Love Marriage ਮਗਰੋਂ 'ਗਾਇਬ' ਹੋਈ ਪਤਨੀ, ਅੱਕ ਕੇ ਪਤੀ ਨੇ Live ਆ ਕੇ ਜੋ ਕੀਤਾ...
Monday, Dec 23, 2024 - 02:25 PM (IST)
ਲੁਧਿਆਣਾ (ਗੌਤਮ): ਪੁਲਸ ਵੱਲੋਂ 22 ਦਿਨਾਂ ਤੋਂ ਲਾਪਤਾ ਪਤਨੀ ਨੂੰ ਨਾ ਲੱਭਣ ਤੋਂ ਨਿਰਾਸ਼ ਪਤੀ ਨੇ ਲਾਈਵ ਹੋ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਨੌਜਵਾਨ ਨੇ ਸੁਸਾਈਡ ਨੋਟ ਵੀ ਲਿਖਿਆ। ਜਿਉਂ ਹੀ ਉਸ ਦੇ ਮਕਾਨ ਮਾਲਕ ਨੇ ਉਸ ਦਾ ਲਾਈਵ ਦੇਖਿਆ ਤਾਂ ਮੌਕੇ ’ਤੇ ਪਹੁੰਚ ਕੇ ਉਸ ਨੂੰ ਬਚਾਇਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਉਸ ਦਾ ਇਲਾਜ ਕਰ ਕੇ ਉਸ ਨੂੰ ਬਚਾ ਲਿਆ। ਨੌਜਵਾਨ ਦੀ ਪਛਾਣ ਹਰਦੀਪ ਸਿੰਘ (34) ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਚੌਕੀ ਬਸੰਤ ਐਵੀਨਿਊ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੀੜਤ ਹਰਦੀਪ ਸਿੰਘ ਨੇ ਦੱਸਿਆ ਕਿ ਕਰੀਬ 8 ਮਹੀਨੇ ਪਹਿਲਾਂ ਉਸ ਦਾ ਗੁਆਂਢ ’ਚ ਰਹਿਣ ਵਾਲੀ ਪਰਮਿੰਦਰ ਕੌਰ ਨਾਲ ਪ੍ਰੇਮ ਵਿਆਹ ਹੋਇਆ ਸੀ। ਪਰਮਿੰਦਰ ਦੇ ਮਾਤਾ-ਪਿਤਾ ਨਾ ਹੋਣ ਕਾਰਨ ਉਹ ਆਪਣੇ ਰਿਸ਼ਤੇਦਾਰਾਂ ਕੋਲ ਰਹਿੰਦੀ ਸੀ, ਜਿਸ ’ਤੇ ਉਹ ਉਨ੍ਹਾਂ ਦੇ ਵਿਆਹ ਦਾ ਵਿਰੋਧ ਕਰ ਰਹੇ ਸਨ, ਜਿਸ ਕਾਰਨ ਉਸ ਨੇ ਕੋਰਟ ਮੈਰਿਜ ਕਰਵਾ ਲਈ ਅਤੇ ਮਾਣਯੋਗ ਅਦਾਲਤ ਨੇ ਉਸ ਨੂੰ ਸੁਰੱਖਿਆ ਦੇ ਦਿੱਤੀ।
ਪਰਮਿੰਦਰ ਦੇ ਰਿਸ਼ਤੇਦਾਰ ਉਸ ਨੂੰ ਵਾਰ-ਵਾਰ ਧਮਕੀਆਂ ਦੇ ਰਹੇ ਸਨ। ਵਿਆਹ ਤੋਂ ਬਾਅਦ ਉਸ ਨੇ ਸ਼ਹੀਦ ਭਗਤ ਸਿੰਘ ਨਗਰ ਦੀ ਹੈਪੀ ਕਾਲੋਨੀ ’ਚ ਕਿਰਾਏ ’ਤੇ ਮਕਾਨ ਲੈ ਲਿਆ। ਪਰਮਿੰਦਰ ਦੇ ਰਿਸ਼ਤੇਦਾਰ ਅਕਸਰ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ, ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਦਿਖੇਗਾ ਅਨੋਖਾ ਨਜ਼ਾਰਾ, ਕਾਂਗਰਸ-ਭਾਜਪਾ ਗੱਠਜੋੜ ਦੀ ਬਣੇਗੀ 'ਸਰਕਾਰ'!
