''ਕੋਰੋਨਾ ਵਾਇਰਸ'' ਦੀ ਲੜਾਈ ਖਿਲਾਫ ਪੰਜਾਬ ਸਰਕਾਰ ਦੀ ''ਮੀਡੀਆ'' ਨੂੰ ਖਾਸ ਅਪੀਲ

Friday, Apr 10, 2020 - 08:38 AM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਖਿਲਾਫ ਜੰਗ 'ਚ ਮੋਹਰਲੀ ਕਤਾਰ ਵਾਲੇ ਪੱਤਰਕਾਰਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਵੀਰਵਾਰ ਨੂੰ ਮੀਡੀਆ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਵੱਡੇ ਹਿੱਤਾਂ ਲਈ ਸਿਹਤ ਅਧਿਕਾਰੀਆਂ ਵੱਲੋਂ ਸਮੇਂ-ਸਮੇਂ 'ਤੇ ਜਾਰੀ ਕੀਤੇ ਗਏ ਸਾਰੇ ਸਿਹਤ ਪ੍ਰੋਟੋਕਾਲਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
ਕੋਵਿਡ-19 ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਦੇ ਬੁਲਾਰੇ ਨੇ ਦੱਸਿਆ ਕਿ ਪੱਤਰਕਾਰਤਾ ਦੇ ਫਰਜ਼ਾਂ, ਖ਼ਾਸ ਕਰ ਅਜਿਹੇ ਸੰਕਟਕਾਲੀ ਤੇ ਬੇਮਿਸਾਲ ਸਮਿਆਂ 'ਚ ਆਪਣੀ ਜਾਨ ਦਾਅ 'ਤੇ ਲਾ ਕੇ ਫੀਲਡ 'ਚ ਖ਼ਬਰਾਂ ਦੀ ਕਵਰੇਜ ਕਰਨਾ ਇੱਕ ਵੱਡੀ ਚੁਣੌਤੀ ਹੈ ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਹੋਣਗੇ ਕੋਰੋਨਾ ਵਾਇਰਸ ਸਬੰਧੀ 800 ਟੈਸਟ ਰੋਜ਼ਾਨਾ : ਡੀ. ਕੇ. ਤਿਵਾੜੀ

ਇਸ ਲਈ ਇੰਟਰਵਿਊ ਕਰਨ ਸਮੇਂ ਸਮਾਜਕ ਦੂਰੀ ਦੇ ਨਿਯਮਾਂ ਅਤੇ ਮਾਸਕ ਪਹਿਨਣਾ, ਦੂਰ ਤੋਂ ਰਿਕਾਰਡਿੰਗ ਕਰਨਾ ਆਦਿ ਵਰਗੀਆਂ ਹੋਰ ਸਿਹਤ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਲੋੜ ਹੈ। ਬੁਲਾਰੇ ਨੇ ਕਿਹਾ ਕਿ ਸਾਡਾ ਮੀਡੀਆ ਭਾਈਚਾਰਾ ਹਮੇਸ਼ਾਂ ਦੀ ਤਰ੍ਹਾਂ ਹੀ ਕੋਵਿਡ-19 ਖਿਲਾਫ ਇਸ ਜੰਗ 'ਚ ਵੀ ਸਭ ਤੋਂ ਅੱਗੇ ਹੈ ਅਤੇ ਜਾਣਕਾਰੀ ਦੇ ਪ੍ਰਵਾਹ ਨੂੰ ਯਕੀਨੀ ਬਣਾਉਣ 'ਚ ਮੀਡੀਆ ਵਲੋਂ ਨਿਭਾਇਆ ਜਾ ਰਿਹਾ ਅਹਿਮ ਯੋਗਦਾਨ ਸ਼ਲਾਘਾਯੋਗ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸੰਕਰਮਣ ਤੋਂ ਬਚਣ ਲਈ ਖੰਘਣ ਜਾਂ ਛਿੱਕ ਆਉਣ ਵੇਲੇ ਨਿਯਮਤ ਹੱਥ ਧੋਣ ਅਤੇ ਚਿਹਰੇ ਨੂੰ ਢੱਕਣ ਤੋਂ ਇਲਾਵਾ ਚੰਗੀ ਤਰ੍ਹਾਂ ਪਕਾਏ ਗਏ ਘਰ ਦੇ ਭੋਜਨ ਖਾਣ ਨੂੰ ਹੀ ਤਰਜ਼ੀਹ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਕੋਰੋਨਾ ਪਾਜ਼ੇਟਿਵ ਦੇ 15 ਨਵੇਂ ਮਾਮਲੇ ਆਏ ਸਾਹਮਣੇ

ਦਿਨ 'ਚ ਦੋ ਵਾਰ ਆਪਣੀ ਕੰਮ ਵਾਲੀ ਥਾਂ ਦੇ ਉਪਕਰਣਾਂ ਜਿਵੇਂ ਲੈਪਟਾਪਸ, ਡੈਸਕਟਾਪਸ, ਮਸ਼ੀਨਾਂ ਆਦਿ ਨੂੰ ਸਾਫ ਅਤੇ ਰੋਗਾਣੂ-ਮੁਕਤ ਕਰਨਾ ਬਹੁਤ ਲੋੜੀਂਦਾ ਹੈ ਅਤੇ ਇਸ ਨੂੰ ਬਹੁਤ ਮਹੱਤਵਪੂਰਣ ਤੌਰ ਤੇ ਯਕੀਨੀ ਬਣਾਉਣਾ ਚਾਹੀਦਾ ਹੈ। ਪੱਤਰਕਾਰ ਭਾਈਚਾਰੇ ਦੀ ਪੂਰਨ ਭਲਾਈ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬੁਲਾਰੇ ਨੇ ਕਿਹਾ ਕਿ ਇਨ੍ਹਾਂ ਮੁਸ਼ਕਲ ਸਮਿਆਂ 'ਚ ਮੀਡੀਆ ਵੱਲੋਂ ਨਿਭਾਈ ਵੱਡੀ ਭੂਮਿਕਾ ਨੇ ਹੋਰਨਾਂ ਲਈ ਵੀ ਨਵੇਂ ਮਾਪਦੰਡ ਕਾਇਮ ਕੀਤੇ ਹਨ।  
ਇਹ ਵੀ ਪੜ੍ਹੋ : ਪੰਜਾਬ 'ਚ ਮਾਸਕ ਪਹਿਨਣਾ ਹੋਇਆ ਲਾਜ਼ਮੀਂ 
 


Babita

Content Editor

Related News