ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

Monday, Sep 21, 2020 - 08:46 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਵਜ਼ੀਫ਼ਾ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ - ਪੰਜਾਬ ਸਰਕਾਰ ਨੇ ਚਾਲੂ ਵਿਦਿਅਕ ਸੈਸ਼ਨ ਲਈ ਵੱਖ-ਵੱਖ ਵਜ਼ੀਫ਼ਾ ਸਕੀਮਾਂ ਲਈ ਅਪਲਾਈ ਲਈ ਆਖਰੀ ਤਾਰੀਖ ਵਿਚ ਵਾਧਾ ਕਰ ਦਿੱਤਾ ਹੈ। ਸਾਲ 2020-21 ਲਈ ਵਜ਼ੀਫ਼ੇ ਵਾਸਤੇ ਈ-ਪੰਜਾਬ ਪੋਰਟਲ ’ਤੇ ਅਪਲਾਈ ਕੀਤਾ ਜਾ ਸਕੇਗਾ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਚੰਡੀਗੜ੍ਹ : CTU ਦੀਆਂ ਬੱਸਾਂ 'ਚ ਟਿਕਟ ਲਈ ਕੈਸ਼ ਦੀ ਲੋੜ ਨਹੀਂ, ਇੰਝ ਪੇਮੈਂਟ ਕਰ ਸਕਣਗੇ ਮੁਸਾਫ਼ਰ
ਚੰਡੀਗੜ੍ਹ (ਰਾਜਿੰਦਰ) : ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਦੀਆਂ ਸ਼ਹਿਰ 'ਚ ਚੱਲ ਰਹੀਆਂ ਬੱਸਾਂ 'ਚ ਹੁਣ ਛੇਤੀ ਹੀ ਟਿਕਟ ਲਈ ਕੈਸ਼ ਦੀ ਲੋੜ ਨਹੀਂ ਹੋਵੇਗੀ, ਕਿਉਂਕਿ ਮੁਸਾਫ਼ਪ ਮੋਬਾਇਲ ਰਾਹੀਂ ਕਿਊ. ਆਰ. ਕੋਡ ਸਕੈਨ ਕਰ ਕੇ ਟਿਕਟ ਖਰੀਦਣ ਲਈ ਪੇਮੈਂਟ ਕਰ ਸਕਣਗੇ। 

ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਰੂਪਨਗਰ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ
ਰੂਪਨਗਰ (ਸੱਜਣ ਸੈਣੀ)— ਇਕ ਪਾਸੇ ਜਿੱਥੇ ਖੇਤੀ ਸਬੰਧੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਹੁਣ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕੀ ਵੀ ਕਿਸਾਨਾਂ ਦੇ ਹੱਕ ‘ਚ ਉਤਰ ਆਏ ਹਨ।

ਮੋਟੀ ਕਮਾਈ ਕਰਨ ਦੇ ਬਾਵਜੂਦ ਗੰਨਾ ਕਾਸ਼ਤਕਾਰਾਂ ਦੇ ਕਰੋੜਾਂ ਰੁਪਏ ਦੱਬੀ ਬੈਠੀਆਂ ਪੰਜਾਬ ਦੀਆਂ ਖੰਡ ਮਿੱਲਾਂ
ਗੁਰਦਾਸਪੁਰ (ਹਰਮਨ) - ਪੰਜਾਬ ਅੰਦਰ ਗੰਨੇ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਿਚ ਕੁਝ ਹੀ ਹਫਤਿਆਂ ਦਾ ਸਮਾਂ ਰਹਿ ਜਾਣ ਦੇ ਬਾਵਜੂਦ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਅਜੇ ਤੱਕ ਪਿਛਲੇ ਸਾਲ ਦੀਆਂ ਅਦਾਇਗੀਆਂ ਕਰਨ ਦਾ ਕੰਮ ਮੁਕੰਮਲ ਨਹੀਂ ਕੀਤਾ ਜਾ ਸਕਿਆ। ਇਸ ਸਾਲ ਸਿੱਤਮ ਦੀ ਗੱਲ ਇਹ ਹੈ।

