ਕਹਿਰ ਓ ਰੱਬਾ! ਇਕੱਠਿਆਂ ਦਮ ਤੋੜ ਗਏ ਦੋ ਭਰਾ, ਪਰਿਵਾਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ
Monday, Jan 19, 2026 - 02:43 PM (IST)
ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੇ ਇਲਾਕੇ ਵਿਚ ਬੀਤੀ ਰਾਤ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀ ਪਛਾਣ ਕਾਲੀ ਸੜਕ ਦੇ ਰਹਿਣ ਵਾਲੇ ਸਕੇ ਭਰਾਵਾਂ ਦਾਮੋਦਰ (21) ਅਤੇ ਸ਼ਿਵ ਮੋਹਨ (28) ਵਜੋਂ ਹੋਈ ਹੈ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਮਨੋਜ ਕੁਮਾਰ (27) ਵਾਸੀ ਆਜ਼ਾਦ ਨਗਰ ਵਜੋਂ ਕੀਤੀ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
