ਪੰਜਾਬ ਵਜ਼ਾਰਤ ''ਚੋਂ ਸਿੱਧੂ ਆਊਟ, ਮੁੱਖ ਮੰਤਰੀ ਵਲੋਂ ਅਸਤੀਫਾ ਮਨਜ਼ੂਰ (ਵੀਡੀਓ)
Saturday, Jul 20, 2019 - 06:29 PM (IST)
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਵਲੋਂ ਪੰਜਾਬ ਮੰਤਰੀ ਮੰਡਲ 'ਚੋਂ ਦਿੱਤਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਦਾ ਅਸਤੀਫਾ ਗਵਰਨਰ ਬੀ. ਪੀ. ਸਿੰਘ ਬਦਨੌਰ ਨੂੰ ਵੀ ਭੇਜ ਦਿੱਤਾ ਗਿਆ ਹੈ। ਨਵਜੋਤ ਸਿੱਧੂ ਨੇ ਇਹ ਅਸਤੀਫਾ 15 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਭਿਜਵਾਇਆ ਸੀ।
ਦੱਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ 'ਚ ਫੇਰ ਬਦਲ ਤੋਂ ਬਾਅਦ ਮੰਤਰਾਲਾ ਖੋਹੇ ਜਾਣ ਤੋਂ ਨਾਰਾਜ਼ ਨਵਜੋਤ ਸਿੱਧੂ ਨੇ 15 ਜੁਲਾਈ ਨੂੰ ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇ ਦਿੱਤਾ ਸੀ। ਸਿੱਧੂ ਨੇ ਰਾਹੁਲ ਗਾਂਧੀ ਨੂੰ ਸੰਬੋਧਤ ਆਪਣੇ ਅਸਤੀਫੇ ਨੂੰ ਟਵਿੱਟਰ 'ਤੇ ਸਾਂਝਾ ਕੀਤਾ ਸੀ। ਅਸਤੀਫੇ 'ਤੇ 10 ਜੂਨ ਦੀ ਮਿਤੀ ਲਿਖੀ ਗਈ ਸੀ। ਸਿੱਧੂ ਮੁਤਾਬਕ ਉਨ੍ਹਾਂ 10 ਜੂਨ ਨੂੰ ਪੰਜਾਬ ਮੰਤਰੀ ਮੰਡਲ 'ਚੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਬਕਾਇਦਾ ਰਾਹੁਲ ਗਾਂਧੀ ਨੂੰ ਇਹ ਅਸਤੀਫਾ ਸੌਂਪ ਵੀ ਦਿੱਤਾ ਸੀ।