ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

Tuesday, Sep 22, 2020 - 08:27 PM (IST)

ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਮਰੀਜ਼ਾਂ ਲਈ ‘ਕੋਵਿਡ ਫਤਿਹ ਕਿੱਟ’ ਦੀ ਸ਼ੁਰੂਆਤ
ਚੰਡੀਗੜ੍ਹ: ਕੋਵਿਡ ਵਿਰੁੱਧ ਸੂਬੇ ਦੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਫਤਹਿ ਕਿੱਟ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਸੂਬਾ ਸਰਕਾਰ ਘਰ ਜਾਂ ਹਸਪਤਾਲ ਵਿੱਚ ਏਕਾਂਤਵਾਸ ਹੋਏ ਸਾਰੇ ਮਰੀਜ਼ਾਂ ਨੂੰ ਤੁਰੰਤ ਕਿੱਟਾਂ ਵੰਡਣ ਦੀ ਸ਼ੁਰੂਆਤ ਕਰੇਗੀ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਨਵੀਆਂ ਕਿਸਾਨੀ ਨੀਤੀਆਂ ਦੇ ਸਦਕਾ ਕਿਸਾਨਾਂ ਨੂੰ ਨਵੇਂ ਕਦਮ ਉਠਾਉਣ ਦੀ ਲੋੜ, ਜਾਣੋ ਕਿਉਂ (ਵੀਡੀਓ)
ਜਲੰਧਰ (ਬਿਊਰੋ) - ਖੇਤੀਬਾੜੀ ਨਾਲ ਸਬੰਧਤ ਇਤਿਹਾਸਕ ਬਿਲ ਸੰਸਦ ਦੇ ਦੋਵੇਂ ਸਦਨਾਂ ਵਿਚ ਪਾਸ ਹੋ ਗਏ ਹਨ। ਜਿਹੜੇ ਢੰਗਾਂ ਦੀ ਵਰਤੋਂ ਕਰਕੇ ਇਨ੍ਹਾਂ ਬਿਲਾਂ ਨੂੰ ਮਨਜ਼ੂਰ ਕਰਵਾਇਆ ਗਿਆ ਹੈ, ਇਸ ਖ਼ਿਲਾਫ਼ ਸਾਰੇ ਦੇਸ਼ ਦੇ ਕਿਸਾਨ ਅੰਦੋਲਨ ਦੀ ਰਾਹ ’ਤੇ ਚੱਲ ਪਏ ਹਨ। 

ਸਿਆਸੀ ਸੰਕਟ 'ਚ ਸੁਖਬੀਰ ਬਾਦਲ, ਨਜ਼ਦੀਕੀ ਲੀਡਰ ਦੇ 'ਚਿੱਠੀ ਬੰਬ' ਨੇ ਪਾਈਆਂ ਭਾਜੜਾਂ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸੁਖਬੀਰ ਦੇ ਸਿਆਸੀ ਸਕੱਤਰ ਪਰਮਜੀਤ ਸਿਧਵਾਂ ਵੱਲੋਂ ਆਪਣੇ ਅਹੁਦੇ ਅਤੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ। ਸੁਖਬੀਰ ਬਾਦਲ ਨੂੰ ਲਿਖੇ ਇਕ ਅਸਤੀਫ਼ੇ 'ਚ ਉਨ੍ਹਾਂ ਲਿਖਿਆ ਕਿ ਪਾਰਟੀ ਲੀਡਰਸ਼ਿਪ 'ਤੇ ਇਹ ਦੋਸ਼ ਲਾਏ ਗਏ ਹਨ ਕਿ ਸਿੱਖ ਜਗਤ, ਪੰਜਾਬ ਅਤੇ ਲੋਕਾਂ ਦੇ ਹਿੱਤਾਂ ਨਾਲੋਂ ਉਹ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦਿੰਦੀ ਹੈ। 

ਪੰਜਾਬ ਬੰਦ ਲਈ ਡਟੇ ਪੰਜਾਬੀ ਕਲਾਕਾਰ, ਰਣਜੀਤ ਬਾਵਾ ਸਣੇ ਇਨ੍ਹਾਂ ਕਲਾਕਾਰਾਂ ਨੇ ਕੀਤੀ ਹਮਾਇਤ
ਜਲੰਧਰ (ਬਿਊਰੋ) : ਕਿਸਾਨਾਂ ਦੇ ਹੱਕ ਲਈ ਪੰਜਾਬੀ ਕਲਾਕਾਰ ਖੁੱਲ੍ਹ ਕੇ ਬੋਲ ਰਹੇ ਹਨ। ਹੁਣ ਤਕ ਕਈ ਕਲਾਕਾਰਾਂ ਨੇ 25 ਸਤੰਬਰ ਨੂੰ ਧਰਨੇ ‘ਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਹੈ। ਦੱਸ ਦਈਏ ਕਿ ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਇਆਂ ਇੱਕ ਖ਼ਾਸ ਸੁਨੇਹਾ ਲਿਖਿਆ। 

