ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

Tuesday, Sep 08, 2020 - 12:20 AM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਪੰਜਾਬ ਸਰਕਾਰ ਦਾ ਨਵਾਂ ਹੁਕਮ, ਹੁਣ ਸਿਰਫ ਐਤਵਾਰ ਨੂੰ ਹੀ ਹੋਵੇਗੀ ਤਾਲਾਬੰਦੀ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਕਾਂਗਰਸੀ ਵਿਧਾਇਕਾਂ ਦੇ ਸੁਝਾਵਾਂ ਅਤੇ ਡਾਕਟਰੀ ਮਾਹਰਾਂ ਦੀ ਸਲਾਹ 'ਤੇ ਧਿਆਨ ਦਿੰਦਿਆਂ ਸੋਮਵਾਰ ਨੂੰ ਸ਼ਹਿਰੀ ਖੇਤਰਾਂ 'ਚ ਤਾਲਾਬੰਦੀ 'ਚ ਕੁਝ ਢਿੱਲ ਦੇਣ ਦਾ ਐਲਾਨ ਕੀਤਾ ਹੈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਪੰਜਾਬ 'ਚ ਵੱਧ ਰਿਹੈ ਕੋਰੋਨਾ ਦਾ ਕਹਿਰ, ਇਕ ਦਿਨ 'ਚ ਸਾਹਮਣੇ ਆਏ 2110 ਨਵੇਂ ਮਾਮਲੇ
ਚੰਡੀਗੜ੍ਹ-ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਹਾਲਾਂਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਕਈ ਕਦਮ ਚੁੱਕੇ ਜਾ ਰਹੇ ਪਰ ਇਸ ਦੇ ਬਾਵਜੂਦ ਵੀ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ।

ਪਾਵਨ ਸਰੂਪਾਂ ਦੇ ਮਾਮਲੇ ’ਤੇ ਸਿਆਸਤ ਬੰਦ ਕਰ ਦੇਣੀ ਚਾਹੀਦੀ : ਭਾਈ ਲੌਂਗੋਵਾਲ
ਫਤਿਹਗੜ੍ਹ ਸਾਹਿਬ (ਜਗਦੇਵ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਸਿਟੀ ਮਹਿਕਮੇ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਸੰਗਤ ਨੂੰ ਦੇ ਕੇ ਇਸ ਦੀ ਭੇਟਾ ਦਫ਼ਤਰ ਜਮ੍ਹਾਂ ਕਰਵਾਉਣ ਦੀ ਬਜਾਏ ਆਪਣੀਆਂ ਜੇਬਾਂ ’ਚ ਪਾਈ, ਜਿਸ ਕਾਰਣ ਰਿਕਾਰਡ ’ਚ ਹੇਰਾ-ਫੇਰੀ ਕਰਨ ਦੇ ਦੋਸ਼ ’ਚ ਸਬੰਧਿਤ ਅਧਿਕਾਰੀਆਂ ਤੇ ਮੁਲਾਜ਼ਮਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਬਣਦੀ ਕਾਰਵਾਈ ਕੀਤੀ ਗਈ ਹੈ।

ਪੰਜਾਬ ਪੁਲਸ ਵਲੋਂ ਸਿਮਰਜੀਤ ਬੈਂਸ ਖਿਲਾਫ ਕੋਵਿਡ ਸਬੰਧੀ ਗ਼ਲਤ ਪ੍ਰਚਾਰ ਕਰਨ 'ਤੇ ਮੁਕੱਦਮਾ ਦਰਜ
ਚੰਡੀਗੜ੍ਹ : ਪੰਜਾਬ ਪੁਲਸ ਨੇ ਸੋਮਵਾਰ ਨੂੰ ਲੋਕ ਇਨਸਾਫ਼ ਪਾਰਟੀ (ਐਲ.ਆਈ.ਪੀ) ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਕੋਵਿਡ ਮਹਾਮਾਰੀ ਸਬੰਧੀ ਲੋਕਾਂ ਨੂੰ ਗੁੰਮਰਾਹਕੁਨ ਪ੍ਰਚਾਰ ਕਰਨ ਦੇ ਦੋਸ ਹੇਠ ਐਫ.ਆਈ.ਆਰ ਦਰਜ ਕੀਤੀ ਹੈ।