1 ਦਸੰਬਰ ਨੂੰ ਉਸ ਦੀ ਪਤਨੀ ਬਿਨਾਂ ਦੱਸੇ ਘਰੋਂ ਚਲੀ ਗਈ, ਜਿਸ ’ਤੇ ਉਨ੍ਹਾਂ ਨੇ ਚੌਕੀ ਬਸੰਤ ਐਵੀਨਿਊ ਵਿਖੇ ਸ਼ਿਕਾਇਤ ਦਿੱਤੀ ਸੀ। ਜਾਂਦੇ ਸਮੇਂ ਉਸ ਦੀ ਪਤਨੀ ਨੇ ਆਪਣੇ ਮੋਬਾਈਲ ਤੋਂ ਵਿਆਹ ਦੀ ਫੋਟੋ ਅਤੇ ਹੋਰ ਦਸਤਾਵੇਜ਼ ਵੀ ਡਿਲੀਟ ਕਰ ਦਿੱਤੇ। ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਪੁਲਸ ਨੇ ਉਸ ਦੀ ਗੱਲ ਨਹੀਂ ਸੁਣੀ। ਉਸ ਨੇ ਪੁਲਸ ਨੂੰ ਦੱਸਿਆ ਕਿ ਪਤਨੀ ਦੇ ਲਾਪਤਾ ਹੋਣ ’ਚ ਉਸ ਦੇ ਰਿਸ਼ਤੇਦਾਰ ਸ਼ਾਮਲ ਹਨ ਅਤੇ ਉਸ ਨੇ ਰਿਸ਼ਤੇਦਾਰਾਂ ਦੇ ਨਾਂ ਵੀ ਪੁਲਸ ਨੂੰ ਦੱਸੇ ਸਨ ਪਰ ਫਿਰ ਵੀ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਦੌਰਾਨ ਉਹ ਪੁਲਸ ਕਮਿਸ਼ਨਰ ਦਫ਼ਤਰ ’ਚ ਵੀ ਪੇਸ਼ ਹੋਏ, ਫਿਰ ਵੀ ਚੌਕੀ ’ਤੇ ਤਾਇਨਾਤ ਪੁਲਸ ਨੇ ਉਸ ਦੀ ਗੱਲ ਨਹੀਂ ਸੁਣੀ।
ਉਸ ਨੇ ਦੋਸ਼ ਲਾਇਆ ਕਿ ਪਰਮਿੰਦਰ ਦਾ ਇਕ ਰਿਸ਼ਤੇਦਾਰ ਪੁਲਸ ਮੁਲਾਜ਼ਮ ਹੈ ਤੇ ਉਹ ਜੇਲ ’ਚ ਤਾਇਨਾਤ ਹੈ, ਜਿਸ ਕਾਰਨ ਪੁਲਸ ਉਸ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਉਸ ਨੇ ਦੋਸ਼ ਲਾਇਆ ਕਿ ਪਤਨੀ ਨੂੰ ਵਰਗਲਾਉਣ ਵਾਲੇ ਲੋਕ ਉਸ ਨੂੰ ਅਕਸਰ ਧਮਕੀਆਂ ਦਿੰਦੇ ਹਨ। ਇਸ ਸਬੰਧੀ ਕਈ ਵਾਰ ਪੁਲਸ ਨੂੰ ਵੀ ਸੂਚਿਤ ਕੀਤਾ ਹੈ। ਉਸ ਨੇ ਸੁਸਾਈਡ ਨੋਟ ’ਚ ਪਰਮਿੰਦਰ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਉਨ੍ਹਾਂ ਪੁਲਸ ਮੁਲਾਜ਼ਮਾਂ ਦੇ ਨਾਂ ਵੀ ਲਿਖੇ, ਜਿਨ੍ਹਾਂ ਨੇ ਉਸ ਦੀ ਕੋਈ ਗੱਲ ਨਹੀਂ ਸੁਣੀ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਇਸ ਸਬੰਧੀ ਜਦੋਂ ਚੌਕੀ ਇੰਚਾਰਜ ਪ੍ਰਿਤਪਾਲ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਔਰਤ ਦੀ ਭਾਲ ਲਈ ਯਤਨ ਕੀਤੇ ਜਾ ਰਹੇ ਹਨ, ਜਿਸ ਵੀ ਅਧਿਕਾਰੀ ਨਾਲ ਉਨ੍ਹਾਂ ਦੀ ਸ਼ਿਕਾਇਤ ਹੈ, ਉਸ ’ਤੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਬਿਨਾਂ ਕਿਸੇ ਪੱਖਪਾਤ ਦੇ ਕਾਰਵਾਈ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8