ਪੰਜਾਬ ''ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ ''ਚ ਲੱਗੇਗਾ ਲੰਬਾ Power Cut

Friday, Apr 10, 2026 - 07:27 PM (IST)

ਪੰਜਾਬ ''ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ ''ਚ ਲੱਗੇਗਾ ਲੰਬਾ Power Cut

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ 'ਚ ਭਲਕੇ ਯਾਨੀ ਕਿ ਸ਼ਨੀਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਭਲਕੇ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। 

ਟਾਂਡਾ ਉੜਮੁੜ ਵਿਚ ਬਿਜਲੀ ਬੰਦ ਰਹੇਗੀ
ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਧੀਨ ਚਲਦੇ 66 ਕੇ. ਵੀ. ਸਬ ਸਟੇਸ਼ਨ ਦੇ ਫੀਡਰ ਫੋਕਲ ਪੁਆਇੰਟ ਖੁਣਖੁਣ ਕਲਾ, 24 ਘੰਟੇ ਯੂ. ਪੀ. ਐੱਸ. ਫੀਡਰ ਖੁਣ ਖੁਣ ਕਲਾ ਅਤੇ ਕੁਰਾਲਾ ਏ. ਪੀ. ਦੀ ਜ਼ਰੂਰੀ ਮੁਰੰਮਤ ਕਾਰਨ 11 ਅਪ੍ਰੈਲ ਨੂੰ ਇਨ੍ਹਾਂ ਫੀਡਰਾਂ ਤੋਂ ਚਲਦੇ ਵੱਖ-ਵੱਖ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਸਭ-ਅਰਬਨ ਟਾਂਡਾ ਸੁਖਵੰਤ ਸਿੰਘ ਨੇ ਦੱਸਿਆ ਕਿ ਜ਼ਰੂਰੀ ਮੁਰੰਮਤ ਦੇ ਚਲਦਿਆਂ 11 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।

ਇਹ ਵੀ ਪੜ੍ਹੋ: ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਨਵਾਂਸ਼ਹਿਰ ਵਿਚ ਬਿਜਲੀ ਸਪਲਾਈ ਬੰਦ ਰਹੇਗੀ
ਨਵਾਂਸ਼ਹਿਰ (ਤ੍ਰਿਪਾਠੀ)-ਸਹਾਇਕ ਇੰਜੀਨੀਅਰ ਅਰਬਨ ਸਬ ਡਿਵੀਜ਼ਨ ਨਵਾਂਸ਼ਹਿਰ ਨੇ ਦੱਸਿਆ ਕਿ 11 ਅਪ੍ਰੈਲ ਨੂੰ 132 ਕੇ. ਵੀ. ਸਬ ਸਟੇਸ਼ਨ ਤੋਂ ਚੱਲਦੇ 11 ਕੇ. ਵੀ. ਚੰਡੀਗੜ੍ਹ ਰੋਡ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਠੱਪ ਰਹੇਗੀ, ਜਿਸ ਕਾਰਨ ਫੀਡਰ ਤੋਂ ਚੱਲਦੇ ਲੱਖਾ ਦਾਤਾ ਪੀਰ ਗਲੀ, ਬੱਸ ਸਟੈਂਡ, ਚੰਡੀਗੜ੍ਹ ਚੌਕ, ਡੀ. ਸੀ. ਕੰਪਲੈਕਸ, ਤਹਿਸੀਲ ਕੰਪਲੈਕਸ, ਬਾਗ ਕਲੋਨੀ, ਕੁਲਾਮ ਰੋਡ, ਛੋਕਰਾ ਮੁਹੱਲਾ, ਗੜ੍ਹਸ਼ੰਕਰ ਰੋਡ ਅਤੇ ਫੀਡਰ ਤੋਂ ਚੱਲਦੇ ਹੋਰ ਇਲਾਕੇ ਪ੍ਰਭਾਵਿਤ ਹੋਣਗੇ।

ਇਹ ਵੀ ਪੜ੍ਹੋ: ਕਮਲ ਕੌਰ ਭਾਬੀ ਕਤਲ ਕੇਸ : ਅੰਮ੍ਰਿਤਪਾਲ ਸਿੰਘ ਮਹਿਰੋਂ 5 ਦਿਨ ਦੇ ਪੁਲਸ ਰਿਮਾਂਡ 'ਤੇ