ਪੰਜਾਬ ਦੇ 'ਕੋਰੋਨਾ ਪੀੜਤ 'ਵਿਧਾਇਕ ਨੇ ਕੈਪਟਨ ਨੂੰ ਨਵੀਂ ਮੁਸ਼ਕਲ 'ਚ ਪਾਇਆ, ਜਾਣੋ ਪੂਰਾ ਮਾਮਲਾ
ਪਟਿਆਲਾ (ਜੋਸਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜ਼ਿਲ੍ਹੇ ਅਧੀਨ ਆਉਂਦੇ ਹਲਕਾ ਸ਼ੁਤਰਾਣਾ ਦੇ ਕੋਰੋਨਾ ਪੀੜਤ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਨੇ ਕੈਪਟਨ ਨੂੰ ਨਵੀਂ ਮੁਸੀਬਤ 'ਚ ਪਾ ਦਿੱਤਾ ਹੈ। 

ਕੈਪਟਨ ਦਾ ਮਹਿਲ ਘੇਰਣ ਜਾ ਰਹੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ 'ਤੇ ਲਾਠੀਚਾਰਜ, ਬੈਂਸ ਦੇ ਪਾਏ ਨੀਲ
ਪਟਿਆਲਾ (ਮਨਦੀਪ ਸਿੰਘ ਜੋਸਨ) : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਕੇ ਉਸ 'ਤੇ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਉਨ੍ਹਾਂ ਦੇ ਵੱਡੇ ਭਰਾ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਮੋਤੀ ਮਹਿਲ ਦਾ ਘਿਰਾਓ ਕਰਨ ਜਾਂਦੇ ਸੈਂਕੜੇ ਪਾਰਟੀ ਵਰਕਰਾਂ ਨੂੰ ਵਾਈਪੀਐਸ ਚੌਂਕ ਕੋਲ ਪੁਲੀਸ ਨੇ ਘੇਰ ਕੇ ਡਾਂਗਾਂ ਨਾਲ ਬੁਰੀ ਤਰ੍ਹਾਂ ਕੁੱਟਿਆ।

ਜਲੰਧਰ ਜ਼ਿਲ੍ਹੇ 'ਚ ਫਿਰ ਕੋਰੋਨਾ ਦੇ ਵੱਡੀ ਗਿਣਤੀ 'ਚ ਨਵੇਂ ਮਾਮਲੇ ਮਿਲਣ ਨਾਲ ਅੰਕੜਾ ਪੁੱਜਾ 8 ਹਜ਼ਾਰ ਤੋਂ ਪਾਰ
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਬੇਕਾਬੂ ਹੋ ਚੁੱਕਾ ਹੈ। ਰੋਜ਼ਾਨਾ ਜਲੰਧਰ ਜ਼ਿਲ੍ਹੇ 'ਚੋਂ 200 ਤੋਂ ਵਧੇਰੇ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸੋਮਵਾਰ ਨੂੰ ਜ਼ਿਲ੍ਹੇ ਉਸ ਸਮੇਂ ਫਿਰ ਕੋਰੋਨਾ ਦਾ ਧਮਾਕਾ ਹੋ ਗਿਆ ਜਦੋਂ ਇਥੋਂ ਇਕ ਬੈਂਕ ਦੇ 6 ਕਾਮਿਆਂ ਸਮੇਤ 207 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। 

ਰਾਵੀ ਟੱਪ ਪ੍ਰੇਮਿਕਾ ਨੂੰ ਮਿਲਣ ਪਾਕਿ ਜਾਂਦਾ ਸੀ ਇਹ ਸ਼ਖਸ, ISI ਨੇ ਤੋੜੇ ਸਰੀਰ ਦੇ ਕਈ ਅੰਗ (ਵੀਡੀਓ)
ਗੁਰਦਾਸਪੁਰ : ਇਕ ਪਾਸੇ ਜਿਥੇ ਅੱਜ ਪਿਆਰ ਸ਼ਬਦ ਦਾ ਲੋਕਾਂ ਵਲੋਂ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ ਉਥੇ ਹੀ ਅੱਜ ਅਸੀਂ ਤੁਹਾਨੂੰ ਅਜਿਹੇ ਵਿਅਕਤੀ ਦੇ ਪ੍ਰੇਮ ਕਹਾਣੀ ਬਾਰੇ ਦੱਸਾਂਗੇ, ਜੋ ਆਪਣੀ ਪ੍ਰੇਮਿਕਾ ਨੂੰ ਮਿਲਣ ਰਾਵੀ ਦਰਿਆ ਟੱਪ ਕੇ ਪਾਕਿਸਤਾਨ ਜਾਂਦਾ ਸੀ। 

