ਪੰਜਾਬ ''ਚ ਹੋਏ ਗ੍ਰੇਨੇਡ ਹਮਲੇ ਦੀ ਗੈਂਗਸਟਰ ਨੇ ਲਈ ਜ਼ਿੰਮੇਵਾਰੀ
Thursday, Jan 16, 2025 - 09:35 AM (IST)
ਜੈਂਤੀਪੁਰ/ਬਟਾਲਾ (ਬਲਜੀਤ, ਬੇਰੀ)- ਹਲਕਾ ਮਜੀਠਾ ਦੇ ਪਿੰਡ ਜੈਂਤੀਪੁਰ ਦੇ ਸਾਬਕਾ ਚੇਅਰਮੈਨ ਸਵ. ਪੱਪੂ ਜੈਂਤੀਪੁਰ ਦੇ ਬੇਟੇ ਸ਼ਰਾਬ ਕਾਰੋਬਾਰੀ ਅਤੇ ਕਾਂਗਰਸ ਨੇਤਾ ਅਮਨਦੀਪ ਜੈਂਤੀਪੁਰ ਦੇ ਘਰ ’ਤੇ 3 ਅਣਜਾਣ ਨੌਜਵਾਨਾਂ ਨੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਦੇਰ ਸ਼ਾਮ ਤਕਰੀਬਨ 7 ਵਜੇ ਅਮਨਦੀਪ ਜੈਂਤੀਪੁਰ ਦੇ ਘਰ ’ਤੇ 3 ਅਣਪਛਾਤੇ ਨੌਜਵਾਨਾਂ ਵੱਲੋਂ ਗ੍ਰੇਨੇਡ ਸੁੱਟਿਆ ਗਿਆ, ਜਿਸ ਕਾਰਨ ਪਿੰਡ ਵਿਚ ਵੱਡੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ
ਇਸ ਧਮਾਕੇ ਤੋਂ ਬਾਅਦ ਐੱਸ. ਐੱਸ. ਪੀ. ਅੰਮ੍ਰਿਤਸਰ ਚਰਨਜੀਤ ਸਿੰਘ, ਡੀ. ਐੱਸ. ਪੀ. ਜਸਪਾਲ ਸਿੰਘ ਮਜੀਠਾ, ਐੱਸ. ਐੱਚ. ਓ. ਖੁਸ਼ਬੂ ਸ਼ਰਮਾ ਥਾਣਾ ਕੱਥੂਨੰਗਲ ਤੇ ਏ. ਐੱਸ. ਆਈ. ਜਸਬੀਰ ਸਿੰਘ ਪੁਲਸ ਚੌਕੀ ਜੈਂਤੀਪੁਰ ਮੌਕੇ ’ਤੇ ਪਹੁੰਚੇ। ਇਸ ਦੌਰਾਨ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ 3 ਨੌਜਵਾਨ ਮੋਟਰਸਾਈਕਲ ਉੱਤੇ ਆਏ ਇਕ ਨੌਜਵਾਨ ਨੇ ਘਰ ’ਤੇ ਗ੍ਰੇਨੇਡ ਸੁੱਟ ਦਿੱਤਾ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਹੋ ਜਾਵੇਗਾ Internet!
ਗੈਂਗਸਟਰ ਹੈਪੀ ਪਛੀਆ ਨੇ ਲਈ ਜ਼ਿੰਮੇਵਾਰੀ
ਉੱਥੇ ਹੀ ਇਸ ਹਮਲੇ ਦੀ ਜ਼ਿੰਮੇਵਾਰੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਗਰੁੱਪ ਵੱਲੋਂ ਲਈ ਗਈ ਹੈ। ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਹੈਪੀ ਪਛੀਆ ਦੇ ਨਾਂ ਤੋਂ ਸੋਸ਼ਲ ਮੀਡੀਆ ’ਤੇ ਹਮਲੇ ਦੀ ਜ਼ਿੰਮੇਵਾਰੀ ਲਏ ਜਾਣ ਬਾਰੇ ਇਕ ਪੋਸਟ ਕਾਫ਼ੀ ਵਾਇਰਲ ਹੋ ਰਹੀ ਹੈ। ਹਾਲਾਂਕਿ ਇਹ ਹਮਲਾ ਅਜੇ ਜਾਂਚ ਦਾ ਵਿਸ਼ਾ ਹੈ, 'ਜਗ ਬਾਣੀ' ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8