ਪੰਜਾਬੀਓ ਕਰ ਲਓ ਤਿਆਰੀ! ਭਲਕੇ ਪੰਜਾਬ ''ਚ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ ''ਚ ਰਹੇਗੀ ਬਿਜਲੀ ਬੰਦ
Monday, Jan 19, 2026 - 07:02 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਮੰਗਲਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।
ਨਵਾਂਸ਼ਹਿਰ ਵਿਖੇ ਬਿਜਲੀ ਸਪਲਾਈ ਰਹੇਗੀ ਬੰਦ
ਨਵਾਂਸ਼ਹਿਰ (ਤ੍ਰਿਪਾਠੀ)- ਸਹਾਇਕ ਕਾਰਜਕਾਰੀ ਇੰਜੀਨੀਅਰ, ਦਿਹਾਤੀ ਉੱਪ ਮੰਡਲ, ਨਵਾਂਸ਼ਹਿਰ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ 132 ਕੇਵੀ ਸਬ-ਸਟੇਸ਼ਨ ਨਵਾਂਸ਼ਹਿਰ ਤੋਂ ਚਲਦੇ 11 ਕੇਵੀ ਬਰਨਾਲਾ ਯੂ.ਪੀ. ਐੱਸ. ਫੀਡਰ 'ਤੇ ਸ਼ਡਿਊਲ ਪ੍ਰੋਗਰਾਮ ਮੁਤਾਬਕ ਮੈਨਟੀਨੈਂਸ ਕਰਨ 20 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਕੀਤੀ ਜਾਣੀ ਹੈ। ਜਿਸ ਕਾਰਨ ਇਸ ਫੀਡਰ ਅਧੀਨ ਆਉਂਦੇ ਪਿੰਡਾਂ ਬਰਨਾਲਾ ਕਲਾਂ, ਸਲੋਹ, ਪੁੰਨੂ ਮਜਾਰਾ, ਜੇਠੂ ਮਜਾਰਾ, ਚੂਹੜਪੁਰ, ਸੋਨਾ, ਬਘੌਰਾ, ਰੁੜਕੀ ਖਾਸ, ਸਿੰਬਲੀ ਆਦਿ ਪਿੰਡਾ ਦੀ ਬਿਜਲੀ ਸਪਲਾਈ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬੰਦ ਰਹੇਗੀ।
ਇਹ ਵੀ ਪੜ੍ਹੋ: ਗੁਰਦੁਆਰਾ ਰਾਜਾ ਸਾਹਿਬ ਆ ਕੇ ਮੁਆਫ਼ੀ ਮੰਗੇ ਮੁੱਖ ਮੰਤਰੀ ਭਗਵੰਤ ਮਾਨ: ਚਰਨਜੀਤ ਸਿੰਘ ਚੰਨੀ
ਰਾਹੋਂ ਵਿਚ ਬਿਜਲੀ ਬੰਦ ਰਹੇਗੀ
ਰਾਹੋਂ (ਪ੍ਰਭਾਕਰ)- 66 ਕੇਵੀ ਸਬ ਸਟੇਸ਼ਨ ਰਾਹੋ ਵਿਖੇ ਪਾਵਰ ਟ/ਫ ਟੀ-1 ਟੀ-2ਦੀ ਜ਼ਰੂਰੀ ਮੈਂਟੀਨੈਂਸ ਦੌਰਾਨ ਇਥੋਂ ਚਲਦੇ ਸਾਰੇ ਪਿੰਡਾਂ ਦੀਆਂ ਮੋਟਰਾਂ ਦੀ ਬਿਜਲੀ ਦੀ ਸਪਲਾਈ 20 ਜਨਵਰੀ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਬੰਦ ਰਹੇਗੀ। ਇਸ ਦੀ ਜਾਣਕਾਰੀ 66 ਕੇਵੀ ਸਬ ਸਟੇਸ਼ਨ ਰਾਹੋਂ ਦੇ ਇੰਚਾਰਜ ਜੇਈ ਅਤਿੰਦਰ ਸਿੰਘ ਨੇ ਦਿੱਤੀ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ 'ਚ ਕਾਟੋ-ਕਲੇਸ਼! ਅੰਦਰੂਨੀ ਗੱਲਾਂ ਆਉਣ ਲੱਗੀਆਂ ਬਾਹਰ, ਸਾਬਕਾ CM ਚੰਨੀ ਦਾ ਵੱਡਾ ਬਿਆਨ
ਕੋਟ ਫਤੂਹੀ 'ਚ ਬਿਜਲੀ ਰਹੇਗੀ ਬੰਦ