ਕੋਰੋਨਾ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ, ਜਾਰੀ ਕੀਤੇ ਨਵੇਂ ਆਦੇਸ਼
ਅੰਮ੍ਰਿਤਸਰ : ਪੰਜਾਬ ਭਰ 'ਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਲੋਕਾਂ 'ਚ ਕਾਫ਼ੀ ਖ਼ੌਫ਼ ਪਾਇਆ ਜਾ ਰਿਹਾ ਹੈ। ਲੋਕਾਂ 'ਚ ਇਕਾਂਤਵਾਸ ਅਤੇ ਟੈਸਟਿੰਗ ਦੇ ਡਰ ਨੂੰ ਘੱਟ ਕਰਨ ਲਈ ਸਰਕਾਰ ਵਲੋਂ ਨਵਾਂ ਫ਼ੈਸਲਾ ਲਿਆ ਗਿਆ ਹੈ। 

ਇੰਗਲੈਂਡ ਦੀ ਫ਼ੌਜ 'ਚ ਸਿੱਖਾਂ ਦੀ ਚੜ੍ਹਦੀ ਕਲਾ, ਸੁਰੱਖਿਆ ਦੇ ਨਾਲ ਕਰ ਰਹੇ ਹਨ ਕੀਰਤਨ (ਵੀਡੀਓ)
ਲੰਡਨ (ਬਿਊਰੋ): ਤੁਸੀਂ ਫ਼ੌਜ ਨੂੰ ਖ਼ਤਰਨਾਕ ਹਥਿਆਰਾਂ ਨਾਲ ਲੈਸ ਤਾਂ ਬਹੁਤ ਵਾਰੀ ਦੇਖਿਆ ਹੋਵੇਗਾ ਪਰ ਕੀ ਤੁਸੀਂ ਕਦੇ ਫ਼ੌਜੀਆਂ ਨੂੰ ਕੀਰਤਨ ਕਰਦੇ ਹੋਏ ਦੇਖਿਆ ਹੈ। ਜੇਕਰ ਨਹੀਂ ਤਾਂ ਅੱਜ ਅਸੀਂ ਤੁਹਾਨੂੰ ਕੁਝ ਅਜਿਹਾ ਹੀ ਦਿਖਾਉਣ ਜਾ ਰਹੇ ਹਾਂ।

ਜਦੋਂ ਪਰਿਵਾਰ ਨੇ 'ਕੋਰੋਨਾ ਮ੍ਰਿਤਕ' ਦੇ ਸਸਕਾਰ ਤੋਂ ਪਹਿਲਾਂ ਖੋਲ੍ਹ ਦਿੱਤੀ ਪੈਕ ਕੀਤੀ 'ਲਾਸ਼'...
ਰਾਏਕੋਟ (ਬੱਬਰ) : ਪੰਜਾਬ 'ਚ ਕੋਰੋਨਾ ਸਬੰਧੀ ਪੈਦਾ ਹੋਈਆਂ ਅਫ਼ਵਾਹਾਂ ਦਾ ਅਸਰ ਸੋਮਵਾਰ ਨੂੰ ਰਾਏਕੋਟ 'ਚ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਰਾਏਕੋਟ ਦੇ ਵਸਨੀਕ ਇਕ ਕੋਰੋਨਾ ਪੀੜਤ ਵਿਅਕਤੀ ਦੀ ਰਾਜਿੰਦਰਾ ਹਸਪਤਾਲ 'ਚ ਮੌਤ ਹੋ ਗਈ। 

