ਦੁਖ਼ਦਾਇਕ ਖ਼ਬਰ: ਦਿੱਲੀ ਮੋਰਚੇ ਤੋਂ ਪਰਤੇ ਪੰਜਾਬ ਕਿਸਾਨ ਯੂਨੀਅਨ ਦੇ ਕਾਰਕੁਨ ਜਗਰੂਪ ਸਿੰਘ ਸਤੀਕੇ ਦੀ ਮੌਤ

Saturday, Apr 24, 2021 - 01:22 PM (IST)

ਦੁਖ਼ਦਾਇਕ ਖ਼ਬਰ: ਦਿੱਲੀ ਮੋਰਚੇ ਤੋਂ ਪਰਤੇ ਪੰਜਾਬ ਕਿਸਾਨ ਯੂਨੀਅਨ ਦੇ ਕਾਰਕੁਨ ਜਗਰੂਪ ਸਿੰਘ ਸਤੀਕੇ ਦੀ ਮੌਤ

ਬੁਢਲਾਡਾ  (ਬਾਸਲ): ਪਿਛਲੇ ਲੰਬੇ ਤੋ ਦਿੱਲੀ ਮੋਰਚੇ ਵਿਚ ਟਿਕਰੀ ਬਾਰਡਰ ’ਤੇ ਸ਼ਾਮਲ ਹੋਣ ਕਰਕੇ ਪੰਜਾਬ ਕਿਸਾਨ ਯੂਨੀਅਨ ਦੇ ਵਰਕਰ ਜਗਰੂਪ ਸਿੰਘ ਸਤੀਕੇ ਦੀ ਬਿਮਾਰ ਹੋਣ ਤੋਂ ਬਾਅਦ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਨੇ ਦੱਸਿਆ ਕਿ ਮ੍ਰਿਤਕ ਵਰਕਰ ਜੋ ਪਿਛਲੇ ਸਮੇਂ ਤੋਂ ਦਿੱਲੀ ਟਿਕਰੀ ਬਾਰਡਰ ਤੇ ਧਰਨੇ ਵਿਚ ਸ਼ਾਮਲ ਹੋਣ ਗਿਆ ਸੀ, ਜਿਸ ਤੋਂ ਬਾਅਦ ਉਹ ਬਿਮਾਰ ਹੋ ਗਿਆ।

ਇਹ ਵੀ ਪੜ੍ਹੋ: ਸੰਗਰੂਰ: ਸਿਆਸੀ ਨੇਤਾ ਦੇ ਖ਼ਾਸਮਖ਼ਾਸ ਦੇ ਪੁੱਤਰ ਦੇ ਵਿਆਹ 'ਚ ਸ਼ਰੇਆਮ ਹੋਈ ਕੋਰੋਨਾ ਨਿਯਮਾਂ ਦੀ ਉਲੰਘਣਾ

ਜਿਸ ਨੂੰ ਤਿੰਨ ਦਿਨ ਪਹਿਲਾਂ ਪਿੰਡ ਲਿਆਂਦਾ ਗਿਆ ਅਤੇ ਸਥਾਨਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਸੀ। ਜਿਸਦੀ ਬੀਤੀ ਰਾਤ ਮੌਤ ਹੋ ਗਈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਇਹ ਵੀ ਪੜ੍ਹੋ: ਬਠਿੰਡਾ ’ਚ ਕੋਰੋਨਾ ਦਾ ਕਹਿਰ ਜਾਰੀ, 5 ਲੋਕਾਂ ਦੀ ਮੌਤ ਸਣੇ 596 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ


author

Shyna

Content Editor

Related News