ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

09/24/2020 9:01:06 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਪੰਜਾਬ 'ਚ ਸਾਰੀਆਂ ਸਿਆਸੀ ਧਿਰਾਂ ਇਕਜੁੱਟ ਹੋ ਕੇ ਖੇਤੀ ਬਿੱਲਾਂ ਵਿਰੁੱਧ ਕਰਨ ਸੰਘਰਸ਼ : ਕੈਪਟਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਮਾੜੇ ਵਿਚਾਰਾਂ ਤੋਂ ਉਪਰ ਉਠਣ ਅਤੇ ਇੱਕ ਮੰਚ 'ਤੇ ਆ ਕੇ ਦੇਸ਼ ਧਰੋਹੀ ਖੇਤੀਬਾੜੀ ਬਿੱਲਾਂ ਖ਼ਿਲਾਫ਼ ਇੱਕਜੁੱਟ ਹੋ ਕੇ ਸੰਘਰਸ਼ ਕਰਨ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਖਹਿਰਾ ਵੱਲੋਂ ਅਕਾਲੀ ਦਲ ਨੂੰ ਕੱਲ੍ਹ ਦਾ 'ਚੱਕਾ ਜਾਮ' ਰੱਦ ਕਰਨ ਦੀ ਅਪੀਲ
ਜਲੰਧਰ— ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਬਰਾਬਰ 'ਚੱਕਾ ਜਾਮ' ਦੇ ਆਪਣੇ ਸੱਦੇ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। 

'ਪ੍ਰਤਾਪ ਸਿੰਘ ਬਾਜਵਾ' ਦਾ ਕਿਸਾਨ ਭਰਾਵਾਂ ਦੇ ਨਾਂ ਖ਼ਾਸ ਸੰਦੇਸ਼, ਜਾਣੋ ਕੀ ਬੋਲੇ
ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਖ਼ਾਸ ਸੰਦੇਸ਼ ਦਿੱਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਨੂੰ ਸੰਘਰਸ਼ ਜਾਰੀ ਰੱਖਣ ਲਈ ਕਿਹਾ ਹੈ ਅਤੇ ਇਹ ਵੀ ਕਿਹਾ ਹੈ ਕਿ ਅਖੀਰ 'ਚ ਜਿੱਤ ਕਿਸਾਨਾਂ ਦੀ ਹੀ ਹੋਵੇਗੀ।

ਕਿਸਾਨਾਂ ਦੇ ਹੱਕ ‘ਚ ਜੈਜ਼ੀ ਬੀ ਹੋਏ ਲਾਈਵ, ਕਿਹਾ- ਜਾਤਾਂ ਪਾਤਾਂ ਤੋਂ ਉਪਰ ਉੱਠ ਆਪਣੇ ਹੱਕ ਲੈਣ ਦਾ ਸਮਾਂ
ਜਲੰਧਰ (ਬਿਊਰੋ) - ਪ੍ਰਸਿੱਧ ਪੰਜਾਬੀ ਗਾਇਕ ਜੈਜ਼ੀ ਬੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਇੰਨੀਂ ਦਿਨੀਂ ਵਿਦੇਸ਼ ‘ਚ ਹਨ ਪਰ ਉਹ ਪੰਜਾਬੀ ਹੋਣ ਦੇ ਨਾਤੇ ਲਗਾਤਾਰ ਕਿਸਾਨ ਦੇ ਹੱਕ ਲਈ ਪੋਸਟਾਂ ਪਾ ਕੇ ਸਰਮਥਨ ਕਰ ਰਹੇ ਹਨ।

ਸੁਖਬੀਰ ਬਾਦਲ ਦਾ ਐਲਾਨ, 1 ਅਕਤੂਬਰ ਨੂੰ ਕੈਪਟਨ ਦਾ ਤਖ਼ਤ ਹਿਲਾਉਣ ਲਈ ਚੰਡੀਗੜ੍ਹ 'ਚ ਕਰਾਂਗੇ ਅੰਦੋਲਨ
ਤਲਵੰਡੀ ਸਾਬੋ : ਖੇਤੀ ਬਿੱਲਾਂ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਇਸ ਮਾਮਲੇ 'ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਕਿਸਾਨਾਂ ਦੀ ਜਥੇਬੰਦੀ ਹੈ।

