ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ''ਚ ਦਾਖ਼ਲੇ ਵਾਸਤੇ ਰਜਿਸਟ੍ਰੇਸ਼ਨ 30 ਜੂਨ ਤੱਕ

05/04/2021 4:47:14 PM

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਵਾਸਤੇ ਅੰਤਿਮ ਤਾਰੀਖ਼ ਵਿੱਚ ਵਾਧਾ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਵਿੱਚ ਦਾਖ਼ਲੇ ਲਈ ਰਜਿਸਟ੍ਰੇਸਨ 30 ਜੂਨ, 2021 ਦੇ ਸ਼ਾਮ 5 ਵਜੇ ਤੱਕ ਕਰਵਾਈ ਜਾ ਸਕਦੀ ਹੈ।

ਇਨ੍ਹਾਂ ਸਕੂਲਾਂ ਵਿੱਚ ਅੰਮ੍ਰਿਤਸਰ, ਬਠਿੰਡਾ, ਗੁਰਦਾਸਪੁਰ, ਫਿਰੋਜ਼ਪੁਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਸੰਗਰੂਰ ਅਤੇ ਤਲਵਾੜਾ ਸ਼ਾਮਲ ਹਨ। ਇਸੇ ਤਰ੍ਹਾਂ ਹੀ ਤਲਵਾੜਾ ਮੈਰੀਟੋਰੀਅਸ ਸਕੂਲ ਵਿੱਚ 9ਵੀਂ ਅਤੇ 10ਵੀਂ ਜਮਾਤ ਵਿੱਚ ਦਾਖ਼ਲੇ ਲਈ ਵੀ ਰਜਿਸਟ੍ਰੇਸ਼ਨ ਵੀ 30 ਜੂਨ, 2021 ਦੇ ਸ਼ਾਮ 5 ਵਜੇ ਤੱਕ ਕਰਵਾਈ ਜਾ ਸਕਦੀ ਹੈ।


Babita

Content Editor

Related News