ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ ਆਵੇਗੀ ਬਿਜਲੀ
Saturday, May 30, 2026 - 07:20 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਐਤਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
ਨਵਾਂਸ਼ਹਿਰ 'ਚ ਬਿਜਲੀ ਰਹੇਗੀ ਬੰਦ
ਨਵਾਂਸ਼ਹਿਰ (ਤ੍ਰਿਪਾਠੀ)- ਸਹਾਇਕ ਇੰਜੀਨੀਅਰ, ਸ਼ਹਿਰੀ ਉਪਮੰਡਲ ਨਵਾਂਸ਼ਹਿਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ 31 ਮਈ ਨੂੰ 66 ਕੇ. ਵੀ. ਸਬ ਸਟੇਸ਼ਨ ਤੋਂ ਚੱਲਦੇ ਬੇਗਮਪੁਰ ਫੀਡਰ, ਘਾਹ ਮੰਡੀ ਫੀਡਰ ਅਤੇ 132 ਕੇ. ਵੀ. ਸਬ ਸਟੇਸ਼ਨ ਤੋਂ ਚੱਲਦੇ ਸਿਟੀ-2 ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਰਕੇ ਬਿਜਲੀ ਦੀ ਸਪਲਾਈ ਸਵੇਰੇ ਵਜੇ ਤੋਂ ਦੁਪਿਹਰ 3 ਵਜੇ ਤੱਕ ਬੰਦ ਰਹੇਗੀ।
ਜਿਸ ਨਾਲ ਹੇਠ ਲਿਖੇ ਇਲਾਕੇ ਪ੍ਰਭਾਵਿਤ ਹੋਣਗੇ ਜਿਵੇਂ ਕਿ ਬੇਗਮਪੁਰ, ਖਾਰਾ ਕਾਲੋਨੀ ਰਾਹੋਂ ਰੋਡ, ਕਰਿਆਮ ਰੋਡ, ਕੇ. ਸੀ. ਸਟੇਟ, ਨਿਊ ਟੀਚਰ ਕਾਲੋਨੀ, ਹੀਰਾਂ ਜੱਟਾ ਮੁਹੱਲਾ, ਲਾਲਿਆ ਮੁਹੱਲਾ, ਸੈਣੀ ਟਾਵਰ, ਬਕਰਖਾਨਾ ਰੋਡ, ਕਾਈਆਂ ਮੁਹੱਲਾ, ਕਿਲਾ ਮੁਹੱਲਾ, ਮੋਹਨ ਨਗਰ, ਫਤਿਹ ਨਗਰ, ਕੁਲਾਮ, ਕੁਲਾਮ ਰੋਡ, ਦੁਰਗਾਪੁਰ, ਜੋਹਲ ਕਾਲੋਨੀ, ਵਹਿਗੁਰੂ ਨਗਰ, ਨਫਰੀ ਕਾਲੋਨੀ, ਨੈਯਰ ਕਾਲੋਨੀ, ਗੜ੍ਹਸ਼ੰਕਰ ਰੋਡ, ਹਰਗੋਬਿੰਦ ਨਗਰ, ਨਿਊ ਹਰਗੋਬਿੰਦ ਨਗਰ, ਕਲਰਾਂ ਮੁਹਲਾ ਆਦਿ ਅਤੇ ਇਸ ਫੀਡਰ ’ਤੇ ਚੱਲਦੇ ਹੋਰ ਇਲਾਕਿਆਂ ਦੀ ਸਪਲਾਈ ਪ੍ਰਭਾਵਿਤ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, 3 ਜੂਨ ਤੱਕ ਹੋਈ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