ਦਿੱਲੀ 'ਚ ਫੜੇ ਗਏ ਬੱਬਰ ਖਾਲਸਾ ਇੰਟਰਨੈਸ਼ਨਲ ਦੇ 2 ਅੱਤਵਾਦੀ, ਲੁਧਿਆਣਾ ਦੇ ਹਨ ਵਸਨੀਕ
ਨਵੀਂ ਦਿੱਲੀ- ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ 2 ਖੂੰਖਾਰ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਉੱਤਰ-ਪੱਛਮੀ ਦਿੱਲੀ 'ਚ ਮੁਕਾਬਲੇ ਦੌਰਾਨ ਫੜੇ ਗਏ ਇਨ੍ਹਾਂ ਅੱਤਵਾਦੀਆਂ ਦੀ ਪਛਾਣ ਭੂਪੇਂਦਰ ਆਲਿਆਸ ਦਿਲਾਬਰ ਸਿੰਘ ਅਤੇ ਕੁਲਵੰਤ ਸਿੰਘ ਦੇ ਤੌਰ 'ਤੇ ਹੋਈ ਹੈ। 

ਕਪੂਰਥਲਾ 'ਚ ਵੱਡੀ ਵਾਰਦਾਤ, ਮਾਮੂਲੀ ਝਗੜੇ ਦੌਰਾਨ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ
ਕਪੂਰਥਲਾ (ਓਬਰਾਏ)— ਕਪੂਰਥਲਾ ਦੇ ਪਿੰਡ ਭੰਡਾਲ 'ਚ ਭੈਣ ਅਤੇ ਭਰਾ ਦਰਮਿਆਨ ਮੱਝਾਂ ਬੰਨ੍ਹਣ ਦੇ ਸਥਾਨ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਗੋਲੀਬਾਰੀ 'ਚ ਬਦਲ ਗਈ। ਇਸ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ।

ਤਿੰਨ ਸਾਲ ਬਰਗਾੜੀ-ਬਰਗਾੜੀ 'ਤੇ ਹੁਣ ਆਰਡੀਨੈਂਸਾਂ ਦਾ ਰੌਲਾ ਪਾ ਰਹੀ ਕੈਪਟਨ ਸਰਕਾਰ : ਹਰਸਿਮਰਤ
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ) : ਕਿਸਾਨ ਆਰਡੀਨੈਂਸਾਂ ਦੇ ਮਾਮਲੇ ਵਿਚ ਇਕ ਵੀਡਿਓ ਬਿਆਨ ਜਾਰੀ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸੇ ਵੀ ਸੂਬੇ ਵਿਚ ਕਿਸਾਨ ਆਰਡੀਨੈਂਸਾਂ ਸਬੰਧੀ ਇੰਨਾ ਰੌਲਾ ਨਹੀਂ ਪਿਆ, ਜਿਨਾ ਪੰਜਾਬ ਵਿਚ ਵਿਰੋਧੀ ਪਾਰਟੀਆਂ ਨੇ ਪਾਇਆ ਹੈ।

ਪੰਜਾਬ 'ਚ ਕੋਰੋਨਾ ਮਹਾਮਾਰੀ ਦੇ ਫੈਲਾਅ ਦੌਰਾਨ ਮੁੱਖ ਮੰਤਰੀ ਵਲੋਂ ਡੀ. ਜੀ. ਪੀ. ਨੂੰ ਸਖ਼ਤ ਹੁਕਮ
ਚੰਡੀਗੜ੍ਹ : ਕੋਰੋਨਾ ਮਹਾਮਾਰੀ ਬਾਰੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡੀ.ਜੀ.ਪੀ. ਨੂੰ ਹੁਕਮ ਦਿੱਤੇ ਹਨ ਕਿ ਮਹਾਮਾਰੀ ਬਾਰੇ ਲੋਕਾਂ ਵਿਚ ਅਫਵਾਹਾਂ ਫੈਲਾਉਣ ਅਤੇ ਕੋਵਿਡ ਬਾਰੇ ਝੂਠਾ ਪ੍ਰਚਾਰ ਕਰਨ ਵਾਲੇ ਵੈੱਬ ਚੈਨਲਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। 

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
 


Bharat Thapa

Content Editor

Related News