Punjab: ਪਿਆਕੜਾਂ ਲਈ ਮਾੜੀ ਖ਼ਬਰ! ਹੈਰਾਨ ਕਰੇਗੀ ਇਹ ਰਿਪੋਰਟ
Sunday, Aug 31, 2025 - 03:00 PM (IST)

ਲੁਧਿਆਣਾ (ਤਰੁਣ): ਜੇਕਰ ਤੁਸੀਂ ਵੀ ਮਹਿੰਗੀ ਤੇ ਬ੍ਰਾਂਡਿਡ ਸ਼ਰਾਬ ਪੀਣ ਦੇ ਸ਼ੌਕੀਨ ਹੋ ਤਾਂ ਤੁਹਾਡੇ ਲਈ ਮਾੜੀ ਖ਼ਬਰ ਹੈ। ਮਹਿੰਗੀ ਸ਼ਰਾਬ ਦੀਆਂ ਬੋਤਲਾਂ ਵਿਚ ਸਸਤੀ ਸ਼ਰਾਬ ਭਰ ਕੇ ਇੰਪੋਰਟਡ ਬ੍ਰਾਂਡ ਦੱਸ ਕੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਹੋਇਆ ਹੈ। ਥਾਣਾ ਡਵੀਜ਼ਨ ਨੰਬਰ 3 ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਮਿਤ ਵਿੱਜ ਵਾਸੀ ਮਹਿਮੂਦਪੁਰਾ ਤੇ ਪੰਕਜ ਸੈਣੀ ਵਾਸੀ ਨਿਊ ਮਾਧੋਪੁਰੀ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਤੋਂ ਇਕ ਕਾਰ ਤੇ ਨਾਜਾਇਜ਼ ਸ਼ਰਾਬ ਦੀਆਂ 143 ਬੋਤਲਾਂ (ਤਕਰੀਬਨ 12 ਪੇਟੀਆਂ) ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ।
ਇਹ ਖ਼ਬਰ ਵੀ ਪੜ੍ਹੋ - Breaking News: ਹੜ੍ਹਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਮਹਿੰਗੀ ਸ਼ਰਾਬ ਦੀਆਂ ਬੋਤਲਾਂ 'ਤੇ ਜਾਅਲੀ ਮਾਰਕਾ ਲਗਾ ਕੇ ਬੋਤਲਾਂ ਵਿਚ ਨਾਜਾਇਜ਼ ਤੌਰ 'ਤੇ ਸਸਤੀ ਸ਼ਰਾਬ ਭਰ ਕੇ ਵੇਚਣ ਦਾ ਕੰਮ ਕਰਦੇ ਹਨ। ਇਸ ਮਗਰੋਂ ਪੁਲਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਕੋਲੋਂ ਇਕ ਕਾਰ ਵੀ ਬਰਾਮਦ ਹੋਈ ਹੈ। ਮੁਲਜ਼ਮਾਂ ਤੋਂ ਬਰਾਮਦ ਸ਼ਰਾਬ 'ਤੇ ਕਾਫ਼ੀ ਮਹਿੰਗੀਆਂ ਕੰਪਨੀਆਂ ਦਾ ਮਾਰਕਾ ਲੱਗਿਆ ਹੋਇਆ ਸੀ। ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਸ਼ਰਾਬ ਦੀਆਂ ਬੋਤਲਾਂ 'ਤੇ ਮਹਿੰਗੀ ਸ਼ਰਾਬ ਦਾ ਮਾਰਕਾ ਲਗਾ ਕੇ ਕਾਫ਼ੀ ਮੁਨਾਫ਼ਾ ਕਮਾ ਰਹੇ ਹਨ। ਇਸ ਨਾਲ ਨਾ ਸਿਰਫ਼ ਸਰਕਾਰ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਸੀ, ਸਗੋਂ ਆਮ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਹੋ ਰਹੀ ਸੀ। ਪੁਲਸ ਨੇ ਦੋਹਾਂ ਮੁਲਜ਼ਮਾਂ ਦੇ ਖ਼ਿਲਾਫ਼ ਐਕਸਾਈਜ਼ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8