ਗੈਂਗਵਾਰ ਕਾਰਨ ਪੰਜਾਬ ਨੇ ਇਕ ਹੋਰ ਪੁੱਤਰ ਗੁਆਇਆ : ਰਾਘਵ ਚੱਢਾ

Monday, May 30, 2022 - 01:51 AM (IST)

ਗੈਂਗਵਾਰ ਕਾਰਨ ਪੰਜਾਬ ਨੇ ਇਕ ਹੋਰ ਪੁੱਤਰ ਗੁਆਇਆ : ਰਾਘਵ ਚੱਢਾ

ਜਲੰਧਰ (ਧਵਨ)- ਦਾਵੋਸ 'ਚ ਹੋ ਰਹੀ ਕਨਵੈਨਸ਼ਨ ’ਚ ਹਿੱਸਾ ਲੈਣ ਲਈ ਲਈ ਗਏ ਹੋਏ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਨੇ ਗੈਂਗਵਾਰ ਕਾਰਨ ਇਕ ਹੋਰ ਪੁੱਤਰ ਗੁਆ ਲਿਆ ਹੈ। ਰਾਘਵ ਚੱਢਾ ਨੇ ਸਿੱਧੂ ਮੂਸੇਵਾਲਾ ਦੇ ਕਤਲ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਘਟਨਾ ਦਿਲ ਹਿਲਾ ਦੇਣ ਵਾਲੀ ਹੈ । ਉਨ੍ਹਾਂ ਨੂੰ ਬਹੁਤ ਦੁੱਖ ਅਤੇ ਸਦਮਾ ਪਹੁੰਚਿਆ ਹੈ। ਗੈਂਗਵਾਰ ਅਤੇ ਸੰਗਠਿਤ ਅਪਰਾਧ ਕਾਰਨ ਸਿੱਧੂ ਮੂਸੇਵਾਲਾ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਕੀਤੀ ਨਿੰਦਾ

ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਇਸ ਕਤਲ ਵਿੱਚ ਸ਼ਾਮਲ ਦੋਸ਼ੀਆਂ ਅਤੇ ਅਪਰਾਧਿਕ ਅਨਸਰਾਂ ਨੂੰ ਬੇਨਕਾਬ ਕਰਨ ਅਤੇ ਗ੍ਰਿਫਤਾਰ ਕਰਨ ਲਈ ਦ੍ਰਿੜ੍ਹ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਿਵਾਰ ਨੂੰ ਇਨਸਾਫ਼ ਦੁਆਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖਣੀ ਚਾਹੀਦੀ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਅਮਨ-ਸ਼ਾਂਤੀ ਨੂੰ ਬਣਾਈ ਰੱਖਣ ਵਿੱਚ ਸੂਬਾ ਸਰਕਾਰ ਦਾ ਸਾਥ ਦੇਣ। ਇਸ ਸਮੇਂ ਸ਼ਾਂਤੀ ਬਣਾਈ ਰੱਖਣਾ ਸਭ ਤੋਂ ਜ਼ਰੂਰੀ ਹੈ । ਪੰਜਾਬ ਸਰਕਾਰ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ੇਗੀ। ਇਸ ਸਮੇਂ ਲੋੜ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੀ ਹੈ।

ਇਹ ਵੀ ਪੜ੍ਹੋ : IPL Final, GT vs RR : ਸ਼ੁਭਮਨ ਗਿੱਲ ਨੇ ਛੱਕਾ ਮਾਰ ਕੇ ਗੁਜਰਾਤ ਟਾਈਟਨਜ਼ ਨੂੰ ਬਣਾਇਆ ਚੈਂਪੀਅਨ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News