ਵਿਧਾਇਕ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਅਦਾਲਤ ਨੇ ਸੁਣਾਇਆ ਫ਼ੈਸਲਾ

Tuesday, Nov 18, 2025 - 03:39 PM (IST)

ਵਿਧਾਇਕ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਅਦਾਲਤ ਨੇ ਸੁਣਾਇਆ ਫ਼ੈਸਲਾ

ਚੰਡੀਗੜ੍ਹ/ਤਰਨਤਾਰਨ (ਵੈੱਬ ਡੈਸਕ, ਰਮਨ) : ਖਡੂਰ ਸਾਹਿਬ ਤੋਂ 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਛੇੜਛਾੜ ਮਾਮਲੇ 'ਚ ਵਿਧਾਇਕ ਵਲੋਂ ਦਾਇਰ ਕੀਤੀ ਸਜ਼ਾ 'ਤੇ ਰੋਕ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਵਿਧਾਇਕ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦੱਸਣਯੋਗ ਹੈ ਕਿ ਤਰਨਤਾਰਨ ਦੀ ਜ਼ਿਲ੍ਹਾ ਸੈਸ਼ਨ ਅਦਾਲਤ ਵਲੋਂ 2013 ਦੇ ਉਸਮਾਨ ਕਾਂਡ ਕੇਸ ਦੇ ਮੱਦੇਨਜ਼ਰ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਸਜ਼ਾ ਸੁਣਾਈ ਗਈ ਸੀ। ਅਦਾਲਤ ਦੇ ਇਸ ਫ਼ੈਸਲੇ ਨੂੰ ਵਿਧਾਇਕ ਨੇ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ। ਅੱਜ ਹਾਈਕੋਰਟ ਵਲੋਂ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਦੇ ਸਫ਼ਰ ਨੂੰ ਲੈ ਕੇ ਰਾਹਤ ਭਰੀ ਖ਼ਬਰ, ਹੁਣ 19 ਨਵੰਬਰ ਨੂੰ...
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ 3 ਮਾਰਚ 2013 ਨੂੰ ਪਿੰਡ ਉਸਮਾਨ ਦੀ ਇਕ ਔਰਤ ਆਪਣੇ ਪਿਤਾ, ਕਸ਼ਮੀਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਇਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪੰਜਾਬ ਇੰਟਰਨੈਸ਼ਨਲ ਪੈਲੇਸ ਪਹੁੰਚੀ ਸੀ। ਪੀੜਤਾ ਨਾਲ ਉੱਥੇ ਮੌਜੂਦ ਟੈਕਸੀ ਡਰਾਈਵਰਾਂ ਨੇ ਛੇੜਛਾੜ ਕੀਤੀ। ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਟੈਕਸੀ ਡਰਾਈਵਰਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਪੁਲਸ ਮੌਕੇ 'ਤੇ ਪਹੁੰਚੀ ਅਤੇ ਸੜਕ ਦੇ ਵਿਚਕਾਰ ਪਰਿਵਾਰ 'ਤੇ ਵੀ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : ਚੰਡੀਗੜ੍ਹ : ਸਾਲ 2005 ਤੋਂ ਤਾਇਨਾਤ ਅਧਿਆਪਕਾਂ ਨੂੰ ਪੱਕੇ ਕਰਨ ਦੇ ਹੁਕਮ ਜਾਰੀ! ਹਾਈਕੋਰਟ ਦਾ ਵੱਡਾ ਫ਼ੈਸਲਾ

ਮੁਲਜ਼ਮ ਟੈਕਸੀ ਡਰਾਈਵਰਾਂ ਵਿੱਚੋਂ ਮਨਜਿੰਦਰ ਸਿੰਘ ਲਾਲਪੁਰਾ 2022 'ਚ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਜੋਂ ਚੁਣੇ ਗਏ ਸਨ। ਤਰਨਤਾਰਨ ਦੀ ਇਕ ਅਦਾਲਤ ਨੇ ਵਿਧਾਇਕ ਲਾਲਪੁਰਾ ਨੂੰ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News