ਪੰਜਾਬ ਦੇ ਇਕ ਹੋਰ ਵਿਧਾਇਕ ਨੂੰ ਹੋਇਆ ''ਕੋਰੋਨਾ'', ਖੁਦ ਨੂੰ ਕੀਤਾ ਇਕਾਂਤਵਾਸ

Wednesday, Sep 09, 2020 - 01:15 PM (IST)

ਪੰਜਾਬ ਦੇ ਇਕ ਹੋਰ ਵਿਧਾਇਕ ਨੂੰ ਹੋਇਆ ''ਕੋਰੋਨਾ'', ਖੁਦ ਨੂੰ ਕੀਤਾ ਇਕਾਂਤਵਾਸ

ਸਮਾਣਾ (ਅਨੇਜਾ) : ਪੰਜਾਬ ’ਚ ਕੋਰੋਨਾ ਮਹਾਮਾਰੀ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਪੰਜਾਬ ਦੇ ਬਹੁਤੇ ਵਿਧਾਇਕਾਂ ਦੀ ਵੀ ਰਿਪੋਰਟ ਕੋਰੋਨਾ ਪਾਜ਼ੇਟਿਵ ਆ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੰਡੀ ਗਈ 'ਕਣਕ' ਖਰਾਬ ਨਿਕਲੇ ਤਾਂ ਤੁਰੰਤ ਕਰੋ ਇਹ ਕੰਮ

PunjabKesari

ਹੁਣ ਹਲਕਾ ਸਮਾਣਾ ਦੇ ਵਿਧਾਇਕ ਰਾਜਿੰਦਰ ਸਿੰਘ ਨੂੰ ਵੀ ਕੋਰੋਨਾ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕੋਰੋਨਾ ਸਬੰਧੀ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : JEE Main 2020 : NTA ਨੇ ਜਾਰੀ ਕੀਤੀ 'ਆਂਸਰ-ਕੀ', ਜਾਣੋ ਕਦੋਂ ਜਾਰੀ ਹੋਣਗੇ 'ਨਤੀਜੇ'

ਇਸ ਤੋਂ ਬਾਅਦ ਉਹ ਆਪਣੇ ਘਰ 'ਚ ਹੀ ਇਕਾਂਤਵਾਸ ’ਤੇ ਚਲੇ ਗਏ ਹਨ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਸਭ ਨੂੰ ਅਪੀਲ ਕੀਤੀ ਹੈ ਕਿ ਹਰ ਇਕ ਵਿਅਕਤੀ ਆਪਣਾ ਨੈਤਿਕ ਫਰਜ਼ ਸਮਝਦਿਆਂ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਏ ਤਾਂ ਕਿ ਇਸ ਬੀਮਾਰੀ ਨੂੰ ਭਿਆਨਕ ਰੂਪ ਲੈਣ ਤੋਂ ਪਹਿਲਾਂ ਹੀ ਕੰਟਰੋਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਅਕਾਲੀ ਨੇਤਾ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਖ੍ਹੋਲੇ ਗੁੱਝੇ ਭੇਤ, ਸਨਸਨੀਖੇਜ਼ ਖ਼ੁਲਾਸਾ ਕਰਦਿਆਂ ਦਿੱਤੀ ਧਮਕੀ

ਸੋਸ਼ਲ ਮੀਡੀਆ ਰਾਹੀਂ ਹਲਕੇ ਦੇ ਲੋਕਾਂ ਨੂੰ ਇਹ ਜਾਣਕਾਰੀ ਮਿਲਣ ’ਤੇ ਉਨ੍ਹਾਂ ਦੀ ਸਿਹਤਯਾਬੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।



 


author

Babita

Content Editor

Related News