ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ, ਆਉਣ ਵਾਲੇ ਤਿੰਨ ਘੰਟੇ ਭਾਰੀ
Friday, Sep 05, 2025 - 03:37 PM (IST)

ਚੰਡੀਗੜ੍ਹ : ਪੰਜਾਬ ਰਾਜ ਆਪਦਾ ਪ੍ਰਬੰਧਨ ਅਥਾਰਟੀ (SDMA) ਨੇ ਅਲਰਟ ਜਾਰੀ ਕਰਦਿਆਂ ਦੱਸਿਆ ਹੈ ਕਿ ਅਗਲੇ 3 ਘੰਟਿਆਂ ਵਿਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੱਧ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਐੱਸ. ਡੀ. ਐੱਮ. ਏ. ਵੱਲੋਂ ਲੋਕਾਂ ਦੇ ਫੋਨਾਂ 'ਤੇ ਭੇਜੇ ਅਲਰਟ ਵਿਚ ਆਖਿਆ ਹੈ ਕਿ ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਪਟਿਆਲਾ, ਰੂਪਨਗਰ, ਸੰਗਰੂਰ, ਐੱਸ.ਏ.ਐੱਸ. ਨਗਰ (ਮੋਹਾਲੀ) ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਅਗਲੇ ਤਿੰਨ ਘੰਟਿਆਂ ਦੌਰਾਨ ਮੱਧ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਆਏ ਹੜ੍ਹਾਂ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਮੀਂਹ ਦੌਰਾਨ ਸਾਵਧਾਨੀ ਵਰਤਣ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ 112 ਨੰਬਰ 'ਤੇ ਸੰਪਰਕ ਕਰਨ।
ਇਹ ਵੀ ਪੜ੍ਹੋ : ਘੱਗਰ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉੱਤੇ ਲੰਘਿਆ, ਲੋਕਾਂ ਲਈ ਜਾਰੀ ਹੇਈ ਚੇਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e