ਪੰਜਾਬ ਮੰਡੀ ਬੋਰਡ ਨੇ ਪੇਂਡੂ ਇਲਾਕਿਆਂ ’ਚ ਝੋਨੇ ਦੀ ਖ਼ਰੀਦ ਕੀਤੀ ਬੰਦ

Tuesday, Nov 17, 2020 - 09:52 AM (IST)

ਪੰਜਾਬ ਮੰਡੀ ਬੋਰਡ ਨੇ ਪੇਂਡੂ ਇਲਾਕਿਆਂ ’ਚ ਝੋਨੇ ਦੀ ਖ਼ਰੀਦ ਕੀਤੀ ਬੰਦ

ਚੰਡੀਗੜ੍ਹ (ਰਮਨਜੀਤ) - ਪੰਜਾਬ ਮੰਡੀ ਬੋਰਡ ਵਲੋਂ ਸੋਮਵਾਰ ਨੂੰ ਇਕ ਹੁਕਮ ਜਾਰੀ ਕੀਤਾ ਗਿਆ ਹੈ। ਇਸ ਹੁਕਮ ਨੂੰ ਜਾਰੀ ਕਰਦੇ ਸਾਰ ਉਨ੍ਹਾਂ ਨੇ ਸੂਬੇ ਦੇ ਪੇਂਡੂ ਇਲਾਕਿਆਂ ਵਿਚ ਸਥਿਤ ਝੋਨਾ ਖ਼ਰੀਦ ਕੇਂਦਰਾਂ ਵਿਚ ਝੋਨਾ ਖ਼ਰੀਦ ’ਤੇ ਰੋਕ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਝੋਨਾ ਖ਼ਰੀਦ ਦੇ ਕੰਮ ਨੂੰ ਸਿਰਫ਼ ਮੁੱਖ ਯਾਰਡਾਂ (ਮੰਡੀਆਂ) ਤਕ ਹੀ ਸੀਮਤ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਤੁਹਾਡੇ ਕੋਲ ਹੈ ਪੁਰਾਣਾ ‘ਸਮਾਰਟਫੋਨ’, ਤਾਂ ਇਸ ਤਰ੍ਹਾਂ ਕਰੋ ਉਸ ਦਾ ਸਹੀ ਇਸਤੇਮਾਲ 

ਪੰਜਾਬ ਮੰਡੀ ਬੋਰਡ ਦੇ ਸਕੱਤਰ ਆਈ. ਏ. ਐੱਸ. ਅਧਿਕਾਰੀ ਰਵੀ ਭਗਤ ਵਲੋਂ ਜਾਰੀ ਕੀਤੇ ਗਏ ਹੁਕਮ ਵਿਚ ਕਿਹਾ ਗਿਆ ਹੈ ਕਿ ਝੋਨਾ ਖ਼ਰੀਦ ਸੀਜਨ 2020 ਦੌਰਾਨ ਕੋਵਿਡ-19 ਨੂੰ ਧਿਆਨ ਵਿਚ ਰੱਖਦਿਆਂ ਝੋਨਾ ਖ਼ਰੀਦ ਲਈ ਮੁੱਖ ਯਾਰਡਾਂ ਤੋਂ ਇਲਾਵਾ ਸਬ ਯਾਰਡ, ਖ਼ਰੀਦ ਕੇਂਦਰ ਅਤੇ ਹੋਰ ਕਈ ਥਾਵਾਂ ਨੂੰ ਮੰਡੀ ਐਲਾਨਿਆ ਗਿਆ ਸੀ। ਇਸ ਤੋਂ ਬਾਅਦ ਹੁਣ ਪ੍ਰਬੰਧਕੀ ਕਾਰਨਾਂ ਨੂੰ ਧਿਆਨ ਵਿਚ ਰੱਖਦਿਆਂ ਮੁੱਖ ਯਾਰਡਾਂ ਤੋਂ ਇਲਾਵਾ ਬਾਕੀ ਸਾਰੀਆਂ ਥਾਂਵਾਂ ’ਤੇ ਝੋਨਾ ਖ਼ਰੀਦ-ਵੇਚ ਦੇ ਕੰਮ ’ਤੇ ਰੋਕ ਲਾਈ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ - ਪਾਕਿਸਤਾਨ 'ਚ ਗ਼ੈਰ ਮਰਦ ਨਾਲ ਸਬੰਧ ਰੱਖਣ ਵਾਲੀ 9 ਬੱਚਿਆਂ ਦੀ ਮਾਂ ਨੂੰ ਮਿਲੀ ਦਰਦਨਾਕ ਮੌਤ

ਪੰਜਾਬ ਮੰਡੀ ਬੋਰਡ ਦੇ ਸਕੱਤਰ ਵਲੋਂ ਜਾਰੀ ਇਸ ਹੁਕਮ ਤੋਂ ਬਾਅਦ ਕਿਸਾਨ ਸੰਗਠਨਾਂ ਦੀ ਭੌਹਾਂ ਤਣ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਇਸ ਮਾਮਲੇ ਵਿਚ ਕਿਹਾ ਕਿ ਸਰਕਾਰ ਨੂੰ ਛੋਟੇ ਕਿਸਾਨਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਬਦਲਣਾ ਚਾਹੀਦਾ ਹੈ ਅਤੇ ਪੇਂਡੂ ਇਲਾਕਿਆਂ ਵਿਚ ਸਥਿਤ ਮੰਡੀਆਂ ਵਿਚ ਖ਼ਰੀਦ-ਵੇਚ ਜਾਰੀ ਰੱਖਣੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ - ਖ਼ੁਸ਼ਖ਼ਬਰੀ : ਕੈਨੇਡਾ 'ਚ ‘ਐਂਟਰੀ’ ਕਰਨ ਲਈ ਵਿਦਿਆਰਥੀਆਂ ਨੂੰ ਮਿਲੀ ਹਰੀ ਝੰਡੀ

ਪੜ੍ਹੋ ਇਹ ਵੀ ਖ਼ਬਰ - ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਖਾਓ 2 ‘ਲੌਂਗ’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਹਮੇਸ਼ਾ ਲਈ ਮੁਕਤੀ


author

rajwinder kaur

Content Editor

Related News