BBMB ਦੀ ਧੱਕੇਸ਼ਾਹੀ ਵਿਰੁੱਧ ਪੰਜਾਬ ਦੇ ਮੰਤਰੀਆਂ ਨੇ ਦਿੱਤਾ ਧਰਨਾ
Thursday, May 15, 2025 - 12:34 PM (IST)

ਜਲੰਧਰ/ਨੰਗਲ (ਧਵਨ)-ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਬੁੱਧਵਾਰ ਬੀ. ਬੀ. ਐੱਮ. ਬੀ. ਦੀ ਧੱਕੇਸ਼ਾਹੀ ਵਿਰੁੱਧ ਨੰਗਲ ਦੇ ਭਾਖੜਾ ਡੈਮ ਨੇੜੇ ਧਰਨਾ ਦਿੱਤਾ, ਜਿਸ ਵਿਚ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ., ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਲ ਸਰੋਤ ਮੰਤਰੀ ਬਰਿੰਦਰ ਸਿੰਘ ਗੋਇਲ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹੋਰ ਸ਼ਾਮਲ ਹੋਏ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦਾ ਪਾਣੀ ਕਿਸੇ ਵੀ ਕੀਮਤ ’ਤੇ ਦੂਜੇ ਸੂਬਿਆਂ ਨੂੰ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਸਾਜ਼ਿਸ਼ ਰਚ ਕੇ ਪੰਜਾਬ ਦਾ ਪਾਣੀ ਖੋਹਣਾ ਚਾਹੁੰਦੀ ਹੈ, ਜਦਕਿ ਪੰਜਾਬ ਵਿਚ ਪਹਿਲਾਂ ਹੀ ਪਾਣੀ ਦੀ ਵੱਡੀ ਘਾਟ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸੇ ਵੀ ਕੀਮਤ ’ਤੇ ਕੇਂਦਰ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ। ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਤਾਕਤ ਦੀ ਵਰਤੋਂ ਕਰਕੇ ਪੰਜਾਬ ਤੋਂ ਪਾਣੀ ਖੋਹ ਕੇ ਹਰਿਆਣਾ ਨੂੰ ਦੇਣ ਦੀ ਕੋਸ਼ਿਸ਼ ਕੀਤੀ, ਜਿਸ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਵਿਰੋਧ ਕੀਤਾ ਹੈ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਨਹੀਂ ਆਵੇਗੀ ਹੁਣ ਇਹ ਪਰੇਸ਼ਾਨੀ, ਨਵੇਂ ਹੁਕਮ ਜਾਰੀ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਅਤੇ ਬਦਲੇ ਵਿਚ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਈ। ਲੋਕਾਂ ਨੂੰ ਘਰ-ਘਰ ਮੁਫ਼ਤ ਬਿਜਲੀ ਮਿਲੀ, ਜਦਕਿ ਦੂਜੀਆਂ ਧਿਰਾਂ ਨੇ ਲੋਕਾਂ ਨੂੰ ਸਿਰਫ਼ ਕਈ ਤਰ੍ਹਾਂ ਦੀਆਂ ਰਸਮਾਂ ਵਿਚ ਉਲਝਾਇਆ ਅਤੇ ਉਨ੍ਹਾਂ ਨੂੰ ਸਹੂਲਤਾਂ ਵੀ ਨਹੀਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਛਵਾੜਾ ਕੋਲਾ ਖਾਨ ਤੋਂ ਆਪਣੇ ਹਿੱਸੇ ਦਾ ਕੋਲਾ ਲੈ ਕੇ ਆਈ ਹੈ। ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਅਸੀਂ ਇਹ ਖ਼ਬਰਾਂ ਸੁਣਦੇ ਸੀ ਕਿ ਥਰਮਲ ਪਲਾਂਟਾਂ ਵਿਚ ਸਿਰਫ਼ 2 ਦਿਨ ਦਾ ਕੋਲਾ ਬਚਿਆ ਹੈ। ਹੁਣ ਸਥਿਤੀ ਬਦਲ ਗਈ ਹੈ ਅਤੇ ਪੰਜਾਬ ਦੇ ਥਰਮਲ ਪਲਾਂਟਾਂ ਵਿਚ ਕੋਲੇ ਦੀ ਕੋਈ ਕਮੀ ਨਹੀਂ ਹੈ। 'ਆਪ' ਸਰਕਾਰ ਨੇ ਸ੍ਰੀ ਗੋਇੰਦਵਾਲ ਸਾਹਿਬ ਥਰਮਲ ਪਲਾਂਟ 1080 ਕਰੋੜ ਰੁਪਏ ਦਾ ਖ਼ਰੀਦਿਆ।
ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ, ਛਿੜੀਆਂ ਨਵੀਆਂ ਚਰਚਾਵਾਂ
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਬਾਵਜੂਦ ਪੰਜਾਬ ਪਾਵਰ ਕਾਰਪੋਰੇਸ਼ਨ ਹੁਣ ਮੁਨਾਫ਼ੇ ਵਿਚ ਆ ਗਈ ਹੈ ਅਤੇ ਇਸ ਨੇ 311 ਕਰੋੜ ਰੁਪਏ ਦਾ ਮੁਨਾਫ਼ਾ ਕਮਾਇਆ ਹੈ। ਹੁਣ ਮੌਜੂਦਾ 'ਆਪ' ਸਰਕਾਰ ਪੰਜਾਬ ਨਾਲ ਕੋਈ ਵੀ ਅਨਿਆਂ ਨਹੀਂ ਹੋਣ ਦੇਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਅਚਾਨਕ ਹੋਣ ਲੱਗੀ Announcement, ਲੋਕਾਂ ਨੂੰ ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e