ਕਿਸਾਨਾਂ ਦੇ ਮੁੱਦੇ 'ਤੇ ਸਿੱਧੂ ਮੂਸੇ ਵਾਲਾ ਆਏ ਸਾਹਮਣੇ, ਕਰ ਦਿੱਤਾ ਵੱਡਾ ਐਲਾਨ
ਜਲੰਧਰ (ਬਿਊਰੋ) : ਕੇਂਦਰੀ ਖੇਤੀ ਬਿੱਲਾਂ ਖ਼ਿਲਾਫ਼ ਜਿੱਥੇ ਪੂਰਾ ਪੰਜਾਬੀ ਸੰਗੀਤ ਤੇ ਫ਼ਿਲਮ ਜਗਤ ਦੇ ਕਲਾਕਾਰ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਉਥੇ ਹੀ ਪੰਜਾਬ ਦਾ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਚੁਪ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਜਦੋਂ ਤੋਂ ਕੇਂਦਰੀ ਖੇਤੀ ਬਿੱਲਾਂ ਦਾ ਮੁੱਦਾ ਉੱਠਿਆ ਹੈ।

ਕਲਯੁੱਗੀ ਮਾਂ ਦਾ 6 ਸਾਲਾ ਧੀ ਨਾਲ ਖ਼ੌਫਨਾਕ ਕਾਰਾ, ਦਿਲ ਕੰਬਾਅ ਦੇਵੇਗੀ ਖ਼ਬਰ
ਚੋਗਾਵਾਂ (ਹਰਜੀਤ) : ਇੱਥੋਂ ਦੀ ਇਕ ਕਲਯੁੱਗੀ ਮਾਂ ਵਲੋਂ 6 ਸਾਲਾ ਧੀ ਨਾਲ ਅਜਿਹਾ ਖ਼ੌਫਨਾਕ ਕਾਰਾ ਕੀਤਾ ਗਿਆ ਕਿ ਜਿਸ ਨੂੰ ਸੁਣ ਕੇ ਹਰ ਕਿਸੇ ਦਾ ਦਿਲ ਵਲੂੰਧਰਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਚੌਂਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਖਿਆਲਾ ਖੁਰਦ ਵਿਖੇ ਇੱਕ ਕਲਯੁੱਗੀ ਮਾਂ ਵੱਲੋਂ 6 ਸਾਲ ਦੀ ਮਾਸੂਮ ਧੀ ਦਾ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਕਿਸਾਨਾਂ ਦੇ ਹੱਕਾਂ ਲਈ ਬੱਬੂ ਮਾਨ ਦਾ ਵੱਡਾ ਐਲਾਨ, 25 ਸਤੰਬਰ ਨੂੰ ਕਰਨਗੇ ਚੱਕਾ ਜਾਮ (ਵੀਡੀਓ)
ਜਲੰਧਰ (ਬਿਊਰੋ) - ਕਿਸਾਨਾਂ ਤੇ ਪੰਜਾਬੀ ਮਾਂ ਬੋਲੀ ਦੇ ਹੱਕ 'ਚ ਆਪਣੀ ਬੇਬਾਕ ਰਾਏ ਰੱਖਣ ਵਾਲੇ ਉਘੇ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਬੱਬੂ ਮਾਨ ਨੇ ਕਿਸਾਨਾਂ ਦੇ ਹੱਕ 'ਚ ਮੁੜ ਆਵਾਜ਼ ਬੁਲੰਦ ਕੀਤੀ ਹੈ। ਹਾਲ ਹੀ 'ਚ ਇਕ ਵੀਡੀਓ ਸਾਂਝੀ ਕਰਦਿਆਂ ਬੱਬੂ ਮਾਨ ਨੇ ਕਿਸਾਨਾਂ ਨਾਲ ਖੜ੍ਹਨ ਦੀ ਗੱਲ ਆਖੀ ਹੈ ।