ਕੋਟ ਫਤੂਹੀ (ਬਹਾਦਰ ਖਾਨ)- ਉੱਪ-ਮੰਡਲ ਅਫ਼ਸਰ (ਪਾਲਦੀ) ਕੋਟ ਫਤੂਹੀ ਸੁਖਵਿੰਦਰ ਕੁਮਾਰ ਵੱਲੋਂ ਜਾਣਕਾਰੀ ਦਿੰਦੇ ਹੋਇਆ ਦੱਸਿਆ ਗਿਆ ਕਿ 66 ਕੇਵੀ ਸਬ-ਸਟੇਸ਼ਨ ਕੋਟ ਫਤੂਹੀ ਤੋਂ ਚੱਲਦੇ 11 ਕੇਵੀ ਖੁਸ਼ਹਾਲਪੁਰ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਕਰਕੇ ਪਿੰਡ ਖੁਸ਼ਹਾਲਪੁਰ, ਅੱਛਰਵਾਲ, ਖੈਰੜ, ਭਗਤੂਪੁਰ, ਪਚਨੰਗਲ, ਬੀਕਾਪੁਰ, ਰਾਜਪੁਰ, ਨਗਦੀਪੁਰ, ਈਸਪੁਰ, ਮਖਸੂਸਪੁਰ, ਦਾਤਾ, ਚੇਲਾ, ਚੱਕ ਮੂਸਾ, ਕਾਲੂਪੁਰ, ਪੰਜੌੜ ਅਤੇ ਪੰਡੋਰੀ ਗੰਗਾ ਸਿੰਘ ਆਦਿ ਪਿੰਡਾਂ ਦੀ ਬਿਜਲੀ ਦੀ ਸਪਲਾਈ ਅੱਜ 20 ਜਨਵਰੀ ਨੂੰ ਸਵੇਰੇ ਦਸ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਪ੍ਰਭਾਵਿਤ ਰਹੇਗੀ। ਐੱਸ. ਡੀ. ਓ. ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਬਿਜਲੀ ਸਪਲਾਈ ਚਾਲੂ ਕਰਨ ਲਈ ਸਮਾਂ ਵੱਧ ਜਾਂ ਘੱਟ ਹੋ ਸਕਦਾ ਹੈ।
ਨੂਰਪੁਰਬੇਦੀ ਵਿਖੇ ਝਾਂਡੀਆਂ ਫੀਡਰ ਅਧੀਨ ਪੈਂਦੇ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ
ਨੂਰਪੁਰਬੇਦੀ (ਸੰਜੀਵ ਭੰਡਾਰੀ)-ਵਧੀਕ ਸਹਾਇਕ ਇੰਜੀਨੀਅਰ ਪੰਜਾਬ ਰਾਜ ਪਾਵਰਕਾਮ ਲਿਮਟਿਡ ਉੱਪ ਦਫ਼ਤਰ ਤਖ਼ਤਗੜ੍ਹ ਕੁਲਵਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ 11 ਕੇਵੀ ਝਾਂਡੀਆਂ ਫੀਡਰ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਦੇ ਚਲਦਿਆਂ ਹਾਸਲ ਹੋਏ ਪਰਮਿਟ ਤਹਿਤ ਵੱਖ-ਵੱਖ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ 20 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਉਕਤ ਫੀਡਰ ਅਧੀਨ ਪੈਂਦੇ ਧਮਾਣਾ, ਗਰੇਵਾਲ, ਨੋਧੇਮਾਜਰਾ, ਨੀਲੀ ਰਾਜਗਿਰੀ, ਗੋਲੂਮਾਜਰਾ, ਜਟਵਾਹੜ, ਝਾਂਡੀਆਂ ਕਲਾਂ, ਝਾਂਡੀਆਂ ਖੁਰਦ, ਟਿੱਬਾ ਨੰਗਲ, ਬਾਲੇਵਾਲ ਅਤੇ ਬਾਹਮਣ ਮਾਜਰਾ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਚਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ, ਜਿਸ ਕਰਕੇ ਖਪਤਕਾਰ ਬਿਜਲੀ ਦਾ ਬਦਲਵਾਂ ਪ੍ਰਬੰਧ ਕਰਕੇ ਰੱਖਣ।
ਇਹ ਵੀ ਪੜ੍ਹੋ: ਪੰਜਾਬ 'ਚ ਪਵੇਗਾ ਭਾਰੀ ਮੀਂਹ! Alert ਜਾਰੀ, ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
