ਪੰਜਾਬ ਵਿਧਾਨ ਸਭਾ ''ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ
Friday, Oct 23, 2026 - 10:56 AM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਕਾਰਵਾਈ ਸ਼ੁਰੂ ਹੁੰਦਿਆਂ ਭਾਰੀ ਹੰਗਾਮਾ ਹੋ ਗਿਆ। ਜਿਵੇਂ ਹੀ ਕਾਰਵਾਈ ਸ਼ੁਰੂ ਹੋਈ ਤਾਂ ਕਾਂਗਰਸ ਵੱਲੋਂ ਜ਼ੋਰਦਾਰ ਵਿਰੋਧ ਕਰਦਿਆਂ ਪੰਜਾਬ ਸਰਕਾਰ ਲਾਹਣਤ ਹੈ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਕਾਂਗਰਸ ਦੀ ਮੰਗ ਸੀ ਕਿ ਪਹਿਲਾਂ ਸੂਬੇ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕਰਵਾਈ ਜਾਵੇ। ਇਸ 'ਤੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਲਈ ਤਿੱਖੇ ਸ਼ਬਦਾਂ ਦਾ ਇਸਤੇਮਾਲ ਕੀਤਾ। ਚੀਮਾ ਨੇ ਨਸ਼ੇ ਦੇ ਮੁੱਦੇ 'ਤੇ ਕਾਂਗਰਸ ਨੂੰ ਘੇਰਿਆ। ਉਨ੍ਹਾਂ ਕਾਂਗਰਸ ਪ੍ਰਧਾਨ ਪਰਗਟ ਸਿੰਘ 'ਤੇ ਨਿਸ਼ਾਨਾ ਕਸਾਧਦੇ ਹੋਏ ਦੋਸ਼ ਲਗਾਇਆ ਕਿ ਉਹ ਪੰਜਾਬ ਵਿਚ ਚਿੱਟਾ ਫੈਲਾਉਣ ਵਾਲੀ ਪਾਰਟੀ ਦੇ ਮੈਂਬਰ ਰਹੇ ਹਨ। ਚੀਮਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਇਕ ਸਾਥੀ ਦਾ ਨਾਮ ਨਸ਼ੇ ਨਾਲ ਜੁੜੇ ਮਾਮਲੇ ਵਿਚ ਸ਼ਾਮਲ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ : ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਤਨਖਾਹ ਦੇ ਬਰਾਬਰ ਬੋਨਸ ਦੇਣ ਦੇ ਹੁਕਮ
ਚੀਮਾ ਨੇ ਕਿਹਾ ਕਿ ਪਰਗਟ ਸਿੰਘ ਉਸ ਪਾਰਟੀ ਦਾ ਹਿੱਸਾ ਹਨ ਜਿਹੜੀ ਨੌਜਵਾਨਾਂ ਦੀ ਕਾਤਲ ਜਮਾਤ ਹੀ ਹੈ। ਉਨ੍ਹਾਂ ਸੁਖਪਾਲ ਖਹਿਰਾ 'ਤੇ ਵੀ ਵੱਡੇ ਹਮਲੇ ਬੋਲੇ, ਉਨ੍ਹਾਂ ਕਿਹਾ ਕਿ ਖਹਿਰਾ ਵਰਗੇ ਲੀਡਰਾਂ 'ਤੇ ਨਸ਼ਾ ਵੇਚਣ ਵਰਗੇ ਗੰਭੀਰ ਦੋਸ਼ ਹਨ। ਇਨ੍ਹਾਂ ਉਪਰ ਐਨਡੀਪੀਐੱਸ ਦੇ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਉਸੇ ਜਮਾਤ ਦਾ ਹਿੱਸਾ ਰਿਹਾ ਹੈ, ਜਿਸ ਨੇ ਪੰਜਾਬ ਨੂੰ ਬਰਬਾਦ ਕਰਨ ਵਿਚ ਕੋਈ ਕਸਰ ਨਹੀਂ ਛੱਡੀ, ਉਹ ਅਕਾਲੀ ਦਲ ਹੀ ਹੈ, ਜਿਸ ਨੇ ਪੰਜਾਬ ਵਿਚ ਨਸ਼ਾ ਲਿਆਂਦਾ।
ਇਹ ਵੀ ਪੜ੍ਹੋ : ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਝੋਟੇ ਦੇ ਪਰਿਵਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