ਝਾਂਡੀਆਂ ਫੀਡਰ ਦੀ ਬਿਜਲੀ ਸਪਲਾਈ ਬੰਦ ਰਹੇਗੀ
ਨੂਰਪੁਰ ਬੇਦੀ (ਅਵਿਨਾਸ਼ ਸ਼ਰਮਾ)- ਵਧੀਕ ਸਹਾਇਕ ਇੰਜੀਨੀਅਰ ਕੁਲਵਿੰਦਰ ਸਿੰਘ ਝੱਜ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਿਤੀ ਸ਼ਨੀਵਾਰ ਨੂੰ ਝਾਂਡੀਆਂ ਫੀਡਰ ਅਧੀਨ ਪੈਂਦੇ ਪਿੰਡਾਂ ਧਮਾਣਾ, ਗਰੇਵਾਲ, ਨੌਧੇਮਾਜਰਾ, ਨੀਲੀ ਰਾਜਗਿਰੀ, ਗੋਲੂ ਮਾਜਰਾ, ਜਟਵਾਹੜ, ਝਾਂਡੀਆਂ ਕਲਾਂ,ਝਾਂਡੀਆਂ ਖੁਰਦ, ਟਿੱਬਾ ਨੰਗਲ,ਬਾਲੇਵਾਲ, ਬਾਹਮਣਮਾਜਰਾ ਆਦਿ ਪਿੰਡਾਂ ਦੀ ਦੀ ਬਿਜਲੀ ਸਪਲਾਈ ਜਰੂਰੀ ਮੁਰੰਮਤ ਅਤੇ ਦਰੱਖਤਾਂ ਦੀ ਕਟਾਈ ਲਈ ਸਵੇਰੇ 10 ਵਜੇ ਤੋਂ ਲੈ ਕੇ 4 ਵਜੇ ਤੱਕ ਬੰਦ ਰਹੇਗੀ। ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਵੱਧ ਵੀ ਹੋ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ, ਮਾਹਿਰਾਂ ਨੇ ਦਿੱਤੀ ਚਿਤਾਵਨੀ

ਕੋਟਫਤੂਹੀ ਵਿਚ ਬਿਜਲੀ ਬੰਦ ਰਹੇਗੀ
ਕੋਟਫਤੂਹੀ (ਬਹਾਦਰ ਖਾਨ)-ਉੱਪ-ਮੰਡਲ ਅਫ਼ਸਰ (ਪਾਲਦੀ) ਕੋਟ ਫਤੂਹੀ ਸੁਖਵਿੰਦਰ ਕੁਮਾਰ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ 66 ਕੇ. ਵੀ. ਸਬ-ਸਟੇਸ਼ਨ ਕੋਟ ਫਤੂਹੀ ਤੋਂ ਚੱਲਦੇ 11 ਕੇ. ਵੀ. ਸੂੰਨੀ ਯੂ. ਪੀ. ਐੱਸ. ਫੀਡਰ ਦੀ ਜ਼ਰੂਰੀ ਮੁਰੰਮਤ ਕਰਕੇ ਪਿੰਡ ਠੁਆਣਾ, ਢਾਡਾ ਕਲਾਂ, ਢਾਡਾ ਖੁਰਦ, ਪੰਡੋਰੀ ਲੱਧਾ ਸਿੰਘ, ਬਿੰਜੋ, ਬਹਿਬਲਪੁਰ, ਬੁਗਰਾ, ਮਹਿਰੋਵਾਲ, ਰੀਹਲਾ, ਸੂਨੀ, ਚੱਕ ਸੂਨੀ, ਐਮਾ ਜੱਟਾਂ ਅਤੇ ਨੂਰਪੁਰ ਜੱਟਾਂ ਆਦਿ ਪਿੰਡਾਂ ਦੀ ਬਿਜਲੀ ਦੀ ਸਪਲਾਈ 11 ਅਪ੍ਰੈਲ ਨੂੰ ਸਵੇਰੇ ਦਸ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਪ੍ਰਭਾਵਿਤ ਰਹੇਗੀ। ਐੱਸ. ਡੀ. ਓ. ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਬਿਜਲੀ ਸਪਲਾਈ ਚਾਲੂ ਕਰਨ ਲਈ ਸਮਾਂ ਵੱਧ ਜਾਂ ਘੱਟ ਹੋ ਸਕਦਾ ਹੈ।

ਜੋਗਾ ਵਿਖੇ ਬਿਜਲੀ ਬੰਦ ਰਹੇਗੀ
ਜੋਗਾ (ਗੋਪਾਲ)-66 ਕੇ. ਵੀ. ਗਰਿੱਡ ਪੱਖੋ ਕਲਾਂ ਤੋਂ ਚੱਲਦੀ ਯੂ. ਪੀ. ਐੱਸ. ਅਕਲੀਆ (ਘਰਾਂ ਵਾਲੀ ਸਪਲਾਈ) ਸ਼ਨੀਵਾਰ ਸਵੇਰੇ 10 ਤੋਂ ਸ਼ਾਮ 5 ਵਜੇ ਤਕ ਬੰਦ ਰਹੇਗੀ। ਇਹ ਜਾਣਕਾਰੀ ਇੰਜ. ਜਗਜੀਵਨ ਸਿੰਘ ਐੱਸ. ਡੀ. ਓ. ਜੋਗਾ ਤੇ ਇੰਜ. ਸੁਖਵਿੰਦਰ ਸਿੰਘ ਜੇ. ਈ. ਨੇ ਦਿੱਤੀ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ, ਇਨ੍ਹਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News