ਜਲੰਧਰ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਜਾ ਰਹੇ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ
ਜਲੰਧਰ (ਮਹੇਸ਼)— ਥਾਣਾ ਸਦਰ ਜਲੰਧਰ ਦੇ ਅਧੀਨ ਆਉਂਦੇ ਜਮਸ਼ੇਰ ਖਾਸ ’ਚ ਅੱਜ ਸਵੇਰੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ’ਚ ਮੱਥਾ ਟੇਕਣ ਆਏ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਤਿਆਰੇ ਮੌਕੇ ਤੋਂ ਫਰਾਰ ਹੋ ਗਿਆ।

ਅਮਰੀਕਾ ਤੋਂ ਆਈ ਪੁੱਤ ਦੀ ਦੁਖ਼ਦ ਖ਼ਬਰ ਨੇ ਘਰ 'ਚ ਪੁਆਏ ਵੈਣ, ਟੱਬਰ ਦਾ ਰੋ-ਰੋ ਬੁਰਾ ਹਾਲ
ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਟਾਂਡਾ ਦੇ ਪਿੰਡ ਦਬੁਰਜੀ ਨਾਲ ਸਬੰਧਿਤ ਨੌਜਵਾਨ ਦੀ ਅਮਰੀਕਾ 'ਚ ਭੇਤਭਰੇ ਹਲਾਤ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਹੈਪੀ ਪੁੱਤਰ ਅਮਰੀਕ ਸਿੰਘ ਦੇ ਰੂਪ 'ਚ ਹੋਈ ਹੈ।

ਖੇਤੀਬਾੜੀ ਮਾਹਿਰ ਦੀ ਚਿਤਾਵਨੀ, 'ਪਰਾਲੀ' ਸਾੜਨ ਦਾ ਰੁਝਾਨ ਹੋਰ ਵਿਗਾੜੇਗਾ 'ਕੋਰੋਨਾ' ਦੇ ਹਾਲਾਤ
ਚੰਡੀਗੜ੍ਹ (ਸ਼ਰਮਾ) : ਪੂਰੇ ਉੱਤਰ ਭਾਰਤ ਵਿਸ਼ੇਸ਼ ਕਰ ਕੇ ਪੰਜਾਬ 'ਚ ਕੋਵਿਡ-19 ਦੇ ਵੱਧਦੇ ਮਾਮਲਿਆਂ ਦਰਮਿਆਨ ਖੇਤੀਬਾੜੀ, ਮੁਦਰਾ ਅਤੇ ਵਾਤਾਵਰਣ ਮਾਹਰ ਸੰਜੀਵ ਨਾਗਪਾਲ, ਜੋ ਰਾਜ ਅਤੇ ਕੇਂਦਰ ਸਰਕਾਰ ਨੂੰ ਪਰਾਲੀ ਪ੍ਰਬੰਧਨ ਬਾਰੇ ਸਲਾਹ ਦਿੰਦੇ ਆਏ ਹਨ।

ਖੇਤੀ ਬਿੱਲਾਂ 'ਤੇ ਰੰਧਾਵਾ ਨੇ 'ਵੱਡੇ ਬਾਦਲ' 'ਤੇ ਕੱਸੇ ਤੰਜ, ਪੁੱਛਿਆ ਚੁੱਪ ਰਹਿਣ ਦਾ ਕਾਰਨ
ਚੰਡੀਗੜ੍ਹ (ਅਸ਼ਵਨੀ) : ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਹੈ ਕਿ ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਦੇ ਪਾਸ 'ਤੇ ਚੀਚੀ ਨੂੰ ਖੂਨ ਲਗਾ ਕੇ ਸ਼ਹੀਦ ਬਣਨ ਦਾ ਰਾਗ ਅਲਾਪਣ ਵਾਲੀ ਹਰਸਿਮਰਤ ਬਾਦਲ ਦੇ ਅਸਤੀਫ਼ੇ 'ਤੇ ਉਹ ਮਾਣ ਕਰਨ ਤੋਂ ਪਹਿਲਾਂ ਇਹ ਦੱਸਣ ਕਿ ਜਦੋਂ ਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ ਨੇ ਆਰਡੀਨੈਂਸ ਪਾਸ ਕੀਤੇ ਸਨ ਤਾਂ ਉਹ ਉਸ ਵੇਲੇ ਕਿਉਂ ਚੁੱਪ ਸਨ।

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)

 


Bharat Thapa

Content Editor

Related News