹਿੱਤ ਵਿਚ ਪੱਤਰਕਾਰੀ ਕੀਤੀ ਹੈ। ਚਾਹੇ ਦੇਸ਼ ਦੀ ਆਜ਼ਾਦੀ ਦੀ ਲਹਿਰ ਹੋਵੇ, ਲੋਕਤੰਤਰ ਦੀ ਰੱਖਿਆ ਦਾ ਸੰਘਰਸ਼ ਹੋਵੇ ਜਾਂ ਫਿਰ ਅੱਤਵਾਦ ਦਾ ਕਾਲਾ ਦੌਰ, ‘ਪੰਜਾਬ ਕੇਸਰੀ’ ਹਰ ਚੁਣੌਤੀ ਵੇਲੇ ਸੱਚ ਨਾਲ ਖੜ੍ਹਾ ਰਿਹਾ। ਅਜਿਹੀਆਂ ਸੰਸਥਾਵਾਂ ਦਾ ਸਤਿਕਾਰ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ, ਨਾ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ। ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਪ੍ਰੈੱਸ ਦੀ ਆਜ਼ਾਦੀ ਲੋਕਤੰਤਰ ਦੀ ਆਤਮਾ ਹੈ ਅਤੇ ਮੀਡੀਆ ਸੰਸਥਾਵਾਂ ’ਤੇ ਦਬਾਅ ਪਾਉਣਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਆਲੋਚਨਾ ਨੂੰ ਸਕਾਰਾਤਮਕ ਤੌਰ ’ਤੇ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਮੀਡੀਆ ਨਾਲ ਟਕਰਾਅ ਦੀ ਬਜਾਏ ਗੱਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼ ਹਨ੍ਹੇਰੀ-ਤੂਫ਼ਾਨ

ਉਪ ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਪੰਜਾਬ ਕੇਸਰੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਿਡਰ ਹੋ ਕੇ ਲੋਕ ਹਿੱਤ ਅਤੇ ਰਾਸ਼ਟਰ ਹਿੱਤ ਦੇ ਮੁੱਦੇ ਉਠਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਚੋਪੜਾ ਪਰਿਵਾਰ ਨੇ ਪੱਤਰਕਾਰੀ ਨੂੰ ਇਕ ਮਿਸ਼ਨ ਵਜੋਂ ਅਪਣਾਇਆ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਹ ਇਕ ਪ੍ਰੇਰਨਾ ਸਰੋਤ ਬਣਿਆ ਰਹੇਗਾ। ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕ ਚੋਪੜਾ ਪਰਿਵਾਰ ਨਾਲ ਵਿਸ਼ੇਸ਼ ਚਾਅ ਰੱਖਦੇ ਹਨ ਅਤੇ ਉਨ੍ਹਾਂ ਨੂੰ ਬਹੁਤ ਸਤਿਕਾਰ ਦੀ ਨਜ਼ਰ ਨਾਲ ਦੇਖਦੇ ਹਨ। ਉਨ੍ਹਾਂ ਅਵਿਨਾਸ਼ ਚੋਪੜਾ ਨੂੰ ਦੱਸਿਆ ਕਿ ਉਹ ਲਗਾਤਾਰ ਹਿਮਾਚਲ ਪ੍ਰਦੇਸ਼ ਦੇ ਵਿਕਾਸ ਲਈ ਸਮਰਪਿਤ ਹਨ ਅਤੇ ਕੇਂਦਰ ਸਰਕਾਰ ਤੋਂ ਨਵੀਆਂ-ਨਵੀਆਂ ਯੋਜਨਾਵਾਂ ਲਿਆ ਰਹੇ ਹਨ।

ਇਹ ਵੀ ਪੜ੍ਹੋ : ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ 'ਚ ਅੱਜ ਤੋਂ ਹੋਵੇਗਾ ਬਦਲਾਅ, ਜੇਬ 'ਤੇ ਪਵੇਗਾ ਅਸਰ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News