ਪੰਜਾਬ ਮੰਡੀ ਬੋਰਡ ਨੇ ਜ਼ਿਲ੍ਹਾ ਮੰਡੀ ਅਫ਼ਸਰ ਤੇ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਕੀਤਾ ਇੱਧਰੋਂ-ਉੱਧਰ

Saturday, Apr 29, 2023 - 01:11 AM (IST)

ਪੰਜਾਬ ਮੰਡੀ ਬੋਰਡ ਨੇ ਜ਼ਿਲ੍ਹਾ ਮੰਡੀ ਅਫ਼ਸਰ ਤੇ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਕੀਤਾ ਇੱਧਰੋਂ-ਉੱਧਰ

ਲੁਧਿਆਣਾ (ਮੋਹਿਨੀ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੰਡੀ ਅਫ਼ਸਰ, ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਮਾਰਕੀਟ ਕਮੇਟੀ ਸਕੱਤਰਾਂ ਨੂੰ ਇੱਧਰੋਂ-ਉੱਧਰ ਕੀਤਾ ਹੈ, ਜਿਨ੍ਹਾਂ ’ਚ ਮੁਕੇਸ਼ ਕੁਮਾਰ ਕੈਲੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਮੁੱਖ ਦਫ਼ਤਰ ’ਚ ਰੂਪਨਗਰ ਦਾ ਚਾਰਜ ਸੌਂਪਿਆ ਗਿਆ ਹੈ, ਜਦਕਿ ਭਰਪੂਰ ਸਿੰਘ ਡਿਪਟੀ ਜ਼ਿਲ੍ਹਾ ਅਫ਼ਸਰ ਨੂੰ ਜ਼ਿਲ੍ਹਾ ਮੰਡੀ ਅਫ਼ਸਰ ਪਟਿਆਲਾ, ਜੈ ਸਿੰਘ ਡਿਪਟੀ ਜ਼ਿਲ੍ਹਾ ਅਫ਼ਸਰ ਨੂੰ ਅਗਲੇ ਨਿਰਦੇਸ਼ਾਂ ਤੱਕ ਸਕੱਤਰ ਮਾਰਕੀਟ ਕਮੇਟੀ ਬੁਢਲਾਡਾ, ਬਰੇਟਾ ਅਤੇ ਭੀਖੀ ਦਾ ਚਾਰਜ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ : 8ਵੀਂ ਦੇ ਨਤੀਜੇ : ਟਾਪਰ ਲਵਪ੍ਰੀਤ ਤੇ ਦੂਜਾ ਸਥਾਨ ਹਾਸਲ ਕਰਨ ਵਾਲੀ ਗੁਰਅੰਕਿਤ ਭਰਨਾ ਚਾਹੁੰਦੀਆਂ ਉੱਚੀ ਪਰਵਾਜ਼

ਜਗਤਾਰ ਸਿੰਘ ਸਕੱਤਰ ਮਾਰਕੀਟ ਕਮੇਟੀ ਨੂੰ ਵਾਧੂ ਚਾਰਜ ਸਰਦੂਲਗੜ੍ਹ ਅਤੇ ਬੋਹਾ, ਮਨਮੋਹਨ ਸਿੰਘ ਸਕੱਤਰ ਮਾਰਕੀਟ ਕਮੇਟੀ ਨੂੰ ਬਰਨਾਲਾ, ਗੁਰਪ੍ਰੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਨੂੰ ਵਾਧੂ ਚਾਰਜ ਮਾਰਕੀਟ ਕਮੇਟੀ ਕੋਟ ਈਸੇ ਖਾਂ ਦਾ ਚਾਰਜ ਸੌਂਪਿਆ ਗਿਆ ਹੈ, ਜੋ ਚੇਅਰਮੈਨ ਦੇ ਨਿਰਦੇਸ਼ਾਂ ਤਹਿਤ ਅਗਲੇ ਦਿਨ ਆਪਣੀ ਡਿਊਟੀ ’ਤੇ ਤਾਇਨਾਤ ਹੋਣਗੇ।

ਇਹ ਖ਼ਬਰ ਵੀ ਪੜ੍ਹੋ : ਧਾਰਮਿਕ ਅਸਥਾਨ ਤੋਂ ਪਰਤ ਰਹੇ 3 ਵਿਅਕਤੀਆਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਘਰਾਂ ’ਚ ਵਿਛੇ ਸੱਥਰ  


author

Manoj

Content Editor

Related News