ਪੰਜਾਬ ''ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ ''ਚ Alert ਜਾਰੀ, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ
Sunday, Jun 01, 2025 - 06:37 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਵੱਲੋਂ ਤਾਜ਼ਾ ਜਾਣਕਾਰੀ ਮੁਤਾਬਕ ਅੱਜ ਤੋਂ ਲੈ ਕੇ 3 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਤੇਜ਼ ਹਨ੍ਹੇਰੀ-ਝੱਖੜ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਇਥੇ ਇਹ ਵੀ ਦੱਸ ਦੇਈਏ ਕਿ ਅੱਜ ਤੋਂ ਜੂਨ ਮਹੀਨਾ ਸ਼ੁਰੂ ਹੋ ਗਿਆ ਹੈ। ਪੱਛਮੀ ਗੜਬੜ ਅਤੇ ਤੂਫ਼ਾਨਾਂ ਦੇ ਲਗਾਤਾਰ ਸਰਗਰਮ ਹੋਣ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਇਸ ਦੌਰਾਨ ਨੌਤਪਾ ਦਾ ਸਮਾਂ ਵੀ ਭਲਕੇ 2 ਜੂਨ ਨੂੰ ਖ਼ਤਮ ਹੋ ਜਾਵੇਗਾ। ਮੌਸਮ ਵਿਭਾਗ ਅਨੁਸਾਰ ਦੋ ਦਿਨਾਂ ਤੱਕ ਗਰਮੀ ਦੀ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਪਹਾੜਾਂ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
3 ਜੂਨ ਤੱਕ ਅਲਰਟ 'ਤੇ ਰਹਿਣ ਇਹ ਜ਼ਿਲ੍ਹੇ
ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਬਾਕੀ ਪੰਜਾਬ ਵਿੱਚ ਤਾਪਮਾਨ ਆਮ ਰਹੇਗਾ। ਉਥੇ ਹੀ 2 ਜੂਨ ਯਾਨੀ ਨੌਤਪਾ ਨੂੰ ਮੌਸਮ ਵਿਭਾਗ ਵੱਲੋਂ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ , ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ ਸ਼ਾਮਲ ਹਨ, ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
ਇਸੇ ਤਰ੍ਹਾਂ 3 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਵਿਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਤੇਜ਼ ਹਨ੍ਹੇਰੀ-ਝੱਖੜ ਵੀ ਆਵੇਗਾ। ਇਨ੍ਹਾਂ ਜ਼ਿਲ੍ਹਿਆਂ ਵਿਚ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ 4 ਅਤੇ 5 ਜੂਨ ਨੂੰ ਮੌਸਮ ਵਿਭਾਗ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਉਥੇ ਹੀ ਜੇਕਰ ਤਾਪਮਾਨ ਨੂੰ ਲੈ ਕੇ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 44.1 ਡਿਗਰੀ ਤੱਕ ਪਹੁੰਚ ਗਿਆ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ, ਫੈਕਟਰੀ ਬੰਦ ਕਰਨ ਦੀ ਦਿੱਤੀ ਧਮਕੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e