ਪੰਜਾਬ ਦੇ 23ਵੇਂ ਜ਼ਿਲ੍ਹੇ ''ਮਲੇਰਕੋਟਲਾ'' ਦਾ ਇਤਿਹਾਸ, ਜਾਣੋ ਕਿਵੇਂ ਹੋਈ ਸੀ ਸ਼ਹਿਰ ਦੀ ਸਥਾਪਨਾ

Saturday, May 15, 2021 - 07:04 PM (IST)

ਪੰਜਾਬ ਦੇ 23ਵੇਂ ਜ਼ਿਲ੍ਹੇ ''ਮਲੇਰਕੋਟਲਾ'' ਦਾ ਇਤਿਹਾਸ, ਜਾਣੋ ਕਿਵੇਂ ਹੋਈ ਸੀ ਸ਼ਹਿਰ ਦੀ ਸਥਾਪਨਾ

ਮਾਲੇਰਕੋਟਲਾ (ਵੈੱਬ ਡੈਸਕ): ਈਦ ਮੌਕੇ ਪੰਜਾਬ ਨੂੰ ਇੱਕ ਵੱਡਾ ਤੋਹਫ਼ਾ ਮਿਲਿਆ ਹੈ। ਮਾਲੇਰਕੋਟਲਾ ਨੂੰ ਇਸ ਮੌਕੇ ਸੂਬੇ ਦਾ 23ਵਾਂ ਜ਼ਿਲ੍ਹਾ ਬਣਾ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਫ਼ਿਤਰ ਮੌਕੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਐਲਾਨਿਆ। ਮਾਲੇਰਕੋਟਲਾ ਵਾਸੀਆਂ ਲਈ ਤੋਹਫ਼ਿਆਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ੇਰ ਮੁਹੰਮਦ ਖ਼ਾਨ ਦੇ ਨਾਂ ’ਤੇ 500 ਕਰੋੜ ਰੁਪਏ ਦੀ ਲਾਗਤ ਨਾਲ ਮਾਲੇਰਕੋਟਲਾ ’ਚ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ:  ਈਦ ਦੇ ਪਵਿੱਤਰ ਤਿਉਹਾਰ ਮੌਕੇ ਕੈਪਟਨ ਦਾ ਵੱਡਾ ਐਲਾਨ, ਮਾਲੇਰਕੋਟਲਾ ਨੂੰ ਐਲਾਨਿਆ ਪੰਜਾਬ ਦਾ 23ਵਾਂ ਜ਼ਿਲ੍ਹਾ

ਮਾਲੇਰਕੋਟਲਾ ਸ਼ਹਿਰ ਦਾ ਇਤਿਹਾਸ
ਸ਼ਹਿਰ ਦੇ ਇਤਿਹਾਸ ਨੂੰ ਫਰੋਲਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਅਫਗਾਨਿਸਤਾਨ ਤੋਂ ਸ਼ੇਖ ਸਦਰੂਦੀਨ-ਏ-ਜਹਾਂ ਵਲੋਂ 1454 ਵਿਚ ਇਸ ਦੀ ਸਥਾਪਨਾ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਬਾਯਜੀਦ ਖਾਨ ਵਲੋਂ 1657 ਵਿਚ ਮਲੇਰਕੋਟਲਾ ਸਟੇਟ ਦੀ ਸਥਾਪਨਾ ਕੀਤੀ ਗਈ। ਬਾਅਦ ਵਿਚ ਪਟਿਆਲਾ ਐਂਡ ਈਸਟ ਪੰਜਾਬ ਸਟੇਟਜ ਯੂਨੀਅਨ (ਪੈਪਸੂ) ਦੀ ਸਿਰਜਣਾ ਕਰਨ ਲਈ ਮਲੇਰਕੋਟਲਾ ਦਾ ਰਲੇਵਾਂ ਨੇੜਲੇ ਰਾਜਸੀ ਸੂਬਿਆਂ ਨਾਲ ਕਰ ਦਿੱਤਾ ਗਿਆ। 1956 ਵਿਚ ਸੂਬਿਆਂ ਦੇ ਪੁਨਰ ਗਠਨ ਮੌਕੇ ਪੁਰਾਣੇ ਮਲੇਰਕੋਟਲਾ ਸਟੇਟ ਦਾ ਖੇਤਰ ਪੰਜਾਬ ਦਾ ਹਿੱਸਾ ਬਣ ਗਿਆ।

