ਪੰਜਾਬ 'ਚ ਮੈਰੀਟੋਰੀਅਸ ਸਕੂਲਾਂ 'ਚ ਡਿੱਗਦਾ ਜਾ ਰਿਹੈ ਸਿੱਖਿਆ ਦਾ ਪੱਧਰ (ਵੀਡੀਓ)

Monday, Jul 30, 2018 - 04:26 PM (IST)

ਸੰਗਰੂਰ(ਰਾਜੇਸ਼ ਕੋਹਲੀ)—ਪੰਜਾਬ 'ਚ ਅਕਾਲੀ-ਭਾਜਪਾ ਸਰਕਾਰ ਸਮੇਂ ਖੋਲ੍ਹੇ ਗਏ ਮੈਰੀਟੋਰੀਅਸ ਸਕੂਲਾਂ ਦੀ ਸਿੱਖਿਆ ਦਾ ਪੱਧਰ ਸਟਾਫ ਦੀ ਕਮੀ ਕਾਰਨ ਹੇਠਾਂ ਡਿੱਗਦਾ ਜਾ ਰਿਹਾ ਹੈ। ਜਿਸ ਕਾਰਨ ਇਨ੍ਹਾਂ ਸਕੂਲਾਂ 'ਚ ਬੱਚਿਆਂ ਦੇ ਦਾਖਲੇ ਦੀ ਗਿਣਤੀ ਵੀ ਘੱਟ ਹੋ ਰਹੀ ਹੈ। ਕਈ ਸਕੂਲ ਤਾਂ ਅਜਿਹੇ ਹਨ ਜਿਨ੍ਹਾਂ 'ਚ  ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਅਧਿਆਪਕ ਤੱਕ ਨਹੀਂ ਹਨ।
ਜਦੋਂ ਇਸ ਸਬੰਧੀ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਾਲ ਹੀ 'ਚ ਸਕੂਲ ਜੁਆਇਨ ਕੀਤਾ ਹੈ ਤੇ ਅਧਿਆਪਕਾਂ ਦੀ ਜੋ ਕਮੀ ਚੱਲ ਰਹੀ ਹੈ ਉਸ ਨੂੰ ਜਲਦ ਪੂਰਾ ਕੀਤਾ ਜਾਵੇਗਾ। ਜ਼ਿਲੇ ਦੇ ਸਿੱਖਿਆ ਅਫਸਰ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਵਾਰ ਅਧਿਆਪਕਾਂ ਦੀ ਕਮੀ ਹੋਣ ਕਾਰਨ ਸਕੂਲ 'ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਘਟੀ ਹੈ।
ਤੁਹਾਨੂੰ ਦੱਸ ਦੇਈਏ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ 80 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਬੱਚਿਆਂ ਲਈ ਮੈਰੀਟੋਰੀਅਸ ਸਕੂਲ ਖੋਲ੍ਹੇ ਗਏ ਸਨ, ਜਿਥੇ ਉਨ੍ਹਾਂ ਨੂੰ ਸਰਕਾਰ ਵਲੋਂ ਬਿਲਕੁਲ ਮੁਫਤ ਉੱਚ ਸਿੱਖਿਆ ਦਿੱਤੀ ਜਾਂਦੀ ਹੈ ਪਰ ਅਧਿਆਪਕਾਂ ਦੀ ਕਮੀ ਕਾਰਨ ਸਕੂਲਾਂ 'ਚ ਸਿੱਖਿਆ ਦਾ ਪੱਧਰ ਤੇ ਵਿਦਿਆਰਥੀਆਂ ਦੀ ਗਿਣਤੀ ਦਾ ਪੱਧਰ ਹੇਠਾਂ ਡਿੱਗ ਰਿਹਾ ਹੈ।


Related News