Big Breaking: ਪੰਜਾਬ ''ਚ ਮੁੰਡੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

Wednesday, Jan 21, 2026 - 05:27 PM (IST)

Big Breaking: ਪੰਜਾਬ ''ਚ ਮੁੰਡੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਲੁਧਿਆਣਾ (ਰਾਜ): ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿਚ ਸਥਿਤ ਗ੍ਰੀਨ ਪਾਰਕ ਵਿਚ ਇਕ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਫ਼ਾਇਰਿੰਗ ਦੀ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਫ਼ੈਲ ਗਈ। 

ਜਾਣਕਾਰੀ ਮੁਤਾਬਕ, ਅੱਜ ਸਵੇਰੇ-ਸਵੇਰੇ ਪਾਰਕ ਵਿਚ ਲੋਕ ਰੋਜ਼ਾਨਾ ਦੀ ਤਰ੍ਹਾਂ ਸੈਰ ਕਰ ਰਹੇ ਸਨ। ਇਸੇ ਦੌਰਾਨ ਕੁਝ ਨੌਜਵਾਨ ਉੱਥੇ ਪਹੁੰਚੇ ਤੇ ਇਕ ਮੁੰਡੇ ਨੂੰ ਨਿਸ਼ਾਨਾ ਬਣਾਉਂਦਿਆਂ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀ ਲੱਗਣ ਨਾਲ ਮੁੰਡਾ ਖ਼ੂਨੋਖ਼ੂਨ ਹੋ ਕੇ ਡਿੱਗ ਗਿਆ। ਅਚਾਨਕ ਹੋਈ ਫ਼ਾਇਰਿੰਗ ਨਾਲ ਪਾਰਕ ਵਿਚ ਮੌਜੂਦ ਬਜ਼ੁਰਗਾਂ, ਮਹਿਲਾਵਾਂ ਤੇ ਬੱਚਿਆਂ ਨੂੰ ਭਾਜੜਾਂ ਪੈ ਗਈਆਂ। ਹਮਲਾਵਰ ਵਾਰਦਾਤ ਤੋਂ ਤੁਰੰਤ ਬਾਅਦ ਹਨੇਰੇ ਦਾ ਫ਼ਾਇਦਾ ਚੁੱਕ ਕੇ ਮੌਕੇ ਤੋਂ ਰਫੂ-ਚੱਕਰ ਹੋ ਗਏ।

ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਸਥਾਨਕ ਲੋਕਾਂ ਵਿਚ ਪੁਲਸ ਦੀ ਸੁਸਤ ਕਾਰਜਪ੍ਰਣਾਲੀ ਨੂੰ ਲੈ ਕੇ ਭਾਰੀ ਰੋਸ ਵੇਖਣ ਨੂੰ ਮਿਲਿਆ। ਦੋਸ਼ ਹੈ ਕਿ ਸੂਚਨਾ ਦੇਣ ਦੇ ਕਰੀਬ ਅੱਧੇ ਘੰਟੇ ਬਾਅਦ ਪੁਲਸ ਮੌਕੇ 'ਤੇ ਪਹੁੰਚੀ। ਉਦੋਂ ਤਕ ਹਮਲਾਵਰ ਦੂਰ ਜਾ ਚੁੱਕੇ ਸਨ। ਫ਼ਿਰ ਪੁਲਸ ਨੇ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿਚ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 


author

Anmol Tagra

Content Editor

Related News