ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

09/17/2020 11:39:47 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਜਗ ਬਾਣੀ ਦੀ ਖਬਰ 'ਤੇ ਮੋਹਰ, ਹਰਸਿਮਰਤ ਬਾਦਲ ਨੇ ਦਿੱਤਾ ਅਸਤੀਫਾ
ਜਲੰਧਰ : ਭਾਜਪਾ ਨਾਲ ਗਠਜੋੜ ਵਾਲੀ ਅਕਾਲੀ ਦਲ ਦੀ ਨੇਤਾ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਰਸਿਮਰਤ ਬਾਦਲ ਨੇ ਇਸ ਬਾਰੇ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ। ਹਾਲਾਂਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਸਿਮਰਤ ਬਾਦਲ ਦੇ ਅਸਤੀਫਾ ਦੇਣ ਦਾ ਐਲਾਨ ਕੀਤਾ ਗਿਆ ਸੀ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਆਫ਼ਤ: 355 ਨਵੇਂ ਮਾਮਲਿਆਂ ਦੀ ਪੁਸ਼ਟੀ, 9 ਦੀ ਮੌਤ
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੋਜ਼ਾਨਾ ਇਥੋਂ ਵੱਡੀ ਗਿਣਤੀ 'ਚ ਨਵੇਂ ਮਾਮਲੇ ਮਿਲਣ ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ। ਵੀਰਵਾਰ ਜਲੰਧਰ ਜ਼ਿਲ੍ਹੇ 'ਚੋਂ 355 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਅੱਜ ਜਲੰਧਰ ਜ਼ਿਲ੍ਹੇ 'ਚ 9 ਲੋਕਾਂ ਦੀ ਮੌਤ ਵੀ ਹੋਈ ਹੈ। 

ਰਾਧਾ ਸੁਆਮੀ ਡੇਰਾ ਬਿਆਸ ਲਈ ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਸੂਬੇ ਭਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਸਥਾਪਤ ਕੀਤੇ ਜਾਂ ਭਵਿੱਖ ਵਿੱਚ ਸਥਾਪਤ ਕੀਤੇ ਜਾਣ ਵਾਲੇ ਸਤਿਸੰਗ ਭਵਨਾਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਦੀ ਫ਼ੀਸ ਅਤੇ ਕਈ ਹੋਰ ਦਰਾਂ ਨੂੰ ਮੁਆਫ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਬਟਾਲਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 3 ਕੌਮਾਂਤਰੀ ਸਮੱਗਲਰ 32 ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ
ਬਟਾਲਾ (ਬੇਰੀ) : ਡੀ. ਜੀ. ਪੀ. ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਬਟਾਲਾ ਪੁਲਸ ਵਲੋਂ 3 ਅੰਤਰਰਾਸ਼ਟਰੀ ਸਮਗਲਰਾਂ ਤੋਂ 32 ਕਰੋੜ 78 ਲੱਖ ਦੀ 6 ਕਿਲੋ 557 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ। 

ਬੀਬੀ ਜਗੀਰ ਕੌਰ ਨੇ ਗਾਏ ਸੁਖਬੀਰ ਬਾਦਲ ਦੇ ਸੋਹਲੇ, ਵਿਰੋਧੀਆਂ ਨੂੰ ਦਿੱਤਾ ਠੋਕਵਾਂ ਜਵਾਬ (ਵੀਡੀਓ)
ਬੇਗੋਵਾਲ (ਰਜਿੰਦਰ)— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਲੀਮੈਂਟ 'ਚ ਕਿਸਾਨਾਂ ਦੇ ਹੱਕਾਂ ਦੀ ਪੈਰਵੀ ਕਰਦਿਆਂ ਖ਼ੇਤੀ ਆਰਡੀਨੈਂਸ ਦਾ ਵਿਰੋਧ ਕਰਕੇ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਲੀਹਾਂ 'ਤੇ ਚੱਲਦੇ ਹੋਏ ਅਕਾਲੀ ਦਲ ਦੇ ਸ਼ਾਨਾਮੱਤੇ ਇਤਿਹਾਸ ਨੂੰ ਅੱਗੇ ਵਧਾਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ।

ਚੰਡੀਗੜ੍ਹ 'ਚ 'ਕੋਰੋਨਾ ਮਰੀਜ਼ਾਂ' ਨੂੰ ਵੱਡੀ ਰਾਹਤ, ਪੰਜਾਬ ਦੀ ਤਰਜ਼ 'ਤੇ ਲਿਆ ਅਹਿਮ ਫ਼ੈਸਲਾ
ਚੰਡੀਗੜ੍ਹ (ਭਗਵਤ) : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਕਾਰਨ ਘਰ 'ਚ ਇਕਾਂਤਵਾਸ ਹੋਣ ਵਾਲੇ ਮਰੀਜ਼ਾਂ ਦੇ ਘਰ ਬਾਹਰ ਪੋਸਟਰ ਨਾ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਪੰਜਾਬ ਦੀ ਤਰਜ਼ 'ਤੇ ਲਿਆ ਗਿਆ ਹੈ।

'ਸੁਖਬੀਰ-ਭਗਵੰਤ' ਦੀ ਲੜਾਈ 'ਚ ਕੁੱਦੇ 'ਸੁਖਪਾਲ ਖਹਿਰਾ', ਟਵੀਟ ਕਰਕੇ ਲਾਏ ਰਗੜੇ
ਜਲੰਧਰ : ਕੇਂਦਰ ਦੇ ਖੇਤੀ ਬਿੱਲਾਂ ਨੂੰ ਲੈ ਕੇ ਘਮਾਸਾਣ ਲਗਾਤਾਰ ਜਾਰੀ ਹੈ। ਇਸ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਆਪਸੀ ਲੜਾਈ 'ਚ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਕੁੱਦ ਪਏ ਹਨ।

ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ‘ਆਪ’ ਦਾ ਵਫ਼ਦ
ਚੰਡੀਗੜ੍ਹ, (ਰਮਨਜੀਤ) : ਖੇਤੀ ਬਿੱਲਾਂ ਦੇ ਮੁੱਦਿਆਂ ’ਤੇ ਆਮ ਆਦਮੀ ਪਾਰਟੀ ਦਾ ਵਫ਼ਦ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮਿਲੇਗਾ।


Bharat Thapa

Content Editor

Related News