ਪੰਜਾਬ ਦੇ ਸੀਨੀਅਰ ਲੀਡਰ ਨੇ ਅਚਾਨਕ ਛੱਡ''ਤੀ ਪਾਰਟੀ! ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
Monday, Jun 22, 2026 - 01:12 PM (IST)
ਲੁਧਿਆਣਾ (ਹਿਤੇਸ਼): ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਭਾਰਤੀ ਜਨਤਾ ਪਾਰਟੀ ਦੀ ਟਿਕਟ 'ਤੇ ਖੰਨਾ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਚੁੱਕੇ ਹਨ।
ਆਪਣੇ ਅਸਤੀਫ਼ੇ ਵਿਚ ਗੁਰਪ੍ਰੀਤ ਸਿੰਘ ਭੱਟੀ ਨੇ ਕਿਹਾ ਹੈ ਕਿ ਅੱਜ ਦੇ ਹਾਲਾਤ ਨੂੰ ਮੁੱਖ ਰੱਖਦਿਆਂ ਅਤੇ ਪੰਜਾਬ ਤੇ ਸਿੱਖ ਕੌਮ ਦੇ ਹਿੱਤਾਂ ਨੂੰ ਸਭ ਤੋਂ ਪਹਿਲਾਂ ਰੱਖਦਿਆਂ ਉਹ ਖ਼ੁਦ ਨੂੰ ਭਾਰਤੀ ਜਨਤਾ ਪਾਰਟੀ ਨਾਲ ਅੱਗੇ ਰਾਜਨੀਤਿਕ ਤੌਰ 'ਤੇ ਕੰਮ ਕਰਨ ਵਿਚ ਅਸਮਰੱਥ ਮਹਿਸੂਸ ਕਰਦੇ ਹਨ। ਇਸ ਲਈ ਉਨ੍ਹਾਂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਤੁਰੰਤ ਪ੍ਰਭਾਵ ਨਾਲ ਆਪਣਾ ਅਸਤੀਫ਼ਾ ਪੇਸ਼ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਚਿੱਠੀ ਲਿਖੀ ਹੈ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀ ਲੀਡਰਸ਼ਿਪ, ਸਮੂਹ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਵੀ ਕੀਤਾ ਹੈ।
