ਪੰਜਾਬ ਦੇ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ...

Wednesday, Jan 29, 2025 - 05:11 PM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ...

ਜਲੰਧਰ (ਵੈੱਬ ਡੈਸਕ)- ਪੱਛਮੀ ਗੜਬੜੀ ਦੇ ਸਰਗਰਮ ਪੰਜਾਬ ਦਾ ਮੌਸਮ ਇਕ ਵਾਰ ਫਿਰ ਵਿਗੜ ਸਕਦਾ ਹੈ। ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 31 ਜਨਵਰੀ ਤੋਂ 3 ਫਰਵਰੀ ਤੱਕ ਪੰਜਾਬ ਦੀਆਂ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਸੰਘਣੀ ਧੁੰਦ ਅਤੇ ਠੰਡੀ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਇਸ ਹਫ਼ਤੇ ਦੇ ਬਾਕੀ ਦਿਨਾਂ ਵਿਚ ਸੀਤ ਲਹਿਰ ਜਾਂ ਧੁੰਦ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਉੱਥੇ ਹੀ ਸੂਬੇ ਦੇ ਤਾਪਮਾਨ ਵਿਚ ਵਾਧਾ ਵੀ ਦਰਜ ਕੀਤਾ ਜਾਵੇਗਾ।

 ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 6 ਫਰਵਰੀ ਨੂੰ ਸੱਦੀ ਕੈਬਨਿਟ ਦੀ ਮੀਟਿੰਗ, ਹੋ ਸਕਦੇ ਨੇ ਵੱਡੇ ਐਲਾਨ

ਉਥੇ ਹੀ ਮੌਜੂਦਾ ਮੌਸਮ ਦੀ ਭਵਿੱਖਬਾਣੀ ਅਨੁਸਾਰ 31 ਜਨਵਰੀ ਤੋਂ 3 ਫਰਵਰੀ ਤੱਕ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਨ੍ਹਾਂ ਦਿਨਾਂ ਦੌਰਾਨ ਮੌਸਮ ਜ਼ਿਆਦਾਤਰ ਬੱਦਲਵਾਈ ਅਤੇ ਅੰਸ਼ਕ ਤੌਰ ‘ਤੇ ਧੁੱਪ ਵਾਲਾ ਰਹੇਗਾ। ਦਿਨ ਵੇਲੇ ਤਾਪਮਾਨ 24-26 ਡਿਗਰੀ ਸੈਲਸੀਅਸ ਅਤੇ ਰਾਤ ਨੂੰ 9-13 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਦਿੱਲੀ ਵਿਚ ਹੁਣ ਤੋਂ ਹੀ ਹੋਣ ਲੱਗਾ ਗਰਮੀ ਦਾ ਅਹਿਸਾਸ
ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਅਤੇ ਐੱਨ. ਸੀ. ਆਰ. ਵਿੱਚ ਮੌਸਮ ਅਚਾਨਕ ਬਦਲ ਗਿਆ ਹੈ। ਕਠੋਰ ਸਰਦੀ, ਸੀਤ ਲਹਿਰ ਅਤੇ ਸੰਘਣੀ ਧੁੰਦ ਲਗਭਗ ਖ਼ਤਮ ਹੋ ਗਈ ਹੈ। ਹੁਣ ਰਾਜਧਾਨੀ ਵਿੱਚ ਤੇਜ਼ ਧੁੱਪ ਹੋਰ ਤੇਜ਼ ਹੁੰਦੀ ਜਾ ਰਹੀ ਹੈ, ਜਿਸ ਕਾਰਨ ਜਨਵਰੀ ਵਿੱਚ ਹੀ ਮਾਰਚ ਵਰਗੀ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ ਇਸ ਸਾਲ ਸਰਦੀਆਂ ਦੇ ਦਿਨਾਂ ਵਿੱਚ ਉਮੀਦ ਤੋਂ ਵਧ ਠੰਡ ਨਹੀਂ ਰਹੀ ਅਤੇ ਹੁਣ ਤਾਪਮਾਨ ਆਮ ਨਾਲੋਂ ਉੱਪਰ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ਦਾ ਇਹ ਜ਼ਿਲ੍ਹਾ ਮੁਕੰਮਲ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News