ਖੰਨਾ 'ਚ ਹਰਿਆਣਾ ਦੇ ਸ਼ਾਤਰ ਲੁਟੇਰੇ ਗ੍ਰਿਫ਼ਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ ਦੇਣਾ ਚਾਹੁੰਦੇ ਸੀ ਅੰਜਾਮ
ਖੰਨਾ (ਵਿਪਨ) : ਖੰਨਾ ਪੁਲਸ ਨੇ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ 2 ਦੇਸੀ ਬੋਰ ਪਿਸਤੌਲ, 6 ਜ਼ਿੰਦਾ ਕਾਰਤੂਸ, 2 ਕਿਰਚਾਂ ਅਤੇ ਇਕ ਕਾਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਲੁਟੇਰਿਆਂ ਵੱਲੋਂ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਪੰਜਾਬ ਦਾ ਰੁਖ ਕੀਤਾ ਗਿਆ ਪਰ ਵਾਰਦਾਤ ਤੋਂ ਪਹਿਲਾਂ ਹੀ ਇਹ ਅਨਸਰ ਪੁਲਸ ਹੱਥੇ ਚੜ੍ਹ ਗਏ। 

ਕਿਸਾਨਾਂ ਦਾ ਡਟ ਕੇ ਸਾਥ ਦੇਣਗੇ 'ਨਵਜੋਤ ਸਿੱਧੂ', ਧਰਨੇ 'ਤੇ ਬੈਠਣਗੇ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਸੰਘਰਸ਼ 'ਚ ਉਨ੍ਹਾਂ ਦਾ ਡਟ ਕੇ ਸਾਥ ਦੇਣਗੇ ਅਤੇ ਉਨ੍ਹਾਂ ਦੇ ਨਾਲ ਧਰਨਿਆਂ 'ਤੇ ਬੈਠਣਗੇ, ਹਾਲਾਂਕਿ ਇਸ ਬਾਰੇ ਨਵਜੋਤ ਸਿੱਧੂ ਨੇ ਕੋਈ ਖ਼ੁਲਾਸਾ ਨਹੀਂ ਕੀਤਾ ਹੈ ਪਰ ਉਨ੍ਹਾਂ ਦੇ ਕਰੀਬੀ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਿੱਧੂ ਨਾਲ ਗੱਲਬਾਤ ਹੋਈ ਸੀ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਜਿੱਥੇ ਵੀ ਕਿਸਾਨਾਂ ਦੇ ਧਰਨੇ ਲੱਗਣਗੇ, ਉਹ ਉੱਥੇ ਸ਼ਾਮਲ ਹੋਣਗੇ।

'ਰੰਧਾਵਾ' ਨੇ ਬੀਬੀ ਬਾਦਲ ਤੋਂ ਮੰਗੇ 5 ਸਵਾਲਾਂ ਦੇ ਜਵਾਬ, ਦਿੱਤੀ 'ਖੁੱਲ੍ਹੀ ਬਹਿਸ' ਦੀ ਚੁਣੌਤੀ
ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੇ ਮਾਮਲੇ 'ਚ ਭਾਈਵਾਲ ਰਹੀ ਹਰਸਿਮਰਤ ਕੌਰ ਬਾਦਲ ਤੋਂ 5 ਸਵਾਲਾਂ ਦੇ ਜਵਾਬ ਮੰਗੇ ਹਨ। ਇੱਥੇ ਜਾਰੀ ਪ੍ਰੈੱਸ ਬਿਆਨ ’ਚ ਰੰਧਾਵਾ ਨੇ ਕਿਹਾ ਕਿ ਹਰਸਿਮਰਤ ਬਾਦਲ ਪਹਿਲਾਂ ਤਾਂ ਇਹ ਦੱਸੇ ਕਿ ਜਦੋ ਕੇਂਦਰੀ ਕੈਬਨਿਟ ’ਚ ਖੇਤੀ ਆਰਡੀਨੈਂਸ ਪਾਸ ਹੋਏ ਤਾਂ ਉਸ ਨੇ ਕਿਸਾਨਾਂ ਦੇ ਹੱਕ ’ਚ ਕੀ ਸਟੈਂਡ ਲਿਆ?

ਕਿਸਾਨਾਂ ਦੇ ਬੰਦ ਨੂੰ ‘ਆਪ’ ਨੇ ਕੀਤਾ ਪੂਰਨ ਸਮਰਥਨ ਦੇਣ ਦਾ ਐਲਾਨ
ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ 25 ਸਤੰਬਰ ਨੂੰ ਕੀਤੇ ਜਾ ਰਹੇ ਬੰਦ ਦੇ ਪੂਰਨ ਸਮਰਥਨ ਦਾ ਐਲਾਨ ਕਰਦੇ ਹੋਏ ਆਪਣੇ ਸਾਰੇ ਨੇਤਾਵਾਂ, ਵਰਕਰਾਂ ਅਤੇ ਵਾਲੰਟੀਅਰਾਂ ਨੂੰ ਇਸ ਸੰਘਰਸ਼ 'ਚ ਡਟ ਕੇ ਸਾਥ ਦੇਣ ਦੀ ਹਦਾਇਤ ਕੀਤੀ ਹੈ।
 


author

Bharat Thapa

Content Editor

Related News