ਬੱਚਿਆਂ ਤੋਂ ਬਾਅਦ ਬਜ਼ੁਰਗਾਂ 'ਚ ਵੀ ਫੈਲਣ ਲੱਗਿਆ ਚੀਨੀ ਵਾਇਰਸ, ਪੰਜਾਬ 'ਚ ਮਾਸਕ ਪਾਉਣਾ ਲਾਜ਼ਮੀ!
Friday, Jan 10, 2025 - 08:24 AM (IST)
ਨਵੀਂ ਦਿੱਲੀ (ਇੰਟ)- ਕੋਰੋਨਾ ਵਰਗੇ ਚੀਨੀ ਵਾਇਰਸ ਹਿਊਮਨ ਮੈਟਾਨਿਊਮੋ ਵਾਇਰਸ (HMPV) ਦੇ ਹੋਰ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਪਹਿਲਾ ਮਾਮਲਾ ਉੱਤਰ ਪ੍ਰਦੇਸ਼ ਦਾ ਹੈ, ਇੱਥੇ ਲਖਨਊ ਵਿਚ ਇਕ 60 ਸਾਲਾ ਔਰਤ ਪਾਜ਼ੇਟਿਵ ਪਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ
ਇਸ ਦੇ ਨਾਲ ਹੀ ਗੁਜਰਾਤ ਦੇ ਹਿੰਮਤਨਗਰ ਵਿਚ ਇਕ 7 ਸਾਲ ਦੇ ਬੱਚੇ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ, ਇਹ ਰਿਪੋਰਟ ਇਕ ਨਿੱਜੀ ਹਸਪਤਾਲ ਦੀ ਲੈਬ ਦੀ ਹੈ। ਦੇਸ਼ ਵਿਚ ਵਾਇਰਸ ਦੇ ਕੁੱਲ 11 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸੂਬਿਆਂ ਨੇ ਵੀ ਚੌਕਸੀ ਵਧਾ ਦਿੱਤੀ ਹੈ। ਪੰਜਾਬ ਵਿਚ ਬਜ਼ੁਰਗਾਂ ਅਤੇ ਬੱਚਿਆਂ ਨੂੰ ਲਾਜ਼ਮੀ ਤੌਰ 'ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ। ਦੂਜੇ ਪਾਸੇ ਗੁਜਰਾਤ ਵਿਚ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਬਣਾਏ ਜਾ ਰਹੇ ਹਨ। ਹਰਿਆਣਾ ਵਿਚ ਵੀ ਸਿਹਤ ਵਿਭਾਗ ਨੂੰ ਵਾਇਰਸ ਦੇ ਮਾਮਲਿਆਂ ’ਤੇ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਮੌਜਾਂ, Free ਮਿਲਣਗੇ Laptop, Tablet ਤੇ Smart Watch! ਛੇਤੀ ਕਰ ਲਓ ਅਪਲਾਈ
ਇਸ ਨਾਲ ਇਨਫੈਕਟਿਡ ਹੋਣ ’ਤੇ ਮਰੀਜ਼ਾਂ ’ਚ ਜ਼ੁਕਾਮ ਅਤੇ ਕੋਵਿਡ-19 ਵਰਗੇ ਲੱਛਣ ਦਿਖਾਈ ਦਿੰਦੇ ਹਨ। ਇਸ ਦਾ ਸਭ ਤੋਂ ਵੱਧ ਪ੍ਰਭਾਵ ਛੋਟੇ ਬੱਚਿਆਂ ’ਤੇ ਦੇਖਿਆ ਜਾ ਰਿਹਾ ਹੈ। ਇਨ੍ਹਾਂ ਵਿਚੋਂ 2 ਸਾਲ ਤੋਂ ਘੱਟ ਉਮਰ ਦੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8