ਪੰਜਾਬ ਦੇ ਰਾਜਪਾਲ ਸਣੇ ਜਾਣੋ ਕਿਹੜੇ-ਕਿਹੜੇ ਮੰਤਰੀਆਂ ਨੇ ਕਿੱਥੇ-ਕਿੱਥੇ ਲਹਿਰਾਇਆ ਤਿਰੰਗਾ (ਤਸਵੀਰਾਂ)

01/26/2023 1:19:23 PM

ਜਲੰਧਰ : ਦੇਸ਼ ਦੇ 74ਵੇਂ ਗਣਤੰਤਰ ਦਿਹਾੜੇ 'ਤੇ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕਰਵਾਏ ਗਏ ਸੂਬਾ ਪੱਧਰੀ ਸਮਾਰੋਹ 'ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੱਖ ਮਹਿਮਾਨ ਵੱਜੋਂ ਪੁੱਜੇ ਅਤੇ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ 'ਚ ਯੋਗਦਾਨ ਪਾਉਣ ਵਾਲੇ ਮਹਾਨ ਯੋਧਿਆਂ ਨੂੰ ਨਮਨ ਕਰਦਿਆਂ ਤਿਰੰਗਾ ਲਹਿਰਾਇਆ ਅਤੇ ਪਰੇਡ ਦਾ ਜਾਇਜ਼ਾ ਲਿਆ।

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ, ਜਿੱਥੇ ਉਨ੍ਹਾਂ ਨੇ ਬਠਿੰਡਾ ਵਾਸੀਆਂ ਲਈ ਵੱਡਾ ਐਲਾਨ ਕੀਤਾ, ਉੱਥੇ ਹੀ ਪੰਜਾਬ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵੀ ਖ਼ੁਸ਼ ਕਰ ਦਿੱਤਾ।

ਇਹ ਵੀ ਪੜ੍ਹੋ : CM ਮਾਨ ਨੇ 26 ਜਨਵਰੀ 'ਤੇ ਖ਼ੁਸ਼ ਕਰ ਦਿੱਤੇ ਬਠਿੰਡਾ ਵਾਸੀ, ਕਰ ਦਿੱਤਾ ਵੱਡਾ ਐਲਾਨ
ਜਾਣੋ ਕਿਹੜੇ ਮੰਤਰੀਆਂ ਨੇ ਕਿੱਥੇ ਲਹਿਰਾਇਆ ਤਿਰੰਗਾ
ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਤਿਰੰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਵਚਨਬੱਧਤਾ ਨੂੰ ਦੁਹਰਾਇਆ।


ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਂਦਿਆਂ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ।

ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਖਿੱਚ ਲੈਣ ਤਿਆਰੀ
ਇਸੇ ਤਰ੍ਹਾਂ ਗੁਰਦਾਸਪੁਰ ਵਿਖੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਕੌਮੀ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।


ਮੋਗਾ 'ਚ 74ਵੇਂ ਗਣਤੰਤਰ ਦਿਹਾੜੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਫਿਰੋਜ਼ਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਤੋਂ ਸਲਾਮੀ ਲਈ ਗਈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita