ਪੰਜਾਬ ''ਚ ਦਰਦਨਾਕ ਘਟਨਾ! ਖੇਡਦੀ-ਖੇਡਦੀ ਮਾਸੂਮ ਨਾਲ ਜੋ ਹੋਇਆ...

Thursday, Dec 19, 2024 - 09:07 AM (IST)

ਡੇਰਾਬੱਸੀ (ਗੁਰਜੀਤ): ਡੇਰਾਬੱਸੀ ਨਗਰ ਕੌਂਸਲ ਦੇ ਵਾਰਡ ਨੰਬਰ 19 ’ਚ ਆਪਣੇ ਘਰ ’ਚ ਖੇਡ ਰਹੀ ਡੇਢ ਸਾਲਾ ਮਾਸੂਮ ਬੱਚੀ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਬੇਹੋਸ਼ੀ ਦੀ ਹਾਲਤ ’ਚ ਬੱਚੀ ਨੂੰ ਡੇਰਾਬੱਸੀ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਦਰਦਨਾਕ ਘਟਨਾ ਮੰਗਲਵਾਰ ਸ਼ਾਮ ਦੀ ਹੈ। ਪੁਲਸ ਨੇ ਲੜਕੀ ਦੇ ਮਾਪਿਆਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਬੁੱਧਵਾਰ ਸਵੇਰ ਪੋਸਟਮਾਰਟਮ ਤੋਂ ਬਿਨਾਂ ਹੀ ਬੱਚੀ ਦੀ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲ 'ਚ ਮਚੀ ਤਰਥੱਲੀ! ਤੀਜੀ ਜਮਾਤ ਦੀ ਵਿਦਿਆਰਥਣ ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਰਜਤ ਪੁੰਡੀਰ ਨੇ ਦੱਸਿਆ ਕਿ ਉਸ ਦੀਆਂ ਦੋ ਬੇਟੀਆਂ ਹਨ। ਛੋਟੀ ਬੇਟੀ ਅਰਸ਼ਦੀਪ ਘਰ ’ਚ ਖੇਡ ਰਹੀ ਸੀ। ਅਚਾਨਕ ਉਸ ਦੀ ਸਿਹਤ ਵਿਗੜ ਗਈ ਤੇ ਉਹ ਬੇਹੋਸ਼ ਹੋ ਗਈ। ਉਸ ਨੂੰ ਡੇਰਾਬਸੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਸ ਨੇ ਉਨ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੋਸਟਮਾਰਟਮ ਤੋਂ ਬਿਨਾਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News