ਪਹਿਲਾਂ ਤਾਂ ਅਸੀਂ ਹੱਥ ਜੋੜਦੇ ਸੀ ਪਰ ਹੁਣ ਦਿੱਲੀ ਦੀਆਂ ਕੰਧਾਂ ਹਿਲਾਵਾਂਗੇ: ਹਰਸਿਮਰਤ ਬਾਦਲ
ਜਲੰਧਰ/ਤਲਵੰਡੀ ਸਾਬੋ— ਕੇਂਦਰ ਦੀ ਕੈਬਨਿਟ 'ਚੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਅਕਾਲੀ ਵਰਕਰ ਵੀ ਇਥੇ ਪੁੱਜੇ। 

ਡੇਰਾਬੱਸੀ 'ਚ ਡਿਗੀ 2 ਮੰਜ਼ਿਲਾ ਇਮਾਰਤ, ਦਰਦਨਾਕ ਮੰਜ਼ਰ ਦੀਆਂ ਤਸਵੀਰਾਂ ਦੇਖ ਦਹਿਲ ਜਾਵੇਗਾ ਦਿਲ
ਡੇਰਾਬੱਸੀ (ਗੁਰਪ੍ਰੀਤ, ਅਨਿਲ) : ਡੇਰਾਬੱਸੀ ਮੁੱਖ ਚੌਂਕ 'ਚ ਵੀਰਵਾਰ ਸਵੇਰੇ ਉਸਾਰੀ ਅਧੀਨ 2 ਮੰਜ਼ਿਲਾਂ ਇਮਾਰਤ ਦੇ ਡਿਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 4 ਲੋਕ ਇਮਾਰਤ ਦੇ ਮਲਬੇ ਹੇਠਾਂ ਦੱਬ ਗਏ। 

PSEB ਵੱਲੋਂ 10ਵੀਂ ਜਮਾਤ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਸਬੰਧੀ ਸ਼ਡਿਊਲ ਜਾਰੀ
ਲੁਧਿਆਣਾ/ਮੋਹਾਲੀ (ਵਿੱਕੀ, ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਓਪਨ ਸਕੂਲ ਪ੍ਰਣਾਲੀ ਤਹਿਤ ਅਕੈਡਮਿਕ ਸਾਲ 2020-21 ਦੀ 10ਵੀਂ ਕਲਾਸ ਦੀ ਅਨੁਪੂਰਕ ਪ੍ਰੀਖਿਆ ਦੀ ਰੀ-ਅਪੀਅਰ ਕੈਟਾਗਰੀ ਲਈ ਪ੍ਰੀਖਿਆ ਫੀਸ ਅਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। 

ਪੰਜਾਬ 'ਚ 'ਪਟਵਾਰੀਆਂ' ਦੀ ਭਰਤੀ ਲਈ ਆਈ ਵੱਡੀ ਖ਼ਬਰ, ਮਿਲੀ ਹਰੀ ਝੰਡੀ
ਮੋਹਾਲੀ (ਨਿਆਮੀਆਂ) : ਪੰਜਾਬ ਸਰਕਾਰ ਦੀ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਮੁੱਖ ਰੱਖਦੇ ਹੋਏ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਮਾਲ ਮਹਿਕਮੇ ਪੰਜਾਬ 'ਚ ਪਟਵਾਰੀਆਂ ਦੀਆਂ 1090 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ।

'ਸਫ਼ਰ' ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, 14 ਸਪੈਸ਼ਲ 'ਟਰੇਨਾਂ' ਹੋਈਆਂ ਰੱਦ
ਫਿਰੋਜ਼ਪੁਰ (ਮਲਹੋਤਰਾ) : ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਿੱਲਾਂ ਦੇ ਵਿਰੋਧ ’ਚ ਧਰਨੇ-ਪ੍ਰਦਰਸ਼ਨਾਂ ’ਤੇ ਉਤਰੇ ਕਿਸਾਨਾਂ ਵੱਲੋਂ 24 ਤੋਂ 26 ਸਤੰਬਰ ਤੱਕ ਸੂਬੇ ’ਚ 'ਰੇਲ ਰੋਕੋ' ਅੰਦੋਲਨ ਦੀ ਚਿਤਾਵਨੀ ਦਿੱਤੀ ਗਈ ਹੈ। 

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)

 


Bharat Thapa

Content Editor

Related News