ਪੰਜਾਬ ''ਚ ''ਆਪ'' ਵਿਧਾਇਕ ਨਾਲ ਵਾਪਰਿਆ ਸੜਕ ਹਾਦਸਾ! ਸ਼ਰਾਬ ਦੀ ਲੋਰ ''ਚ ਕਾਰ ਚਾਲਕ ਨੇ ਮਾਰੀ ਟੱਕਰ
Friday, Oct 17, 2025 - 02:40 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਜ਼ਿਲ੍ਹੇ ਦੇ ਬੱਲੁਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੇ ਨਾਲ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਹਾਲੀ ਨੇੜੇ ਉਨ੍ਹਾਂ ਦੀ ਗੱਡੀ ਨੂੰ ਸਾਹਮਣਿਓਂ ਆ ਰਹੇ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿਚ ਕੋਈਜਾਨੀ ਨੁਕਸਾਨ ਨਹੀਂ ਹੋਇਆ, ਪਰ ਵਿਧਾਇਕ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 170,00,00,000 ਰੁਪਏ ਦਾ ਵੱਡਾ ਘਪਲਾ! ਹੋਸ਼ ਉਡਾ ਦੇਣਗੇ ਖ਼ੁਲਾਸੇ
ਜਾਣਕਾਰੀ ਮੁਤਾਬਕ ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਆਪਣੀ ਗੱਡੀ ਵਿਚ ਸਵਾਰ ਹੋ ਕੇ ਚੰਡੀਗੜ੍ਹ ਵੱਲ ਜਾ ਰਹੇ ਸਨ ਕਿ ਮੋਹਾਲੀ ਨੇੜੇ ਸਾਹਮਣਿਓਂ ਰਾਂਗ ਸਾਈਡ ਤੋਂ ਆਏ ਕਾਰ ਚਾਲਕ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਸ਼ਰਾਬ ਦੇ ਨਸ਼ੇ ਵਿਚ ਸੀ ਤੇ ਟੱਕਰ ਵੀ ਉਸੇ ਗੱਡੀ ਵਿਚ ਹੋਈ ਜਿਸ ਵਿਚ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਸਵਾਰ ਸਨ। ਉਹ ਇਸ ਹਾਦਸੇ ਵਿਚ ਵਾਲ-ਵਾਲ ਬੱਚ ਗਏ ਤੇ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਹਾਲਾਂਕਿ ਉਨ੍ਹਾਂ ਦੀ ਗੱਡੀ ਦਾ ਕਾਫ਼ੀ ਨੁਕਸਾਨ ਹੋਇਆ ਹੈ।