Punjab:ਕੋਠੀ 'ਚ ਕੰਮ ਕਰਦੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕਮਰੇ ਦੇ ਅੰਦਰਲਾ ਹਾਲ ਵੇਖ ਸਹਿਮੇ ਲੋਕ
Saturday, Jul 12, 2025 - 03:22 PM (IST)

ਜਲੰਧਰ (ਸੋਨੂੰ, ਕੁੰਦਨ, ਪੰਕਜ)- ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 8 ਅਧੀਨ ਆਉਂਦੇ ਸ਼ੰਕਰ ਗਾਰਡਨ ਕਾਲੋਨੀ ਵਿੱਚ ਇਕ ਕੋਠੀ ਵਿੱਚ ਨੌਕਰਾਣੀ ਵਜੋਂ ਕੰਮ ਕਰਨ ਵਾਲੀ ਇਕ ਪ੍ਰਵਾਸੀ ਕੁੜੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 18 ਸਾਲਾ ਕੁੜੀ ਨੇ ਖ਼ੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਖ਼ਤਮ ਕੀਤੀ ਹੈ। ਕਮਰੇ ਦੇ ਅੰਦਰਲਾ ਵੇਖ ਲੋਕਾਂ ਦੇ ਵੀ ਹੋਸ਼ ਉੱਡ ਗਏ।
ਇਹ ਵੀ ਪੜ੍ਹੋ: Punjab: 24 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਝਲਣੀ ਪਵੇਗੀ ਵੱਡੀ ਮੁਸੀਬਤ
ਮ੍ਰਿਤਕਾ ਦੀ ਪਛਾਣ ਸ਼ਿਵਾਨੀ ਵਜੋਂ ਹੋਈ ਹੈ। ਕੁੜੀ ਇਕ ਕੋਠੀ ਵਿੱਚ ਕੰਮ ਕਰਦੀ ਸੀ। ਲੋਕਾਂ ਨੇ ਪੁਲਸ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿਵਾਨੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਮ੍ਰਿਤਕ ਕੁੜੀ ਕੋਠੀ ਵਿੱਚ ਕੰਮ ਕਰਦੀ ਸੀ ਅਤੇ ਇਥੇ ਰਹਿ ਰਹੀ ਸੀ।
ਇਹ ਵੀ ਪੜ੍ਹੋ: ...ਤਾਂ ਬੰਦ ਕਰ ਦਿੱਤਾ ਜਾਵੇਗਾ ਪੂਰਾ ਜਲੰਧਰ, ਫਗਵਾੜਾ ਗੇਟ ਤੋਂ ਸ਼ੁਰੂਆਤ, ਜਾਣੋ ਕੀ ਹੈ ਵਜ੍ਹਾ
ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਜਾਂਚ ਅਧਿਕਾਰੀ ਨੂੰ ਦੱਸਿਆ ਕਿ ਕੁੜੀ ਕੁਝ ਸਮੇਂ ਤੋਂ ਪਰੇਸ਼ਾਨ ਸੀ। ਪਰਿਵਾਰ ਨੇ ਮਾਮਲੇ ਵਿੱਚ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਕੁੜੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e