ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

Monday, Aug 31, 2020 - 08:56 PM (IST)

ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਪੰਜਾਬ ਸਰਕਾਰ ਵਲੋਂ ਅਨਲਾਕ-4 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ
ਜਲੰਧਰ: ਪੰਜਾਬ ਸਰਕਾਰ ਵਲੋਂ ਪੰਜਾਬ ’ਚ ਅਨਲਾਕ-4 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਦੇਸ਼ ’ਚ ਹੁਣ 1 ਸਤੰਬਰ ਤੋਂ ਅਨਲਾਕ-4 ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੇ ਲਈ 29 ਅਗਸਤ ਨੂੰ ਕੇਂਦਰ ਸਰਕਾਰ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en 

ਪੰਜਾਬ 'ਚ ਸੋਮਵਾਰ ਨੂੰ ਕੋਰੋਨਾ ਕਾਰਨ 50 ਦੀ ਮੌਤ,1541 ਦੀ ਰਿਪੋਰਟ ਪਾਜ਼ੇਟਿਵ 
ਲੁਧਿਆਣਾ,(ਸਹਿਗਲ)- ਪੰਜਾਬ 'ਚ ਕੋਰੋਨਾ ਵਾਇਰਸ ਕਾਰਨ 50 ਲੋਕਾਂ ਦੀ ਮੌਤ ਹੋ ਗਈ ਜਦਕਿ 1541 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 50 ਮਰੀਜ਼ਾਂ 'ਚੋਂ 23 ਮਰੀਜ਼ ਲੁਧਿਆਣਾ ਦੇ ਹਸਪਤਾਲ 'ਚ ਦਾਖਲ ਸੀ ਇਨ੍ਹਾਂ 'ਚੋਂ 18 ਮਰੀਜ਼ ਲੁਧਿਆਣਾ ਦੇ ਰਹਿਣ ਵਾਲੇ ਸੀ ਤੇ 2 ਜਲੰਧਰ 1-1 ਫਿਰੋਜ਼ਪੁਰ, ਮੋਗਾ, ਕਪੂਰਥਲਾ ਤੇ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। 

ਸਾਡੇ ਲਈ ਵੱਡੇ ਭਰਾ ਦੀ ਤਰ੍ਹਾਂ ਸਨ ਪ੍ਰਣਬ ਮੁਖਰਜੀ, ਹਮੇਸ਼ਾ ਰੜਕਦੀ ਰਹੇਗੀ ਕਮੀ : ਕੈਪਟਨ
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਜੀ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ ’ਤੇ ਲਿਖਿਆ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਜੀ ਦੇ ਇਸ ਦੁਨੀਆਂ ਤੋਂ ਚਲੇ ਜਾਣ ਦਾ ਦੁੱਖ ਸਾਡੇ ਸਾਰਿਆਂ ਲਈ ਅਸਹਿ ਹੈ।

‘ਆਪ’ ਵਿਧਾਇਕ ਅਮਨ ਅਰੋੜਾ ਨੂੰ ਵੀ ਹੋਇਆ ਕੋਰੋਨਾ
ਸੰਗਰੂਰ: ਪੰਜਾਬ ’ਚ ਆਮ ਲੋਕਾਂ ਦੇ ਨਾਲ-ਨਾਲ ਹੁਣ ਸਿਆਸੀ ਆਗੂ ਵੀ ਕੋਰੋਨਾ ਵਾਇਰਸ ਦੀ ਲਪੇਟ ’ਚ ਆਉਣਾ ਸ਼ੁਰੂ ਹੋ ਗਏ ਹਨ। ਅੱਜ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਵੀ ਕੋਰੋਨਾ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਦਿਹਾਂਤ
ਨਵੀਂ ਦਿੱਲੀ—  ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅੱਜ ਯਾਨੀ ਕਿ ਸੋਮਵਾਰ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਮੁਖਰਜੀ ਦਾ ਬੀਤੇ ਕਈ ਦਿਨਾਂ ਤੋਂ ਦਿੱਲੀ ਕੈਂਟ ਸਥਿਤ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਹੈ। 

ਜਲੰਧਰ ਜ਼ਿਲ੍ਹੇ 'ਚ 1 ਸਤੰਬਰ ਨੂੰ ਰਹੇਗੀ 'ਲੋਕਲ' ਛੁੱਟੀ, ਡੀ. ਸੀ. ਵੱਲੋਂ ਹੁਕਮ ਜਾਰੀ
ਜਲੰਧਰ (ਜਤਿੰਦਰ ਚੋਪੜਾ)— 1 ਸਤੰਬਰ ਨੂੰ ਜਲੰਧਰ ਸ਼ਹਿਰ 'ਚ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਇਸ ਵਾਰ ਸਾਦੇ ਢੰਗ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਪਰਤਣ ਵਾਲਿਆਂ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ
ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਆਉਣ ਵਾਲਿਆਂ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ 'ਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਯਾਤਰਾ ਤੋਂ ਪਹਿਲਾਂ ਸਾਰੇ ਯਾਤਰੀਆਂ ਨੂੰ ਨਿਰਧਾਰਿਤ ਯਾਤਰਾ ਤੋਂ ਘੱਟੋ-ਘੱਟ 72 ਘੰਟੇ ਪਹਿਲਾਂ ਆਨ ਲਾਈਨ ਪੋਰਟਲ (www.newdelhiairport.in) 'ਤੇ ਸਵੈ-ਘੋਸ਼ਣਾ ਪੱਤਰ ਜਮ੍ਹਾ ਕਰਨਾ ਹੋਵੇਗਾ।

