ਪੰਜਾਬ: 3 ਧੀਆਂ ਦੇ ਪਿਓ ਨੂੰ ਹੋ ਗਿਆ ਤਲਾਕਸ਼ੁਦਾ ਔਰਤ ਨਾਲ ਪਿਆਰ! ਫ਼ਿਰ ਜੋ ਹੋਇਆ ਜਾਣ ਕੰਬ ਜਾਵੇਗੀ ਰੂਹ
Thursday, Apr 09, 2026 - 03:18 PM (IST)
ਲੁਧਿਆਣਾ (ਅਨਿਲ)- ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡ ਭੋਲੇਵਾਲ ਜਦੀਦ ’ਚ ਬੀਤੇ ਦਿਨੀਂ ਇਕ ਪ੍ਰੇਮੀ ਅਤੇ ਪ੍ਰੇਮਿਕਾ ਨੇ ਮਿਲ ਕੇ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਤੋਂ ਬਾਅਦ ਪ੍ਰੇਮਿਕਾ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਪ੍ਰੇਮਿਕਾ ਦੀ ਮੌਤ ਹੋ ਗਈ ਅਤੇ ਉਸ ਦਾ ਪ੍ਰੇਮੀ ਬਚ ਗਿਆ।
ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਭੋਲੇਵਾਲ ਜਦੀਦ ਦੀ ਰਹਿਣ ਵਾਲੀ ਔਰਤ ਅਤੇ ਉਸ ਦੇ ਪ੍ਰੇਮੀ ਨੇ ਜ਼ਹਿਰੀਲੀ ਦਵਾਈ ਨਿਗਲ ਲਈ ਸੀ, ਜਿਸ ਤੋਂ ਬਾਅਦ ਔਰਤ ਦੇ ਪਰਿਵਾਰ ਨੇ ਉਸ ਨੂੰ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ ਸੀ। ਇੱਥੇ ਕਈ ਦਿਨਾਂ ਤੱਕ ਇਲਾਜ ਚੱਲਣ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਔਰਤ ਤਲਾਕਸ਼ੁਦਾ ਸੀ, ਜਦਕਿ ਉਸ ਦੇ ਪ੍ਰੇਮੀ ਦੀ ਪਤਨੀ ਦੀ ਮੌਤ ਹੋ ਚੁੱਕੀ ਸੀ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੀ 3 ਸਾਲ ਦੀ ਬੇਟੀ ਹੈ, ਜਦਕਿ ਉਸ ਦੇ ਪ੍ਰੇਮੀ ਦੀਆਂ ਤਿੰਨ ਲੜਕੀਆਂ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਪ੍ਰਵਾਸੀ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਗਲੀ ਕਾਰਵਾਈ ਮ੍ਰਿਤਕ ਔਰਤ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕੀਤੀ ਜਾਵੇਗੀ।
