ਵੱਡੀ ਖ਼ਬਰ : ਕੈਪਟਨ ਖ਼ਿਲਾਫ਼ ਜੰਗ ਦਾ ਐਲਾਨ ਕਰਨ ਵਾਲੇ ਮੰਤਰੀ ਹਾਈਕਮਾਨ ਤੋਂ ਪਹਿਲਾਂ ਹਰੀਸ਼ ਰਾਵਤ ਨੂੰ ਮਿਲਣਗੇ

Tuesday, Aug 24, 2021 - 04:30 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਮੰਤਰੀ ਹੁਣ ਕਾਂਗਰਸ ਹਾਈਕਮਾਨ ਨੂੰ ਮਿਲਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕਰਨਗੇ। ਮੰਤਰੀਆਂ ਵੱਲੋਂ ਅੱਜ ਦੇਹਰਾਦੂਨ ਵਿਖੇ ਹਰੀਸ਼ ਰਾਵਤ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹਾਈਵੇਅ 'ਤੇ ਲੱਗੇ ਧਰਨੇ ਕਾਰਨ ਸੜਕਾਂ 'ਤੇ ਜਾਮ ਨਾਲ ਹਾਹਾਕਾਰ, ਤੀਜੀ ਵਾਰ ਬਦਲਿਆ 'ਰੂਟ ਪਲਾਨ'

ਦੱਸਣਯੋਗ ਹੈ ਕਿ ਨਵਜੋਤ ਸਿੱਧੂ ਦੇ ਸਮਰਥਨ ’ਚ ਖੁੱਲ੍ਹ ਕੇ ਸਾਹਮਣੇ ਆਏ ਕੈਪਟਨ ਵਿਰੋਧੀ ਧੜੇ ਨੇ ਮੁੱਖ ਮੰਤਰੀ ਖ਼ਿਲਾਫ਼ ਖੁੱਲ੍ਹੇ ਤੌਰ ’ਤੇ ਜੰਗ ਦਾ ਐਲਾਨ ਕਰ ਦਿੱਤਾ ਹੈ। ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਸ਼ਰੇਆਮ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਦੀ ਮੌਜੂਦਾ ਲੀਡਰਸ਼ਿਪ ’ਤੇ ਭਰੋਸਾ ਨਹੀਂ ਹੈ। ਮੰਤਰੀ ਚਰਨਜੀਤ ਚੰਨੀ ਨੇ ਇੱਥੋਂ ਤੱਕ ਆਖ ਦਿੱਤਾ ਕਿ ਉਨ੍ਹਾਂ ਦੇ ਮਸਲੇ ਇਸ ਮੁੱਖ ਮੰਤਰੀ ਤੋਂ ਹੱਲ ਹੋਣ ਵਾਲੇ ਨਹੀਂ ਹਨ, ਇਸ ਲਈ ਉਹ ਹਾਈਕਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਸੌਖੀ ਨਹੀਂ ਹੋਵੇਗੀ 'ਬਿਜਲੀ ਬਿੱਲਾਂ' ਦੀ ਅਦਾਇਗੀ, ਜਾਣੋ ਕੀ ਹੈ ਕਾਰਨ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਲਈ ਪਾਰਟੀ ਸਭ ਤੋਂ ਉਪਰ ਹੈ ਅਤੇ ਉਨ੍ਹਾਂ ਨੂੰ ਕੈਬਨਿਟ ਦੀ ਕੁਰਸੀ ਜਾਣ ਦਾ ਡਰ ਨਹੀਂ ਹੈ ਪਰ ਜਿਹੜੇ ਮਸਲੇ ਵਿਚਾਰੇ ਗਏ ਹਨ, ਉਨ੍ਹਾਂ ਦਾ ਹੱਲ ਹੋਣਾ ਚਾਹੀਦਾ ਹੈ। ਇਸ ਲਈ ਉਹ ਹਾਈਕਮਾਨ ਨਾਲ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ : ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਬਿਆਨਾਂ 'ਤੇ ਪੰਜਾਬ ਦੇ ਮੰਤਰੀਆਂ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

ਉਧਰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਹ ਬਹੁਤ ਸਮੇਂ ਤੋਂ ਚੁੱਪ ਸਨ ਪਰ ਹੁਣ ਪਾਣੀ ਸਿਰ ਤੋਂ ਲੰਘ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕਮਾਨ ਕੋਈ ਫ਼ੈਸਲਾ ਨਹੀਂ ਲੈਂਦੀ ਹੈ ਤਾਂ ਉਹ ਅਗਾਂਹ ਦੀ ਰਣਨੀਤੀ ਉਲੀਕਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News