Punjab ਦੇ ਇਸ ਥਾਣੇ ਦਾ SHO ਸਸਪੈਂਡ, ਹੈਰਾਨ ਕਰੇਗਾ ਪੂਰਾ ਮਾਮਲਾ

Wednesday, Oct 01, 2025 - 12:34 PM (IST)

Punjab ਦੇ ਇਸ ਥਾਣੇ ਦਾ SHO ਸਸਪੈਂਡ, ਹੈਰਾਨ ਕਰੇਗਾ ਪੂਰਾ ਮਾਮਲਾ

ਲੁਧਿਆਣਾ: ਜ਼ਿਲ੍ਹੇ ਦੇ ਇਕ ਸਬ-ਇੰਸਪੈਕਟਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਹੁਕਮਾਂ 'ਤੇ ਟਿੱਬਾ ਪੁਲਸ ਸਟੇਸ਼ਨ ਦੇ SHO ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਟਿੱਬਾ ਪੁਲਸ ਸਟੇਸ਼ਨ ਦੇ SHO ਸਬ-ਇੰਸਪੈਕਟਰ ਜਸਪਾਲ ਸਿੰਘ ਨੂੰ ਔਰਤਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਨਾ ਲੈਣ ਅਤੇ FIR ਦਰਜ ਕਰਨ ਵਿਚ ਦੇਰੀ ਕਰਨ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਾਰਵਾਈ ਕਰਦਿਆਂ ਉਸ ਨੂੰ ਪੁਲਸ ਲਾਈਨ ਭੇਜ ਦਿੱਤਾ ਅਤੇ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ।

ਇਹ ਖ਼ਬਰ ਵੀ ਪੜ੍ਹੋ - ਹਾਏ ਓਏ... ਆਹ ਕੀ ਹੋਈ ਜਾਂਦਾ ਪੰਜਾਬ 'ਚ! ਹੁਸ਼ਿਆਰਪੁਰ ਵਰਗਾ ਘਿਨੌਣਾ ਕਾਂਡ ਕਰ ਚੱਲਿਆ ਸੀ ਪ੍ਰਵਾਸੀ

ਜਾਣਕਾਰੀ ਮੁਤਾਬਕ, ਡੌਲੀ ਨਾਂ ਦੀ ਇਕ ਔਰਤ 'ਤੇ ਹਾਲ ਹੀ ਵਿਚ ਉਸ ਦੇ ਪਤੀ ਨੇ ਹਮਲਾ ਕੀਤਾ ਸੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ਸੀ। ਘਟਨਾ ਤੋਂ ਬਾਅਦ, ਪੀੜਤਾ ਟਿੱਬਾ ਪੁਲਸ ਸਟੇਸ਼ਨ ਸ਼ਿਕਾਇਤ ਦਰਜ ਕਰਵਾਉਣ ਗਈ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ, ਪਰ SHO ਨੇ ਦੇਰੀ ਕੀਤੀ। ਜਦੋਂ ਮਾਮਲਾ ਕਮਿਸ਼ਨਰ ਦੇ ਧਿਆਨ ਵਿਚ ਆਇਆ ਤਾਂ ਉਸ ਨੇ ਤੁਰੰਤ ਸਖ਼ਤ ਕਾਰਵਾਈ ਕੀਤੀ ਅਤੇ ਅਧਿਕਾਰੀ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਹੋਈ ਜੇਲ੍ਹ! ਵੀਡੀਓ ਵਾਇਰਲ ਹੋਣ ਮਗਰੋਂ ਫਸਿਆ ਸੀ ਸੁਖਦੇਵ ਸਿੰਘ

ਸੀ.ਪੀ. ਈਸਟ ਸੁਮਿਤ ਸੂਦ ਨੇ ਕਿਹਾ ਕਿ ਉਸ ਨੂੰ ਮੁਅੱਤਲੀ ਦੀ ਜਾਣਕਾਰੀ ਦੇਰ ਨਾਲ ਮਿਲੀ, ਪਰ ਇਹ ਪੁਸ਼ਟੀ ਕੀਤੀ ਗਈ ਹੈ ਕਿ ਟਿੱਬਾ ਪੁਲਸ ਸਟੇਸ਼ਨ ਵਿਚ ਇਕ ਨਵਾਂ ਐੱਸ.ਐੱਚ.ਓ. ਨਿਯੁਕਤ ਕੀਤਾ ਗਿਆ ਹੈ। ਉਸ ਨੇ ਅੱਗੇ ਕਿਹਾ ਕਿ ਪੀੜਤਾ ਦੇ ਬਿਆਨ ਦਰਜ ਕਰਨ ਅਤੇ ਤੁਰੰਤ ਐੱਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਮਿਸ਼ਨਰ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਲੁਧਿਆਣਾ ਪੁਲਸ ਕਿਸੇ ਵੀ ਸਟੇਸ਼ਨ ਹਾਊਸ ਅਫਸਰ ਵੱਲੋਂ ਕੀਤੀ ਗਈ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ, "ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਇਹ ਯਕੀਨੀ ਬਣਾਈਏ ਕਿ ਹਰੇਕ ਸ਼ਿਕਾਇਤਕਰਤਾ ਨੂੰ ਸਮੇਂ ਸਿਰ ਇਨਸਾਫ ਮਿਲੇ। ਔਰਤਾਂ ਨਾਲ ਸਬੰਧਤ ਮਾਮਲਿਆਂ ਵਿਚ ਕੋਈ ਵੀ ਦੇਰੀ ਮਨਜ਼ੂਰ ਨਹੀਂ ਹੈ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News