ਸੜਕ ਹਾਦਸੇ ’ਚ 1 ਦੀ ਮੌਤ, 4 ਜਖ਼ਮੀ
Monday, Jan 13, 2025 - 12:35 PM (IST)
ਮਲੋਟ (ਜੁਨੇਜਾ)- ਐਤਵਾਰ ਸਵੇਰੇ ਮਲੋਟ-ਦਿੱਲੀ ਕੌਮੀ ਸ਼ਾਹ ਮਾਰਗ ’ਤੇ ਪਿੰਡ ਅਬੁਲਖੁਰਾਣਾ ਨੇੜੇ ਵਾਪਰੇ ਇਕ ਹਾਦਸੇ ’ਚ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 4 ਹੋਰ ਜ਼ਖਮੀ ਹੋ ਗਏ। ਇਹ ਸਾਰੇ ਫਾਜ਼ਿਲਕਾ ਜ਼ਿਲੇ ਨਾਲ ਸਬੰਧਤ ਸਨ ਤੇ ਅੱਜ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਲੜਕੀ ਦੇ ਵਿਆਹ ਦੀ ਖੁਸ਼ੀ ਸਬੰਧੀ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ’ਚ ਸ਼ਾਮਲ ਹੋਣ ਜਾ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - ਫ਼ਲਾਈਓਵਰ ਤੋਂ ਲਮਕੀ ਰੋਡਵੇਜ਼, ਪੰਜਾਬ 'ਚ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀਆਂ ਬੱਸਾਂ ਦੀ ਜ਼ਬਰਦਸਤ ਟੱਕਰ
ਜਾਣਕਾਰੀ ਅਨੁਸਾਰ ਸਵੇਰੇ ਪਿੰਡ ਚੱਕ ਪੱਖੀ ਦੇ ਸੁਖਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ, ਹਰਪ੍ਰੀਤ ਸਿੰਘ ਪੁੱਤਰ ਗੁਰਮੋਹਨ ਸਿੰਘ, ਅਵਤਾਰ ਸਿੰਘ ਪੁੱਤਰ ਹਰਪ੍ਰੀਤ ਸਿੰਘ, ਗੁਰਪਾਲ ਸਿੰਘ ਪੁੱਤਰ ਹਰਭਜਨ ਸਿੰਘ ਤੇ ਲਖਵਿੰਦਰ ਸਿੰਘ ਰੋਹੀਵਾਲਾ ਪੁੱਤਰ ਅਮਰੀਕ ਸਿੰਘ ਵਾਸੀ ਰੋਹੀਵਾਲਾ ਇੰਡੈਵਰ ਗੱਡੀ ’ਤੇ ਸਵਾਰ ਹੋ ਕੇ ਮਲੋਟ ਵਲੋਂ ਪਿੰਡ ਬਾਦਲ ਜਾ ਰਹੇ ਸੀ। ਅਬੁਲਖੁਰਾਣਾ ਤੋਂ ਪਹਿਲਾਂ ਕਿਸੇ ਮੋਟਰਸਾਈਕਲ ਨੂੰ ਬਚਾਉਂਦੇ ਹੋਏ ਚਾਲਕ ਗੱਡੀ ਤੋਂ ਆਪਣਾ ਕੰਟਰੋਲ ਗੁਆ ਬੈਠਾ, ਜਿਸ ਕਰ ਕੇ ਗੱਡੀ ਹਾਈਵੇ ਤੋਂ ਉਤਰ ਕੇ ਖੇਤਾਂ ’ਚ ਪਲਟ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ
ਇਸ ਹਾਦਸੇ ’ਚ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਚੱਕ ਪੱਖੀ ਦੀ ਮੌਤ ਹੋ ਗਈ, ਜਦਕਿ ਹਰਪ੍ਰੀਤ ਸਿੰਘ, ਅਵਤਾਰ ਸਿੰਘ, ਗੁਰਪਾਲ ਸਿੰਘ ਤੇ ਲਖਵਿੰਦਰ ਸਿੰਘ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਤੁਰੰਤ ਮੈਡੀਕਲ ਕਾਲਜ ’ਚ ਦਾਖਲ ਕਰਵਾਇਆ ਗਿਆ। ਜ਼ਖਮੀਆਂ ’ਚੋਂ ਲਖਵਿੰਦਰ ਸਿੰਘ ਰੋਹੀਵਾਲਾ ਸਥਾਨਕ ਇਕ ਕਾਲਜ ਕਮੇਟੀ ਦਾ ਜਨਰਲ ਸਕੱਤਰ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8