ਪੰਜਾਬ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਨੌਜਵਾਨ ਦਾ ਕਤਲ

Thursday, Nov 21, 2024 - 03:42 PM (IST)

ਪੰਜਾਬ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਨੌਜਵਾਨ ਦਾ ਕਤਲ

ਲੁਧਿਆਣਾ (ਗਣੇਸ਼/ਗੌਤਮ): ਲੁਧਿਆਣਾ ਦੇ ਫੀਲਡਗੰਜ ਨੇੜੇ ਪ੍ਰੇਮ ਨਗਰ ਵਿਖੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਵਾਪਸ ਆ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੂਰਜ ਦੇ ਰੂਪ ਵਿਚ ਹੋਈ ਹੈ। ਉੱਥੇ ਹੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਛੁੱਟੀ ਰੱਦ! ਐਤਵਾਰ ਨੂੰ ਵੀ ਕਰਨਾ ਪਵੇਗਾ ਕੰਮ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੂਰਜ ਸਵੇਰੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਿਆ ਸੀ ਅਤੇ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਿਹਾ ਸੀ ਤਾਂ ਉਸ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਮਾਸੀ ਦਾ ਮੁੰਡਾ ਸ਼ੀਸ਼ਾ, ਮੰਨੂ, ਤੋਤਾ ਅਤੇ ਸ਼ੀਸ਼ੇ ਦੀ ਪਤਨੀ ਸੂਰਜ ਕੋਲੋਂ ਧੱਕੇ ਨਾਲ ਦਾਰੂ ਵਿਕਵਾਉਂਦੇ ਸਨ ਅਤੇ ਜਦੋਂ ਸੂਰਜ ਦਾਰੂ ਨਹੀਂ ਵੇਚਦਾ ਸੀ ਤਾਂ ਉਸ ਨਾਲ ਕੁੱਟਮਾਰ ਵੀ ਕਰਦੇ ਸਨ। ਅੱਜ ਸਵੇਰੇ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਪਰਤਿਆ ਤਾਂ ਉਸਦੇ ਮੂੰਹ ਵਿਚੋਂ ਖ਼ੂਨ ਨਿਕਲ ਰਿਹਾ ਸੀ ਤੇ ਉਹ ਦਰਦ ਨਾਲ ਤੜਫ਼ ਰਿਹਾ ਸੀ। ਉਸ ਨੇ ਦੱਸਿਆ ਕਿ ਉਸ ਦੇ ਰਿਸ਼ਤੇਦਾਰਾਂ ਨੇ ਹੀ ਉਸ ਨੂੰ ਰਾਹ ਵਿਚ ਰੋਕ ਕੇ ਕਿਸੇ ਹਥਿਆਰ ਨਾਲ ਵਾਰ ਕੀਤਾ ਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਬਾਕੀ ਪਰਿਵਾਰਿਕ ਮੈਂਬਰਾਂ ਨੂੰ ਵੀ ਇਨ੍ਹਾਂ ਮੁਲਜ਼ਮਾਂ ਕੋਲੋਂ ਜਾਨ ਦਾ ਖ਼ਤਰਾ ਹੈ। ਉਨ੍ਹਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਮਿਲਣਗੇ ਢਾਈ-ਢਾਈ ਲੱਖ ਰੁਪਏ, ਜਾਣੋ ਕੀ ਨੇ ਸ਼ਰਤਾਂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਏ.ਸੀ.ਪੀ. ਅਨਿਲ ਭਨੋਟ, ਥਾਣਾ ਡਵੀਜ਼ਨ ਨੰਬਰ 2 ਦੇ ਮੁਖੀ ਗੁਰਜੀਤ ਸਿੰਘ ਤੇ ਹੋਰ ਟੀਮਾਂ ਮੌਕੇ 'ਤੇ ਪਹੁੰਚੀਆਂ। ਪੁਲਸ ਵੱਲੋਂ ਮੌਕੇ ਦਾ ਜਾਇਜ਼ਾ ਲੈ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਭਾਲ ਲਈ ਟੀਮਾਂ ਭੇਜੀਆਂ ਗੀਆਂ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News