ਲੁਟੇਰਿਆਂ ਨਾਲ ਇਕੱਲੀ ਭਿੜੀ 15 ਸਾਲਾ ਬਹਾਦਰ ਕੁੜੀ, ਵੇਖੋ ਕਿੰਝ ਸ਼ੇਰਨੀ ਨੇ ਕਰਵਾਈ ਤੋਬਾ-ਤੋਬਾ (ਵੀਡੀਓ)
ਜਲੰਧਰ (ਸੋਨੂੰ)— ਜਲੰਧਰ ਦੇ ਦੀਨ ਦਿਆਲ ਨਗਰ 'ਚ ਇਕ ਬਹਾਦੁਰ ਕੁੜੀ ਵੱਲੋਂ ਲੁਟੇਰਿਆਂ ਨਾਲ ਜ਼ਬਰਦਸਤ ਟੱਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਇਕ ਵੀਡੀਓ ਵੀ ਵਾਇਰਲ ਹੋਈ ਹੈ। ਜਾਣਕਾਰੀ ਮੁਤਾਬਕ ਕੁਸੂਮ ਨਾਂ ਦੀ ਕੁੜੀ ਟੀਊਸ਼ਨ ਪੜ੍ਹ ਕੇ ਘਰ ਜਾ ਰਹੀ ਸੀ ਕਿ ਰਾਹ 'ਚ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਉਸ ਦਾ ਮੋਬਾਇਲ ਖੋਹ ਲਿਆ ਗਿਆ। 

‘ਯੱਕਾ’ ਚਲਾਉਣ ਵਾਲੇ ਦੀ ਧੀ ‘ਖੇਲ ਰਤਨ’ ਨਾਲ ਸਨਮਾਨਿਤ, ਜਾਣੋ ਜੀਵਨ ਤੇ ਸਫਲਤਾਵਾਂ ਦੀ ਕਹਾਣੀ
ਜਲੰਧਰ - ਰਾਣੀ ਰਾਮਪਾਲ, ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ, ਜਿਸ ਨੇ ਨਾ ਸਿਰਫ ਆਪਣੇ ਆਪ ਨੂੰ ਸਫਲਤਾ ਦੀ ਉੱਚਾਈ ’ਤੇ ਪਹੁੰਚਾਇਆ, ਸਗੋਂ ਆਪਣੇ ਖਿਡਾਰੀਆਂ ਨਾਲ ਦੇਸ਼ ਦਾ ਨਾਂ ਰੌਸ਼ਨ ਵੀ ਕੀਤਾ ਹੈ। ਹਰਿਆਣਾ ਦੀ ਧਰਮਨਗਰੀ ਕੁਰੂਕਸ਼ੇਤਰ ਦੇ ਸ਼ਾਹਾਬਾਦ ’ਚ ਪੈਦਾ ਹੋਈ ਰਾਣੀ ਨੂੰ ਮਹਿਲਾ ਹਾਕੀ ਟੀਮ ਦੀ ਰਾਣੀ ਕਿਹਾ ਜਾਵੇ ਤਾਂ, ਗਲਤ ਨਹੀਂ। 

ਕਲਾਕਾਰਾਂ ਦੇ ਵਿਵਾਦ ’ਤੇ ਖੁੱਲ੍ਹ ਕੇ ਬੋਲੇ ਗਿੱਪੀ ਗਰੇਵਾਲ (ਵੀਡੀਓ)
ਜਲੰਧਰ (ਬਿਊਰੋ)– ਪੰਜਾਬੀ ਮਿਊਜ਼ਿਕ ਤੇ ਫਿਲਮ ਇੰਡਸਟਰੀ ’ਚ ਆਏ ਦਿਨ ਕੋਈ ਨਾ ਕੋਈ ਵਿਵਾਦ ਦੇਖਣ ਤੇ ਸੁਣਨ ਨੂੰ ਮਿਲਦਾ ਹੈ। ਕਦੇ ਗਾਇਕਾਂ ਦੀ ਕੰਟਰੋਵਰਸੀ ਚਰਚਾ ’ਚ ਰਹਿੰਦੀ ਹੈ ਤਾਂ ਕਦੇ ਦੋ ਕਲਾਕਾਰਾਂ ਦੀਆਂ ਫਿਲਮਾਂ ਦੇ ਕਲੈਸ਼ ਨੂੰ ਮੁੱਦਾ ਬਣਾ ਲਿਆ ਜਾਂਦਾ ਹੈ।

ਵਜ਼ੀਫਾ ਘਪਲੇ ਦੀ CBI ਜਾਂਚ ਦੀ ਮੰਗ 'ਤੇ 'ਕੈਪਟਨ' ਦਾ ਹਰਸਿਮਰਤ ਨੂੰ ਠੋਕਵਾਂ ਜਵਾਬ
ਜਲੰਧਰ/ਚੰਡੀਗੜ੍ਹ (ਧਵਨ, ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਕਥਿਤ ਵਜ਼ੀਫਾ ਘਪਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਏਜੰਸੀ ਦੇ ਵਿਸ਼ੇਸ਼ ਸਟੇਟਸ ਨੂੰ ਹੋਰ ਹੇਠਾਂ ਡੇਗਣ ਦੀ ਕੋਸ਼ਿਸ਼ ਹੈ, ਜੋ ਪਹਿਲਾਂ ਹੀ ਕੇਂਦਰ 'ਚ ਭਾਜਪਾ ਦੀ ਅਗਵਾਈ ਵਾਲੀ ਰਾਜਗ ਸਰਕਾਰ ਵੇਲੇ ਕਾਫੀ ਹੇਠਾਂ ਆ ਚੁੱਕਾ ਹੈ।

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)


author

Bharat Thapa

Content Editor

Related News