ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ

Tuesday, Jul 16, 2024 - 07:11 PM (IST)

ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ

ਜਲੰਧਰ (ਪੁਨੀਤ)–ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਮੀਂਹ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ, ਜਦਕਿ ਪਹਾੜੀ ਸੂਬਿਆਂ ਵਿਚ ਜ਼ਮੀਨ ਖਿਸਕਣ ਅਤੇ ਤੇਜ਼ ਮੀਂਹ ਕਾਰਨ ਦਰਿਆ ਚੜ੍ਹੇ ਹੋਏ ਹਨ। ਇਸੇ ਵਿਚਕਾਰ ਮੌਸਮ ਵਿਗਿਆਨ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਸਮੇਤ ਕਈ ਸੂਬਿਆਂ ਵਿਚ ਹਨੇਰੀ-ਤੂਫ਼ਾਨ ਅਤੇ ਤੇਜ਼ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਤੋਂ ਠੰਢੀਆਂ ਹਵਾਵਾਂ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਉੱਤਰਾਖੰਡ ਵਿਚ ਆਮ ਤੋਂ ਵੱਧ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ- 40 ਦਿਨਾਂ ’ਚ ਨਿਕਲੀ ਚੰਨੀ ਲਹਿਰ ਦੀ ਹਵਾ, ਜਲੰਧਰ ਜ਼ਿਮਨੀ ਚੋਣ ਨਤੀਜਿਆਂ ’ਚ ਕਾਂਗਰਸ ਮੂਧੇ-ਮੂੰਹ ਡਿੱਗੀ

ਵਿਭਾਗੀ ਅੰਕੜਿਆਂ ਮੁਤਾਬਕ ਹਿਮਾਚਲ ਵਿਚ 16 ਤੋਂ 19 ਜੁਲਾਈ ਤਕ ਹਨੇਰੀ-ਤੂਫ਼ਾਨ ਅਤੇ ਤੇਜ਼ ਮੀਂਹ ਦੱਸਿਆ ਗਿਆ ਹੈ। ਪੰਜਾਬ, ਹਰਿਆਣਾ, ਹਿਮਾਚਲ ਅਤੇ ਦਿੱਲੀ ਵਿਚ 17 ਅਤੇ 18 ਜੁਲਾਈ ਲਈ ਤੂਫ਼ਾਨ ਸਬੰਧੀ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਹਿਮਾਚਲ ਦੇ ਘੱਟੋ-ਘੱਟ ਤਾਪਮਾਨ 15.5, ਕੁਕੁਮਸੇਰੀ ਵਿਚ 10, ਕੇਲਾਂਗ ਵਿਚ 11, ਸ਼ਿਮਲਾ ਵਿਚ 17.6 ਅਤੇ ਧਰਮਸ਼ਾਲਾ ਵਿਚ 21.1 ਡਿਗਰੀ ਸੈਲਸੀਅਸ ਰਿਕਾਰਡ ਹੋਇਆ। ਪਿਛਲੇ 24 ਘੰਟਿਆਂ ਦੌਰਾਨ ਸੁੰਦਰਨਗਰ ਵਿਚ 38.8, ਮੰਡੀ ਵਿਚ 16.6 ਐੱਮ. ਐੱਮ. ਮੀਂਹ ਰਿਕਾਰਡ ਹੋਇਆ, ਉਥੇ ਹੀ ਰਾਜਧਾਨੀ ਦਿੱਲੀ ਵਿਚ ਅੱਜ ਪਏ ਮੀਂਹ ਨੇ ਗਰਮੀ ਤੋਂ ਰਾਹਤ ਦਿਵਾਈ। ਉੱਤਰਾਖੰਡ ਵਿਚ 19 ਜੁਲਾਈ ਤਕ ਮੀਂਹ ਕਾਰਨ ਮੌਸਮ ਖ਼ਰਾਬ ਰਹੇਗਾ, ਜਦਕਿ 17 ਅਤੇ 18 ਨੂੰ ਓਰੇਂਜ ਦੌਰਾਨ ਆਮ ਤੋਂ ਤੇਜ਼ ਮੀਂਹ ਦੀ ਚਿਤਾਵਨੀ ਜਾਰੀ ਹੋਈ ਹੈ।

ਇਹ ਵੀ ਪੜ੍ਹੋ- ਕੈਨੇਡਾ ਜਾਣ ਲਈ ਲਾ ਦਿੱਤੇ 22 ਲੱਖ ਰੁਪਏ, ਪਰ ਮਿਲਿਆ ਜਾਅਲੀ ਵੀਜ਼ਾ, ਇੰਝ ਖੁੱਲ੍ਹਿਆ ਏਜੰਟ ਦੀ ਕਰਤੂਤ ਦਾ ਭੇਤ

ਭਾਰਤੀ ਮੌਸਮ ਵਿਭਾਗ ਮੁਤਾਬਕ ਮਾਨਸੂਨ ਨੇ ਹੇਠਾਂ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਹਫ਼ਤੇ ਤੱਟਵਰਤੀ ਕੇਰਲ, ਕਰਨਾਟਕ ਅਤੇ ਕੋਂਕਣ ਗੋਆ ਵੱਲ ਵਧ ਰਿਹਾ ਹੈ। ਆਈ. ਐੱਮ. ਡੀ. ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ।  ਮੌਸਮ ਵਿਭਾਗ ਨੇ ਆਪਣੇ ਅਪਡੇਟ 'ਚ ਕਿਹਾ ਕਿ ਕੇਰਲ, ਕਰਨਾਟਕ ਅਤੇ ਗੋਆ ਦੇ ਕੁਝ ਹਿੱਸਿਆਂ 'ਚ ਅਗਲੇ ਕੁਝ ਦਿਨਾਂ 'ਚ 20 ਸੈਂਟੀਮੀਟਰ ਤੋਂ ਜ਼ਿਆਦਾ ਬਾਰਿਸ਼ ਹੋਵੇਗੀ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (IMD)ਨੇ ਰਤਨਾਗਿਰੀ ਜ਼ਿਲ੍ਹੇ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਰਾਏਗੜ੍ਹ, ਸਿੰਧੂਦੁਰਗ, ਪੁਣੇ, ਸਤਾਰਾ, ਕੋਲਹਾਪੁਰ, ਪਰਭਨੀ, ਹਿੰਗੋਲੀ, ਅਮਰਾਵਤੀ, ਵਰਧਾ ਅਤੇ ਯਵਤਮਾਲ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੁੰਬਈ, ਠਾਣੇ, ਪਾਲਘਰ ਅਤੇ ਧੂਲੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 
 

ਇਹ ਵੀ ਪੜ੍ਹੋ-  ਅਹਿਮ ਖ਼ਬਰ: ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੇ 29 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਮੌਕੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News