ਪੰਜਾਬ: ਦਿਓਰ ਖ਼ਾਤਰ ਵੱਡਾ ਕਾਂਡ ਕਰ ਬੈਠੀ ਭਰਜਾਈ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
Tuesday, Jan 13, 2026 - 01:34 PM (IST)
ਲੁਧਿਆਣਾ (ਸਿਆਲ): ਤਾਜਪੁਰ ਰੋਡ ਸਥਿਤ ਸੈਂਟਰਲ ਜੇਲ੍ਹ ਵਿਚ ਨਸ਼ਾ ਤਸਕਰੀ ਦਾ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਪਣੇ ਹਵਾਲਾਤੀ ਦੇਵਰ ਨੂੰ ਮਿਲਣ ਆਈ ਭਰਜਾਈ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ।
ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ, ਮੁਲਜ਼ਮ ਮਹਿਲਾ ਜੇਲ੍ਹ ਵਿਚ ਬੰਦ ਆਪਣੇ ਦੇਵਰ ਨਾਲ ਮੁਲਾਕਾਤ ਕਰਨ ਲਈ ਆਈ ਸੀ। ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਮਹਿਲਾ ਕੋਲੋਂ ਨਸ਼ੀਲੇ ਪਦਾਰਥ ਦੀਆਂ 3 ਕਾਲੇ ਰੰਗ ਦੀਆਂ ਬੱਤੀਆਂ ਬਰਾਮਦ ਹੋਈਆਂ। ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮਹਿਲਾ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਦੀ ਪਛਾਣ ਮਨਦੀਪ ਕੌਰ ਵਜੋਂ ਹੋਈ ਹੈ। ਉਹ ਥਾਣਾ ਡਾਬਾ ਦੇ ਅਧੀਨ ਪੈਂਦੀ ਗਿੱਲ ਕਾਲੋਨੀ, ਗਲੀ ਨੰਬਰ 3 ਦੀ ਰਹਿਣ ਵਾਲੀ ਹੈ। ਪੁਲਸ ਨੇ ਮੁਲਜ਼ਮ ਮਹਿਲਾ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਪ੍ਰਿਜ਼ਨ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
