ਪੰਜਾਬ ''ਚ ਇਨ੍ਹਾਂ ਵਿਆਹਾਂ ''ਤੇ ਲੱਗੀ ਪਾਬੰਦੀ! 18+ ਹੋਣ ''ਤੇ ਵੀ ਮੁੰਡੇ-ਕੁੜੀ ਖ਼ਿਲਾਫ਼ ਹੋਵੇਗੀ ਕਾਰਵਾਈ

Sunday, Jul 27, 2025 - 11:46 AM (IST)

ਪੰਜਾਬ ''ਚ ਇਨ੍ਹਾਂ ਵਿਆਹਾਂ ''ਤੇ ਲੱਗੀ ਪਾਬੰਦੀ! 18+ ਹੋਣ ''ਤੇ ਵੀ ਮੁੰਡੇ-ਕੁੜੀ ਖ਼ਿਲਾਫ਼ ਹੋਵੇਗੀ ਕਾਰਵਾਈ

ਕੋਟਕਪੂਰਾ (ਨਰਿੰਦਰ)- ਪਿੰਡ ਸਿਰਸੜੀ ਅਤੇ ਅਨੋਖਪੁਰਾ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਸਾਂਝੇ ਤੌਰ ’ਤੇ ਜਨਤਕ ਇਕੱਠ ਕਰ ਕੇ ਕਈ ਅਹਿਮ ਮਤੇ ਪਾਸ ਕੀਤੇ ਗਏ। ਇਸ ਮੌਕੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਸਿਰਸੜੀ ਦੀ ਸਰਪੰਚ ਗਿਆਨ ਕੌਰ ਅਤੇ ਅਨੋਖਪੁਰਾ ਦੇ ਸਰਪੰਚ ਬਲਜੀਤ ਸਿੰਘ ਨੇ ਕੀਤੀ।

ਮਤਿਆਂ ਸਬੰਧੀ ਜਨਤਕ ਰਾਇ ਵੀ ਲਈ ਗਈ, ਜਿਸ ਵਿਚ ਨਗਰ ਦੇ ਪਤਵੰਤੇ ਵਿਅਕਤੀਆਂ ਨੇ ਆਪੋ-ਆਪਣੇ ਸੁਝਾਅ ਦਿੱਤੇ। ਸਰਬਸੰਮਤੀ ਨਾਲ ਪਾਸ ਕੀਤੇ ਗਏ ਮਤਿਆਂ ’ਚ ਪਿੰਡ ਦਾ ਵਸਨੀਕ ਮੁੰਡਾ-ਕੁੜੀ ਜੇਕਰ ਵਿਆਹ ਕਰਵਾ ਕੇ ਪਿੰਡ ਵਿਚ ਹੀ ਰਹਿਣਗੇ ਤਾਂ ਸਮੁੱਚੀ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ। ਗ੍ਰਾਮ ਪੰਚਾਇਤਾਂ ਨੇ ਪੰਜਾਬ ਸਰਕਾਰ ਅਤੇ ਸਿਵਲ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਡਾ ਇਸ ਮਾਮਲੇ ’ਚ ਸਹਿਯੋਗ ਕੀਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਮਤੇ ’ਚ ਇਹ ਵੀ ਕਿਹਾ ਕਿ ਜੇਕਰ ਇਸ ਤਰ੍ਹਾਂ ਦੇ ਵਿਆਹਾਂ ’ਤੇ ਸਰਕਾਰੀ ਤੌਰ ’ਤੇ ਪਾਬੰਦੀ ਲਾਈ ਜਾਵੇ ਤਾਂ ਅਣਖਾਂ ਖ਼ਾਤਰ ਹੋਣ ਵਾਲੇ ਕਤਲ ਕਾਫ਼ੀ ਹੱਦ ਤੱਕ ਰੁਕ ਸਕਦੇ ਹਨ। ਪਿੰਡ ਦੇ ਵਸਨੀਕ ਹੋਣ ਸਬੰਧੀ ਆਧਾਰ ਕਾਰਡ ਜਾਂ ਵੋਟਰ ਕਾਰਡ ਤੋਂ ਬਿਨ੍ਹਾਂ ਕੋਈ ਵੀ ਵਿਅਕਤੀ ਪਿੰਡ ਵਿਚ ਨਹੀਂ ਰਹਿ ਸਕੇਗਾ। ਮਤਾ ਨੰਬਰ ਤਿੰਨ ਅਨੁਸਾਰ ‘ਚਿੱਟਾ’ ਵੇਚਣ ਵਾਲੇ ਦੀ ਦੋਵਾਂ ਗ੍ਰਾਮ ਪੰਚਾਇਤਾਂ ਵਲੋਂ ਮਦਦ ਨਹੀਂ ਕੀਤੀ ਜਾਵੇਗੀ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ।

ਇਸ ਮੌਕੇ ਨੰਬਰਦਾਰ ਕੁਲਦੀਪ ਸਿੰਘ ਗਿੱਲ, ਚੜ੍ਹਤ ਸਿੰਘ ਗਿੱਲ, ਪੰਚ ਬਲਵੀਰ ਸਿੰਘ, ਅਕਾਸ਼ਦੀਪ ਸਿੰਘ, ਸੁਖਦੀਪ ਕੌਰ, ਵਿਕਰਮਜੀਤ ਸਿੰਘ, ਜਸਪਾਲ ਕੌਰ, ਜਸਪ੍ਰੀਤ ਕੌਰ ਤੋਂ ਇਲਾਵਾ ਬਲਰਾਜ ਸਿੰਘ, ਜਗਦੀਪ ਸਿੰਘ, ਨਛੱਤਰ ਸਿੰਘ ਢਿੱਲੋਂ, ਗੁਰਤੇਜ ਸਿੰਘ, ਬਲਜੀਤ ਸਿੰਘ, ਗੁਰਜੰਟ ਸਿੰਘ, ਬਲਵਿੰਦਰ ਕੌਰ ਆਦਿ ਪਿੰਡ ਵਾਸੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News