ਵਿਰੋਧੀ ਧਿਰ ਦੇ ਹੰਗਾਮਿਆਂ ਦੇ ਮੱਦੇਨਜ਼ਰ ਵਿਧਾਨ ਸਭਾ ਦੇ ਬਾਹਰ ਵੱਡੀ ਗਿਣਤੀ 'ਚ ਪੁਲਸ ਕਰਮਚਾਰੀ ਤਾਇਨਾਤ
Friday, Jun 23, 2017 - 10:02 AM (IST)
ਚੰਡੀਗੜ੍ਹ — ਪੰਜਾਬ ਵਿਧਾਨ ਸਭਾ ਬਜਟ ਸੈਸ਼ਨ 'ਚ ਬੀਤੇ ਦਿਨੀਂ ਵਿਰੋਧੀ ਧਿਰਾਂ ਵਲੋਂ ਕੀਤੇ ਜਾ ਰਹੇ ਹੰਗਾਮਿਆਂ ਦੇ ਮੱਦੇਨਜ਼ਰ ਅੱਜ ਸਦਨ ਦੇ ਬਾਹਰ ਸਖਤ ਸਰੁੱਖਿਆ ਪ੍ਰਬੰਧਾਂ ਹੇਠ ਵੱਡੀ ਗਿਣਤੀ 'ਚ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਜਿਸ 'ਚ ਮਹਿਲਾ ਕਰਮਚਾਰੀ ਵੀ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਵਿਧਾਨ ਸਭਾ ਬਜਟ ਸੈਸ਼ਨ ਦਾ ਆਖਰੀ ਦਿਨ ਹੈ ਤੇ ਪੰਜਾਬ ਸਰਕਾਰ ਵਲੋਂ ਕੁਰਕੀ ਖਤਮ ਕਰਨ ਲਈ ਬਜਟ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਵੀਰਵਾਰ ਬਜਟ ਸੈਸ਼ਨ 'ਚ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਹੰਗਾਮੇ ਤੋਂ ਬਾਅਦ ਸਪੀਕਰ ਵਲੋਂ ਉਨ੍ਹਾਂ ਨੂੰ ਸਦਨ 'ਚੋਂ ਬਾਹਰ ਨਿਕਲਣ ਦੇ ਹੁਕਮ ਦੇ ਦਿੱਤੇ ਗਏ ਸਨ। ਜਿਸ ਨੂੰ ਨਾ ਮੰਨਣ 'ਤੇ ਮਾਰਸ਼ਲਾਂ ਵਲੋਂ ਉਨ੍ਹਾਂ ਨੂੰ ਚੁੱਕ ਕੇ ਬਾਹਰ ਕੱਢਿਆ ਗਿਆ। ਜਿਸ ਦੌਰਾਨ ਕਾਫੀ ਹੰਗਾਮਾ ਹੋਇਆ ਤੇ ਹੰਗਾਮੇ ਦੌਰਾਨ ਜਿਥੇ ਇਕ 'ਆਪ' ਵਿਧਾਇਕ ਪਿਰਮਿਲ ਸਿੰਘ ਦੀ ਪਗੜੀ ਉਤਰ ਜਾਣ ਤੋਂ ਬਾਅਦ ਮਾਹੌਲ ਗਰਮਾ ਗਿਆ, ਉਥੇ ਹੀ 'ਆਪ' ਵਿਧਾਇਕਾ ਸਰਬਜੀਤ ਮਾਣੂੰਕੇ ਦੇ ਸੱਟ ਲੱਗ ਗਈ। ਇਨ੍ਹਾਂ ਹੰਗਾਮਿਆਂ ਦੇ ਮੱਦੇਨਜ਼ਰ ਸਰਕਾਰ ਵਲੋਂ ਸਦਨ ਦੇ ਬਾਹਰ ਵੱਡੀ ਗਿਣਤੀ 'ਚ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਬਾਕ ਸੁਖਬੀਰ ਬਾਦਲ ਵਿਧਾਨ ਸਭਾ ਪਹੁੰਚ ਚੁੱਕੇ ਹਨ ਤੇ ਉਨ੍ਹਾਂ ਨਾਲ ਐੱਨ.ਕੇ.ਸ਼ਰਮਾ ਵੀ ਦਸਤਾਰ ਸਜ਼ਾ ਕੇ ਸਦਨ 'ਚ ਪਹੁੰਚੇ ਹਨ।