ਪੰਜਾਬ ਦੇ ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ, ਸੂਬੇ ਵਿਚ ਜਾਰੀ ਕੀਤਾ ਆਰੇਂਜ ਅਲਰਟ
Monday, May 23, 2022 - 06:35 PM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਦੇ ਮੌਸਮ ਵਿਭਾਗ ਵੱਲੋਂ ਸੂਬੇ ਵਿਚ ਆਰੇਂਜ ਅਲਰਟ ਜਾਰੀ ਕਰਦਿਆਂ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਸੋਮਵਾਰ ਅਤੇ ਮੰਗਲਵਾਰ ਤੇਜ਼ ਹਵਾਵਾਂ ਚੱਲਣਗੀਆਂ ਤੇ ਕਿਤੇ ਕਿਤੇ ਹਲਕੇ ਅਤੇ ਭਾਰੀ ਮੀਂਹ ਦੇ ਨਾਲ ਨਾਲ ਗੜੇਮਾਰੀ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਖਾਸ ਤੌਰ ’ਤੇ ਚਿਤਾਵਨੀ ਦਿੰਦਿਆਂ ਕਿਹਾ ਗਿਆ ਹੈ ਕਿ ਲੋਕ ਘਰਾਂ ਵਿਚੋਂ ਘੱਟ ਤੋਂ ਘੱਟ ਬਾਹਰ ਨਿਕਲਣ ਅਤੇ ਟ੍ਰੈਵਲਿੰਗ ’ਤੇ ਖਾਸ ਧਿਆਨ ਦੇਣ ਕਿਉਂਕਿ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਵੀ ਹੋ ਸਕਦਾ ਹੈ। ਲਿਹਾਜ਼ਾ ਲੋਕ ਸਫਰ ਤੋਂ ਪ੍ਰਹੇਜ਼ ਕਰਨ।
ਇਹ ਵੀ ਪੜ੍ਹੋ : ਪਟਿਆਲਾ ’ਚ 55 ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਵੱਡੀ ਕਾਰਵਾਈ, ਭੇਜਿਆ ਗਿਆ ਨੋਟਿਸ
ਅੱਜ ਕਈ ਇਲਾਕਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ
ਭਾਵੇਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਮੀਂਹ ਪੈਣ ਕਾਰਨ ਤਾਪਮਾਨ ’ਚ ਗਿਰਾਵਟ ਦੇਖਣ ਨੂੰ ਮਿਲੀ ਹੈ, ਇਸ ਦੇ ਬਾਵਜਦੂ ਜੇਕਰ ਜ਼ਿਆਦਾ ਤਾਪਮਾਨ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਪੰਜਾਬ ’ਚ ਸਭ ਤੋਂ ਜ਼ਿਆਦਾ ਗਰਮ ਮੁਕਤਸਰ ਸ਼ਹਿਰ ਰਿਹਾ। ਇਥੇ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਮੋਗਾ 40.4, ਫਿਰੋਜ਼ਪੁਰ 42.4, ਅੰਮ੍ਰਿਤਸਰ 41, ਹੁਸ਼ਿਆਰਪੁਰ 40.6, ਰੋਪੜ 40.1, ਬਰਨਾਲਾ 41.6, ਨੂਰਮਹਿਲ 40.2, ਬਠਿੰਡਾ 40, ਜਲੰਧਰ 40.3, ਲੁਧਿਆਣਾ 40.4, ਪਟਿਆਲਾ 40.1 , ਰੌਣੀ 39.4, ਮੋਹਾਲੀ 39.1 ਅਤੇ ਗੁਰਦਾਸਪੁਰ 40.5 ਡਿਗਰੀ ਸੈਲਸੀਅਸ ਅਤੇ ਪਠਾਨਕੋਟ ’ਚ 40 ਡਿਗਰੀ ਸੈਲਸੀਅਸ ਤਾਪਮਾਨ ਦਾ ਪਾਰਾ ਰਿਕਾਰਡ ਕੀਤਾ ਗਿਆ। ਮੌਸਮ ਮਾਹਿਰਾਂ ਮੁਤਾਬਕ 23 ਮਈ ਨੂੰ ਸੂਬੇ ਦੇ ਕਈ ਇਲਾਕਿਆਂ ’ਚ ਭਾਰੀ ਮੀਂਹ ਪੈ ਸਕਦਾ ਹੈ ਅਤੇ 24 ਮਈ ਨੂੰ ਕਿਤੇ-ਕਿਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : 20 ਸਾਲ ਤੋਂ ਕੁੜੀ ਨਾਲ ਆਸ਼ਰਮ ’ਚ ਹੋ ਰਿਹੈ ਸੀ ਜਬਰ-ਜ਼ਿਨਾਹ ਅਤੇ ਗੈਰ-ਕੁਦਰਤੀ ਸੰਭੋਗ, ਕਥਿਤ ਸਾਧ ’ਤੇ ਲੱਗੇ ਦੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?