ਪੰਜਾਬ: ਹੜ੍ਹਾਂ 'ਚ ਫਸੇ ਪ੍ਰਵਾਸੀਆਂ ਸਮੇਤ ਹੋਰ ਲੋਕਾਂ ਨੂੰ ਹੈਲੀਕਾਪਟਰ ਰਾਹੀਂ ਕੀਤਾ ਗਿਆ 'Airlift'
Tuesday, Aug 26, 2025 - 06:45 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਰਾਵੀ ਦਰਿਆ ਤੋਂ ਪਾਰਲੇ ਪਾਸੇ ਜ਼ਿਲ੍ਹਾ ਪਠਾਨਕੋਟ ਦੀ ਹੱਦ ਅਧੀਨ ਪਿੰਡ ਕਜਲੇ ਝੂਮਰ ਵਿੱਚ ਕਰੀਬ 11 ਲੋਕ ਫਸ ਗਏ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਰਾਹਤ ਕਾਰਵਾਈ ਕਰਦਿਆਂ ਹੈਲੀਕਾਪਟਰ ਦੀ ਮਦਦ ਨਾਲ ਦੋ ਚੱਕਰ ਲਗਾ ਕੇ ਸਭ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ।
ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ਦੀ ਲਪੇਟ 'ਚ ਆਏ 10 ਪਿੰਡ, ਮੰਡਰਾਉਣ ਲੱਗਾ ਹੜ੍ਹ ਦਾ ਖ਼ਤਰਾ
ਭਰੋਸੇਯੋਗ ਸੂਤਰਾਂ ਅਨੁਸਾਰ ਫਸੇ ਹੋਏ ਲੋਕਾਂ ਵਿੱਚ ਛੇ ਪ੍ਰਵਾਸੀ ਮਜ਼ਦੂਰ ਅਤੇ ਪੰਜ ਹੋਰ ਪਿੰਡ ਵਾਸੀ ਸ਼ਾਮਲ ਸਨ। ਇਨ੍ਹਾਂ ਨੂੰ ਕਮਰਿਆਂ ਦੀਆਂ ਛੱਤਾਂ ਤੋਂ ਵੱਡੀ ਜਦੋ-ਜਹਿਦ ਨਾਲ ਬਚਾ ਕੇ ਸੁਰੱਖਿਅਤ ਥਾਂ 'ਤੇ ਲਿਆਂਦਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਪਿੰਡਾਂ ਵਿਚ ਹੋ ਰਹੀਆਂ ਅਨਾਊਂਸਮੈਂਟਾਂ, ਲੋਕਾਂ ਨੂੰ ਕੀਤਾ ਜਾ ਰਿਹਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8