ਇਹ ਵੀ ਪੜ੍ਹੋ:  ਫ਼ਿਰੋਜ਼ਪੁਰ 'ਚ ਨਵੀਂ ਵਿਆਹੀ ਲਾੜੀ ਦਾ ਕਾਰਾ, ਸੱਤ ਫੇਰੇ ਲੈਣ ਮਗਰੋਂ ਨਕਦੀ ਤੇ ਗਹਿਣੇ ਲੈ ਕੇ ਫ਼ਰਾਰ

ਸਿੱਖ ਇਤਿਹਾਸ ਵਿਚ ਸ਼ਹਿਰ ਦੀ ਮਹੱਤਤਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆਂ ਭਰ ਦੇ ਲੋਕ ਖਾਸ ਕਰਕੇ ਸਿੱਖ ਮਲੇਰਕੋਟਲਾ ਦੇ ਸਾਬਕਾ ਨਵਾਬ ਸ਼ੇਰ ਮੁਹੰਮਦ ਖਾਨ ਪ੍ਰਤੀ ਸਤਿਕਾਰ ਭੇਂਟ ਕਰਦੇ ਹਨ ਜਿਨਾਂ ਨੇ ਸਰਹਿੰਦ ਦੇ ਸ਼ਾਸਕ ਵਜੀਰ ਖਾਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਨੂੰ 9 ਸਾਲ ਦੀ ਉਮਰ ਵਿਚ ਅਤੇ ਬਾਬਾ ਫਤਹਿ ਸਿੰਘ ਜੀ ਨੂੰ 7 ਸਾਲ ਦੀ ਉਮਰ ਵਿਚ ਤਸ਼ੱਦਦ ਢਾਹ ਕੇ ਜਿਉਂਦੇ ਨੀਹਾਂ ਵਿਚ ਚਿਣਾਉਣ ਦੀ ਅਣਮਨੁੱਖੀ ਘਟਨਾ ਖਿਲਾਫ ਆਵਾਜ਼ ਉਠਾਈ ਸੀ।

ਇਹ ਵੀ ਪੜ੍ਹੋ: ਬਰਨਾਲਾ: ਸਿਹਤ ਵਿਭਾਗ ਦਾ ਸ਼ਰਮਨਾਕ ਕਾਰਾ, ਡੈੱਡ ਬਾਡੀ ਬੈੱਡ ’ਤੇ ਮਰੀਜ਼ ਤੜਪ ਰਿਹੈ ਜ਼ਮੀਨ ’ਤੇ

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਵਾਬ ਸ਼ੇਰ ਮੁਹੰਮਦ ਖਾਨ ਅਤੇ ਮਾਲੇਰਕੋਟਲਾ ਦੇ ਲੋਕਾਂ ਨੂੰ ਸੁਭਾਗ ਬਖਸ਼ਿਸ਼ ਕੀਤਾ ਸੀ ਕਿ ਇਹ ਸ਼ਹਿਰ ਸ਼ਾਂਤੀ ਅਤੇ ਖੁਸ਼ੀਆਂ ਨਾਲ ਵਸਦਾ ਰਹੇਗਾ। ਉਨਾਂ ਅੱਗੇ ਕਿਹਾ ਕਿ ਇਸ ਸ਼ਹਿਰ ਉਪਰ ਸੂਫੀ ਸੰਤ ਬਾਬਾ ਹੈਦਰ ਸ਼ੇਖ ਦਾ ਵੀ ਮਿਹਰ ਹੈ ਜਿਨ੍ਹਾਂ ਦੀ ਇੱਥੇ ਦਰਗਾਹ ਵੀ ਬਣੀ ਹੋਈ ਹੈ।ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਅਤੇ ਮਲੇਰਕੋਟਲਾ ਦੇ ਵਿਧਾਇਕ ਰਜੀਆ ਸੁਲਤਾਨਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁਫਤੀ ਇਰਤਿਕਾ-ਉਲ-ਹਸਨ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।   

ਇਹ ਵੀ ਪੜ੍ਹੋ: ਫ਼ਿਰੋਜ਼ਪੁਰ 'ਚ ਡਾਕਟਰਾਂ ਦਾ ਕਮਾਲ, ਲਾਇਆ ਹਵਾ 'ਚੋਂ ਮੈਡੀਕਲ ਆਕਸੀਜਨ ਤਿਆਰ ਕਰਨ ਵਾਲਾ ਪਲਾਂਟ


author

Shyna

Content Editor

Related News