Punjab MC Elections Live : ਪੰਜਾਬ ''ਚ ਵੋਟਿੰਗ ਦੌਰਾਨ ਕਿੱਥੇ ਕੀ ਹੋਇਆ, ਜਾਣੋ ਪਲ-ਪਲ ਦੀ Update

Saturday, Dec 21, 2024 - 12:34 PM (IST)

Punjab MC Elections Live : ਪੰਜਾਬ ''ਚ ਵੋਟਿੰਗ ਦੌਰਾਨ ਕਿੱਥੇ ਕੀ ਹੋਇਆ, ਜਾਣੋ ਪਲ-ਪਲ ਦੀ Update

ਜਲੰਧਰ : ਪੰਜਾਬ ਦੇ 5 ਨਗਰ ਨਿਗਮਾਂ ਅਤੇ 44 ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤ ਲਈ ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਿਆ ਸੀ, ਜੋ ਕਿ ਸ਼ਾਮ ਦੇ 4 ਵਜੇ ਤੱਕ ਚੱਲੇਗਾ। ਸ਼ਾਮ 4 ਵਜੇ ਤੋਂ ਬਾਅਦ ਵੋਟਾਂ ਦੇ ਨਤੀਜੇ ਵੀ ਐਲਾਨ ਦਿੱਤੇ ਜਾਣਗੇ। ਵੋਟਾਂ ਦੌਰਾਨ ਕਿਤੇ-ਕਿਤੇ ਲੜਾਈ-ਝਗੜੇ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।
ਜਾਣੋ ਹੁਣ ਤੱਕ ਵੋਟਿੰਗ ਫ਼ੀਸਦੀ
ਪੂਰੇ ਪੰਜਾਬ 'ਚ 11 ਵਜੇ ਤੱਕ 27 ਫ਼ੀਸਦੀ ਵੋਟਿੰਗ

ਇਹ ਵੀ ਪੜ੍ਹੋ : ਸ਼ਹੀਦੀ ਪੰਦਰਵਾੜੇ 'ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਜਾਣੋ ਹੁਣ ਤੱਕ ਕੀ ਹੋਇਆ
ਹੁਸ਼ਿਆਰਪੁਰ 'ਚ ਹੰਗਾਮਾ : 
ਇੱਥੇ ਸਾਬਕਾ ਮੰਤਰੀ ਬ੍ਰਹਮ ਸ਼ੰਕਰ ਜਿੰਪਾ 'ਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਗੰਭੀਰ ਦੋਸ਼ ਲਾਏ ਸ਼ਾਮ ਸੁੰਦਰ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੋਲਿੰਗ ਬੂਥ ਦੇ ਕੋਲ ਬ੍ਰਹਮ ਸ਼ੰਕਰ ਜ਼ਿੰਪਾ ਖੜ੍ਹੇ ਹੋ ਕੇ ਵੋਟਰਾਂ ਨੂੰ ਆਪਣੇ ਵੱਲ ਖਿੱਚ ਰਹੇ ਹਨ, ਜੋਕਿ ਗਲਤ ਹੈ। ਉਥੇ ਹੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਆਪਣੇ 'ਤੇ ਲੱਗ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਉਨ੍ਹਾਂ ਕਿਹਾ ਕਿ ਉਮੀਦਵਾਰ ਬੂਥ ਦੇ ਅੰਦਰ ਜਾ ਸਕਦੇ ਹਨ ਪਰ ਉਹ ਉਥੇ ਵੋਟਰਾਂ ਦੇ ਕੰਨਾਂ ਵਿਚ ਜਾ ਕੇ ਕੋਈ ਗੱਲਬਾਤ ਨਹੀਂ ਕਰ ਸਕਦੇ। ਮੌਕੇ ਉਤੇ ਮੌਜੂਦ ਪੁਲਸ ਨੇ ਦੋਵੇਂ ਧਿਰਾਂ ਨੂੰ ਬੂਥ ਤੋਂ ਹਟਾਉਂਦੇ ਹੋਏ ਮਾਮਲਾ ਸ਼ਾਂਤ ਕਰਵਾਇਆ।
ਜਲੰਧਰ ਦੇ ਵਾਰਡ ਨੰਬਰ-26 'ਚ ਹੰਗਾਮਾ : ਸ਼ਹਿਰ ਦੇ ਪ੍ਰਤਾਪ ਬਾਗ ਦੇ ਵਾਰਡ ਨੰਬਰ-26 'ਚ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਪੋਲਿੰਗ ਸਟੇਸ਼ਨ 'ਤੇ ਵੋਟਿੰਗ ਦੌਰਾਨ ਇਕ ਵਿਅਕਤੀ 'ਤੇ ਪੁਲਸ ਨੇ ਹਲਕਾ ਬਲ ਪ੍ਰਯੋਗ ਕਰਕੇ ਬਾਹਰ ਕੱਢ ਦਿੱਤਾ। 
ਅੰਮ੍ਰਿਤਸਰ 'ਚ ਵੋਟਿੰਗ ਮਸ਼ੀਨ ਖ਼ਰਾਬ : ਅੰਮ੍ਰਿਤਸਰ ਦੇ ਖਜ਼ਾਨਾ ਗੇਟ ਸਥਿਤ ਇਕ ਸਕੂਲ 'ਚ ਪੋਲਿੰਗ ਮਸ਼ੀਨ ਨਹੀਂ ਚੱਲੀ। ਜੇਕਰ ਕੋਈ ਬਟਨ ਪ੍ਰੈੱਸ ਕਰ ਰਿਹਾ ਸੀ ਤਾਂ ਉਹ ਇਨਵੈਲਿਡ ਆ ਰਿਹਾ ਸੀ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਕੜਾਕੇ ਦੀ ਠੰਡ ਦੌਰਾਨ ਵੋਟਾਂ ਪੈਣੀਆਂ ਸ਼ੁਰੂ, ਪੋਲਿੰਗ ਬੂਥਾਂ 'ਤੇ ਪੁੱਜੇ ਲੋਕ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News