ਪੰਜਾਬ ਦੀਆਂ ਮੰਡੀਆਂ 'ਚ 'ਝੋਨਾ' ਵੇਚਣ ਆਏ ਕਿਸਾਨ ਪਰੇਸ਼ਾਨ, ਤਸਵੀਰਾਂ ਦੇਖ ਖ਼ੁਦ ਹੀ ਜਾਣ ਜਾਵੋਗੇ ਹਾਲਾਤ

Saturday, Oct 01, 2022 - 01:42 PM (IST)

ਪੰਜਾਬ ਦੀਆਂ ਮੰਡੀਆਂ 'ਚ 'ਝੋਨਾ' ਵੇਚਣ ਆਏ ਕਿਸਾਨ ਪਰੇਸ਼ਾਨ, ਤਸਵੀਰਾਂ ਦੇਖ ਖ਼ੁਦ ਹੀ ਜਾਣ ਜਾਵੋਗੇ ਹਾਲਾਤ

ਲੁਧਿਆਣਾ (ਖੁਰਾਣਾ) : ਪੰਜਾਬ ਸਰਕਾਰ ਵੱਲੋਂ ਭਾਵੇਂ ਹੀ ਝੋਨੇ ਦੀ ਸਰਕਾਰੀ ਖ਼ਰੀਦ ਲਈ 1 ਅਕਤੂਬਰ ਮਤਲਬ ਕਿ ਅੱਜ ਦਾ ਦਿਨ ਨਿਰਧਾਰਿਤ ਕੀਤਾ ਗਿਆ ਸੀ ਪਰ ਸੂਬੇ ਦੀਆਂ ਅਨਾਜ ਮੰਡੀਆਂ 'ਚ ਖ਼ੁਰਾਕ ਸਪਲਾਈ ਵਿਭਾਗ ਵੱਲੋਂ ਸਫ਼ਾਈ ਦੀ ਕੋਈ ਵਿਵਸਥਾ ਨਹੀਂ ਕੀਤੀ ਗਈ ਹੈ। ਇੱਥੋਂ ਤੱਕ ਕਿ ਆਪਣੀ ਫ਼ਸਲ ਲੈ ਕੇ ਮੰਡੀਆਂ 'ਚ ਆਉਣ ਵਾਲੇ ਕਿਸਾਨਾਂ ਅਤੇ ਜਿਮੀਂਦਾਰਾਂ ਲਈ ਪੀਣ ਦੇ ਪਾਣੀ ਤੱਕ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਦੀਵਾਲੀ 'ਤੇ ਪਟਾਕੇ ਚਲਾਉਣ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ

PunjabKesari

ਜੇਕਰ ਜਲੰਧਰ ਬਾਈਪਾਸ ਨੇੜੇ ਲੱਗਦੀ ਦਾਣਾ ਮੰਡੀ ਦੀ ਗੱਲ ਕਰੀਏ ਤਾਂ ਇਸ ਮੰਡੀ ਨੂੰ ਦੇਖ ਕੇ ਵਿਭਾਗ ਦੇ ਦਾਅਵਿਆਂ ਦੀ ਪੋਲ ਖੁੱਲ੍ਹ ਜਾਵੇਗੀ। ਜਦੋਂ 'ਜਗਬਾਣੀ' ਦੀ ਟੀਮ ਵੱਲੋਂ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਇੱਥੇ ਥਾਂ-ਥਾਂ 'ਤੇ ਕੂੜੇ ਦੇ ਢੇਰ ਦਿਖਾਈ ਦਿੱਤੇ।

PunjabKesari

ਮੰਡੀ 'ਚ ਕਿਸਾਨ ਅਤੇ ਲੇਬਰ ਸਰਕਾਰ ਦੀਆਂ ਨੀਤੀਆਂ ਨੂੰ ਕੋਸਦੀ ਹੋਈ ਦਿਖਾਈ ਦਿੱਤੀ। ਮੰਡੀ 'ਚ ਫ਼ਸਲ ਵੇਚਣ ਆਏ ਕਿਸਾਨ ਜ਼ੋਰਾ ਸਿੰਘ ਨੇ ਦੱਸਿਆ ਕਿ ਇੱਥੇ ਪੀਣ ਵਾਲਾ ਪਾਣੀ ਕਿਤੇ ਦਿਖਾਈ ਨਹੀਂ ਦੇ ਰਿਹਾ ਅਤੇ ਨਾ ਹੀ ਕੋਈ ਸਾਫ਼-ਸਫ਼ਾਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ 'ਚ ਪਰਾਲੀ ਸਾੜਨ ਦਾ ਪਹਿਲਾ ਚਲਾਨ, ਰਿਮੋਟ ਸੈਂਸਿੰਗ ਸੈਟੇਲਾਈਟ ਨੇ ਭੇਜੀ ਸੀ ਤਸਵੀਰ

PunjabKesari

ਉਨ੍ਹਾਂ ਦੱਸਿਆ ਕਿ ਮੰਡੀ 'ਚ ਕਿਸਾਨਾਂ ਦੀ ਕੋਈ ਪੁੱਛ-ਗਿੱਛ ਨਹੀਂ ਹੋ ਰਹੀ ਹੈ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖ਼ੁਦ ਮੰਡੀਆਂ 'ਚ ਆ ਕੇ ਸਾਰਾ ਪ੍ਰਬੰਧ ਚੈੱਕ ਕਰਨ।

PunjabKesari

ਦੱਸਣਯੋਗ ਹੈ ਕਿ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਨੇ ਵੱਡੇ-ਵੱਡੇ ਦਾਅਵੇ ਕੀਤੇ ਸੀ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਵੇਗੀ ਪਰ ਅੱਜ ਮੰਡੀਆਂ 'ਚ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਹਕੀਕਤ ਕੁੱਝ ਹੋਰ ਹੀ ਨਜ਼ਰ ਆਈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News